ਪਰਵਿੰਦਰ ਝੋਟਾ ਕਤਲ ਮਾਮਲੇ 'ਚ CM ਮਾਨ ਦਾ ਪਹਿਲਾ ਬਿਆਨ, ਕਿਹਾ - ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ, ਲੋਕ ਸ਼ਾਂਤੀ ਬਣਾਏ ਰੱਖਣ

ਮਾਨਸਾ ਵਿੱਚ ਸੋਸ਼ਲ ਵਰਕਰ ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਆਖ਼ਿਰਕਾਰ ਸਾਹਮਣੇ ਆ ਗਿਆ ਹੈ। ਮੁੱਖ ਮੰਤਰੀ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।

CM ਮਾਨ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਉਨ੍ਹਾਂ ਪੰਜਾਬ ਦੇ ਡੀਜੀਪੀ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਕੋਈ ਕਮੀ ਨਾ ਛੱਡੀ ਜਾਵੇ। ਮੁੱਖ ਮੰਤਰੀ ਨੇ ਵੀਡੀਓ ਮੈਸੇਜ ਰਾਹੀਂ ਮੁੱਖ ਮੁਲਜ਼ਮ ਅਸ਼ਵਨੀ ਦੀ ਗ੍ਰਿਫ਼ਤਾਰੀ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਪਿੱਛੇ ਕਿਸੀ ਦੀ ਸਾਜਿਸ਼ ਹੈ ਤਾਂ ਉਸਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

cm on jhota

ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੇਰੀ ਹਮਦਰਦੀ -CM ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਪੂਰੀ ਹਮਦਰਦੀ ਹੈ ਕਿਉਂਕਿ ਇਸ ਪਰਿਵਾਰ ਨੇ ਆਪਣਾ ਜਵਾਨ ਪੁੱਤ ਖੋਇਆ ਹੈ। ਉਨ੍ਹਾਂ ਸਾਫ਼ ਕੀਤਾ ਕਿ ਪੰਜਾਬ ਸਰਕਾਰ ਕਿਸੀ ਤਰ੍ਹਾਂ ਵੀ ਨਸ਼ਾ ਵੇਚਣ ਵਾਲਿਆਂ ਦੀ ਪੁਸ਼ਤਪਨਾਹੀ ਨਹੀਂ ਕਰਦੀ। CM ਮਾਨ ਨੇ ਕਿਹਾ ਕਿ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਨੇ ਨਸ਼ੇ ਖਿਲਾਫ਼ ਯੁੱਧ ਛੇੜਿਆ ਹੋਇਆ ਹੈ।

ਪੁਲਿਸ ਦੀ ਕਾਰਵਾਈ ਜਾਰੀ, ਪੰਜਾਬ ਦੇ ਲੋਕ ਸ਼ਾਂਤੀ ਬਣਾਏ ਰੱਖਣ -CM ਮਾਨ

CM ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਜੋ ਕੁੱਝ ਹੋਇਆ ਹੈ ਉਹ ਹੋਣਾ ਨਹੀਂ ਸੀ ਚਾਹੀਦਾ ਪਰ ਪੰਜਾਬ ਪੁਲਿਸ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਇਸ ਮਾਮਲੇ 'ਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ।

ਦੱਸ ਦਈਏ ਕਿ ਰਾਜਸਥਾਨ ਦੇ ਸਾਲਾਸਰ ਤੋਂ ਝੋਟਾ ਦੇ ਕਾਤਲ ਅਸ਼ਵਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਅਸ਼ਵਨੀ ਦੇ ਘਰ 'ਤੇ ਬੁਲਡੋਜ਼ਰ ਚਲਾ ਕੇ ਉਸਦਾ ਘਰ ਢਾਹ ਦਿੱਤਾ ਜਿਸਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਉਸਦੀ ਦੁਕਾਨ ਦਾ ਸਮਾਨ ਬਾਹਰ ਸੁੱਟ ਕੇ ਅੱਗ ਵੀ ਲਾਈ। ਮਾਨਸਾ ਵਿੱਚ ਇਸ ਵਕਤ ਹਾਲਾਤ ਤਣਾਅਪੂਰਣ ਹਨ, ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਨੂੰ ਲੈ ਕੇ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+