ਪੰਜਾਬ ਦੇ ਇਸ ਸਰਕਾਰੀ ਹਸਪਤਾਲ 'ਚ ਪਹਿਲਾ ਕਿਡਨੀ ਟਰਾਂਸਪਲਾਂਟ, ਨਹੀਂ ਲੱਗਾ ਇੱਕ ਵੀ ਪੈਸਾ

ਮਿਸ਼ਨ ਸਿਹਤਮੰਦ ਪੰਜਾਬ ਤਹਿਤ ਸਰਕਾਰੀ ਮੈਡੀਕਲ ਕਾਲਜ਼ ਪਟਿਆਲਾ ਨੇ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। 79 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਸ ਹਸਪਤਾਲ 'ਚ ਕਿਡਨੀ ਟਰਾਂਸਪਲਾਂਟ ਕੀਤਾ ਗਿਆ ਹੈ।

ਇਹ ਕਿਡਨੀ ਟਰਾਂਸਪਲਾਂਟ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕੀਤਾ ਗਿਆ, ਜਿਸ ਲਈ ਮਰੀਜ਼ ਨੂੰ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਖਰਚ ਨਹੀਂ ਕਰਨਾ ਪਿਆ। ਇਹ ਪੂਰੀ ਪ੍ਰਕਿਰਿਆ ਡਾਕਟਰਾਂ ਦੀ ਇੱਕ ਵੱਡੀ ਟੀਮ ਦੀ ਨਿਗਰਾਨੀ ਹੇਠ ਸਫ਼ਲਤਾਪੂਰਵਕ ਪੂਰੀ ਕੀਤੀ ਗਈ। ਇਹ ਜਾਣਕਾਰੀ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸਾਂਝੀ ਕੀਤੀ ਹੈ।

aap sehat yojna

ਸਰਕਾਰੀ ਹਸਪਤਾਲ ਵਿੱਚ ਹੋਇਆ ਸਫਲ ਕਿਡਨੀ ਟਰਾਂਸਪਲਾਂਟ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿੱਚ ਹੋਏ ਇਸ ਟਰਾਂਸਪਲਾਂਟ ਨੂੰ ਸੂਬੇ ਦੇ ਸਰਕਾਰੀ ਸਿਹਤ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਇਸ ਨਾਲ ਉਨ੍ਹਾਂ ਮਰੀਜ਼ਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ, ਜਿਨ੍ਹਾਂ ਲਈ ਮਹਿੰਗੇ ਇਲਾਜ ਕਾਰਨ ਕਿਡਨੀ ਟਰਾਂਸਪਲਾਂਟ ਕਰਵਾਉਣਾ ਮੁਸ਼ਕਲ ਹੁੰਦਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਅੰਗਦਾਨ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਲੋਕਾਂ ਨੂੰ ਅੰਗਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਅੰਗ ਕਿਸੇ ਹੋਰ ਜ਼ਰੂਰਤਮੰਦ ਵਿਅਕਤੀ ਨੂੰ ਨਵੀਂ ਜ਼ਿੰਦਗੀ ਦੇ ਸਕਦੇ ਹਨ।

ਡਾਇਲਿਸਿਸ ਦੀਆਂ ਮਸ਼ੀਨਾਂ ਦੀ ਗਿਣਤੀ ਵੀ ਵਧਾਈ

ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਡਾਇਲਿਸਿਸ ਮਸ਼ੀਨਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਨਾਲ ਕਿਡਨੀ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਹੀ ਡਾਇਲਿਸਿਸ ਦੀ ਸਹੂਲਤ ਮਿਲਣ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕਈ ਮਰੀਜ਼ਾਂ ਨੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਡਾਇਲਿਸਿਸ ਅਤੇ ਹੋਰ ਇਲਾਜ ਦੀਆਂ ਸਹੂਲਤਾਂ ਦਾ ਲਾਭ ਲਿਆ ਹੈ।

₹1,079 ਕਰੋੜ ਦੇ ਕਲੇਮ, ₹916 ਕਰੋੜ ਦੀ ਅਦਾਇਗੀ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ₹1,079 ਕਰੋੜ ਦੇ ਕਲੇਮ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਸਰਕਾਰ ਵੱਲੋਂ ਲਗਭਗ ₹916 ਕਰੋੜ ਦੀ ਰਕਮ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸਰਕਾਰ ਦਾ ਕਹਿਣਾ ਹੈ ਕਿ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਮਹਿੰਗੇ ਇਲਾਜ ਦਾ ਬੋਝ ਘਟਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+