2027 ਤੋਂ ਪਹਿਲਾਂ ਕਾਂਗਰਸ ਐਕਸ਼ਨ ’ਚ! ਚੰਨੀ-ਰੰਧਾਵਾ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਕਾਂਗਰਸ ਹੁਣ ਹੌਲੀ-ਹੌਲੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੋਡ 'ਚ ਆਉਂਦੀ ਦਿਖਾਈ ਦੇ ਰਹੀ ਹੈ। ਸਚਿਨ ਪਾਇਲਟ ਅਗਲੇ ਹਫ਼ਤੇ ਪੰਜਾਬ ਦਾ ਦੌਰਾ ਕਰਕੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਪਹੁੰਚੇ। ਇਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਅਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸਮੇਤ ਹੋਰ ਆਗੂ ਸ਼ਾਮਲ ਹਨ। ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਚੰਨੀ ਅਤੇ ਰੰਧਾਵਾ ਦੀ ਰਾਜਪਾਲ ਨਾਲ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਰਾਜਪਾਲ ਦੇ ਸਾਹਮਣੇ ਆਪਣੀ ਚਿੰਤਾ ਜ਼ਾਹਰ ਕਰਨਗੇ।

congress leader

ਖ਼ਾਸ ਤੌਰ 'ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਅਤੇ ਇਸ ਮਾਮਲੇ ਨੂੰ ਲੈ ਕੇ ਸਾਹਮਣੇ ਆਏ ਵਿਵਾਦ, ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੇ ਝੰਡੇ ਦਿਖਾਉਣ 'ਤੇ ਪ੍ਰਦਰਸ਼ਨਕਾਰੀ ਨਾਲ ਕਥਿਤ ਪੁਲਿਸ ਕੁੱਟਮਾਰ ਅਤੇ ਸੂਬੇ 'ਚ ਕਾਨੂੰਨ-ਵਿਵਸਥਾ ਨਾਲ ਜੁੜੇ ਹੋਰ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਕਾਂਗਰਸੀ ਆਗੂਆਂ ਵੱਲੋਂ ਰਾਜਪਾਲ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਲਗਾਤਾਰ ਸਾਹਮਣੇ ਆ ਰਹੀਆਂ ਨਸ਼ਾ ਤਸਕਰੀ ਦੀਆਂ ਘਟਨਾਵਾਂ ਅਤੇ ਇਸ ਕਾਰਨ ਪੈਦਾ ਹੋ ਰਹੀ ਸਥਿਤੀ ਬਾਰੇ ਵੀ ਜਾਣੂ ਕਰਵਾਇਆ ਜਾ ਸਕਦਾ ਹੈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਪਹਿਲਾਂ ਵੀ ਇਨ੍ਹਾਂ ਮੁੱਦਿਆਂ ਨੂੰ ਕੇਂਦਰ ਅਤੇ ਸੰਸਦ ਦੇ ਪੱਧਰ 'ਤੇ ਉਠਾਉਂਦੇ ਰਹੇ ਹਨ।

ਪੰਜਾਬ ਕਾਂਗਰਸ 'ਚ ਚੋਣੀ ਤਿਆਰੀਆਂ ਦੇ ਵਿਚਕਾਰ ਆਗੂਆਂ ਦੀ ਸਰਗਰਮੀ ਵਧਦੀ ਦਿਖਾਈ ਦੇ ਰਹੀ ਹੈ। ਬੁੱਧਵਾਰ ਨੂੰ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਰਾਜਪਾਲ ਨਾਲ ਹੋਈ ਮੁਲਾਕਾਤ ਨੂੰ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਸਮਾਜਿਕ ਹਾਲਾਤ ਨੂੰ ਲੈ ਕੇ ਕਾਂਗਰਸ ਦੀ ਸਰਗਰਮੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+