ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਤੋਂ ਪਹਿਲਾਂ ਇੱਕਜੁੱਟ ਦਿਖੀ ਪੰਜਾਬ ਕਾਂਗਰਸ ਲੀਡਰਸ਼ਿਪ, ਵੜਿੰਗ ਬੋਲੇ - ਮੈਂ ਪ੍ਰਗਟ ਸਿੰਘ ਨਾਲ ਖੜ੍ਹਾ
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਕਾਂਗਰਸ ਪਾਰਟੀ ਨੇ ਪੰਜਾਬ ਅੰਦਰ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੇ ਜਥੇਬੰਦੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪਾਰਟੀ ਆਗੂਆਂ ਦੀ ਮੀਟਿੰਗ ਲਈ ਜਿਸਦੇ ਵਿੱਚ ਆਉਣ ਵਾਲੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਚਰਚਾ ਕਿਕਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਦੇ ਲੋਕਾਂ ਨਾਲ ਮਜ਼ਬੂਤ ਜੁੜਾਅ ਹੈ। ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੀ ਵਿਚਾਰਧਾਰਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਨੌਜਵਾਨਾਂ ਦੇ ਮੁੱਦਿਆਂ 'ਤੇ ਖ਼ਾਸ ਧਿਆਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਰਾਹੁਲ ਗਾਂਧੀ ਨਾਲ ਜੋੜਨ 'ਤੇ ਜ਼ੋਰ ਰਹੇਗਾ।

ਇਕਜੁੱਟ ਦਿਖੀ ਪੰਜਾਬ ਕਾਂਗਰਸ
ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਇੱਕਜੁੱਟ ਨਜ਼ਰ ਆਈ। ਮੀਟਿੰਗ ਵਿੱਚ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਵਿਧਾਇਕ ਪਹੁੰਚੇ ਹਨ।
ਵੜਿੰਗ ਬੋਲੇ "ਮੈਂ ਪ੍ਰਗਟ ਸਿੰਘ ਨਾਲ ਖੜ੍ਹਾ ਹਾਂ, ਪਾਰਟੀ ਇਕਜੁੱਟ ਹੈ"
ਪੰਜਾਬ ਕਾਂਗਰਸ ਦੀ ਇਸ ਅਹਿਮ ਮੀਟਿੰਗ ਵਿੱਚ ਰਾਜਾ ਵੜਿੰਗ ਵੀ ਪਹੁੰਚੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਅਤੇ ਪ੍ਰਗਟ ਸਿੰਘ ਇੱਕ ਹੀ ਹਨ , ਕਿਸੀ 'ਚ ਕੋਈ ਲੜਾਈ ਨਹੀਂ ਹੈ। ਉਨ੍ਹਾਂ ਕਿਹਾ ਕਿ - ਰਾਜਾ ਵੜਿੰਗ ਕਾਂਗਰਸ ਦਾ ਇੱਕ ਸਿਪਾਹੀ ਹੈ ਅਤੇ ਸਾਡੇ ਖੂਨ 'ਚ ਕਾਂਗਰਸ ਹੈ।
ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਾਂਗਰਸ ਦੀ ਚੜ੍ਹ ਦੀ ਕਲਾ ਦੀ ਹੀ ਗੱਲ ਕਰਨਗੇ। ਵੜਿੰਗ ਨੇ ਅੱਗੇ ਕਿਹਾ ਉਹ ਕਾਂਗਰਸ ਦੀ ਹਰ ਉਸ ਮੀਟਿੰਗ 'ਚ ਹਿੱਸਾ ਲੈਣਗੇ ਜੋ ਪਾਰਟੀ ਨੂੰ ਅੱਗੇ ਲੈ ਕੇ ਜਾਏਗੀ। ਰਾਜਾ ਵੜਿੰਗ ਨੇ ਪਿਛਲੀਆਂ ਗੱਲਾਂ ਨੂੰ ਯਾਦ ਕਰਦਿਆਂ ਕਿਹਾ ਕਿ - ਮੇਰੇ ਨਾਲ ਚਾਹੇ ਕਿਸੀ ਨੇ ਕੁਝ ਵੀ ਕੀਤਾ ਹੋਵੇ ਪਰ ਹੁਣ ਅਸੀਂ ਸਾਰੇ ਕਾਂਗਰਸ ਲਈ ਇੱਕਜੁੱਟ ਹਾਂ।


Click it and Unblock the Notifications
