ਮੁਲਾਜ਼ਮਾਂ ਲਈ ਵੱਡੀ ਖ਼ਬਰ! ਪੰਜਾਬ ਸਰਕਾਰ ਨੇ 8% ਵਧਾਇਆ DA, ਹੁਣ 50% ਹੋਇਆ ਮਹਿੰਗਾਈ ਭੱਤਾ

ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਮਹਿੰਗਾਈ ਭੱਤੇ (DA) ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਆਖ਼ਰਕਾਰ ਖ਼ਤਮ ਹੋ ਗਿਆ ਹੈ। ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀਆਂ ਅਤੇ 'ਸਾਂਝਾ ਮੁਲਾਜ਼ਮ ਮੰਚ' ਦੇ ਆਗੂਆਂ ਵਿਚਾਲੇ ਅੱਜ ਅਹਿਮ ਮੀਟਿੰਗ ਹੋਈ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ 8 ਫ਼ੀਸਦੀ DA ਵਧਾਉਣ ਦਾ ਐਲਾਨ ਕੀਤਾ ਹੈ। ਇਹ ਵਾਧਾ 4-4 ਫ਼ੀਸਦੀ ਦੀਆਂ ਦੋ ਕਿਸ਼ਤਾਂ ਵਿੱਚ ਦਿੱਤਾ ਜਾਵੇਗਾ। ਦੱਸਿਆ ਗਿਆ ਹੈ ਕਿ ਇਹ ਕਿਸ਼ਤਾਂ ਆਉਣ ਵਾਲੀ ਤਨਖਾਹ ਦੇ ਨਾਲ ਲਾਗੂ ਹੋ ਜਾਣਗੀਆਂ।

CM maan DA meeting

42% ਤੋਂ ਵਧ ਕੇ 50% ਹੋਇਆ DA

ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਡੀ. ਏ. 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਜਾਵੇਗਾ। ਮੁਲਾਜ਼ਮ ਜਥੇਬੰਦੀਆਂ ਵੱਲੋਂ 60 ਫ਼ੀਸਦੀ ਡੀ. ਏ. ਦੀ ਮੰਗ ਕੀਤੀ ਜਾ ਰਹੀ ਸੀ, ਪਰ ਮੀਟਿੰਗ ਦੌਰਾਨ ਮੁਲਾਜ਼ਮ ਆਗੂਆਂ ਨੇ ਸਰਕਾਰ ਵੱਲੋਂ ਦਿੱਤੀ ਗਈ 8 ਫ਼ੀਸਦੀ ਵਾਧੇ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ।

ਸਰਕਾਰ 'ਤੇ ਪਵੇਗਾ 250 ਕਰੋੜ ਰੁਪਏ ਦਾ ਵਿੱਤੀ ਬੋਝ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ DA ਵਿੱਚ 8 ਫ਼ੀਸਦੀ ਵਾਧਾ ਕਰਨ ਨਾਲ ਪੰਜਾਬ ਸਰਕਾਰ 'ਤੇ ਲਗਭਗ 250 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਮੀਟਿੰਗ ਦੌਰਾਨ ਸਹਿਮਤੀ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁਲਾਜ਼ਮ ਆਗੂਆਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ, ਜਿਸਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਮੀਟਿੰਗ ਵਿੱਚ ਹੋਏ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ ਗਈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+