MLA ਗੁਰਦਿੱਤ ਸਿੰਘ ਸੇਖੋਂ ਦੀ ਰਿਹਾਇਸ਼ ਨੇੜੇ ਮਿਲੀ ਲਾਸ਼, ਫ਼ਰੀਦਕੋਟ ’ਚ ਮਚਿਆ ਹੜਕੰਪ

ਫ਼ਰੀਦਕੋਟ ਸ਼ਹਿਰ 'ਚ ਅੱਜ ਉਸ ਵੇਲੇ ਹੜਕੰਪ ਮੱਚ ਗਿਆ ਜਦੋ ਮੌਜੂਦਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਰਿਹਾਇਸ਼ ਨੇੜਿਓਂ ਇੱਕ ਵਿਅਕਤੀ ਦੀ ਲਾਸ਼ ਮਿਲੀ। ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 45 ਸਾਲ ਹੈ ਅਤੇ ਉਸਦੇ ਚਿਹਰੇ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ।

ਦੱਸ ਦਈਏ ਸਾਦਿਕ ਰੋਡ 'ਤੇ ਗਿਆਨੀ ਜੈਲ ਸਿੰਘ ਮਾਰਕੀਟ ਦੇ ਸਾਹਮਣੇ ਮੈਡੀਕਲ ਹਸਪਤਾਲ ਦੀ ਕੰਧ ਨਾਲ ਇਸ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ । ਮ੍ਰਿਤਕ ਦਾ ਚਿਹਰਾ ਬੁਰੀ ਤਰ੍ਹਾਂ ਵਿਗੜਿਆ ਹੋਣ ਕਾਰਨ ਹਾਲੇ ਤੱਕ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦੇ ਹੀ ਪੀ. ਸੀ. ਆਰ. ਅਤੇ ਥਾਣਾ ਸਿਟੀ-2 ਫ਼ਰੀਦਕੋਟ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

dead body near mla house

ਪੁਲਸ ਵੱਲੋਂ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ੋਰੈਂਸਿਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਫ਼ਰੀਦਕੋਟ ਤਰਲੋਚਨ ਸਿੰਘ ਨੇ ਦੱਸਿਆ ਕਿ ਸਾਦਿਕ ਰੋਡ 'ਤੇ ਗਿਆਨੀ ਜੈਲ ਸਿੰਘ ਮਾਰਕੀਟ ਦੇ ਸਾਹਮਣੇ ਮੈਡੀਕਲ ਹਸਪਤਾਲ ਦੀ ਕੰਧ ਨਾਲ ਕਰੀਬ 45 ਸਾਲ ਦੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਹਾਲੇ ਸ਼ਨਾਖਤ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ 'ਚ ਇਹ ਸਾਹਮਣੇ ਆ ਰਿਹਾ ਹੈ ਕਿ ਵਿਅਕਤੀ ਦੇ ਚਿਹਰੇ 'ਤੇ ਕਿਸੇ ਭਾਰੀ ਵਸਤੂ ਨਾਲ ਸੱਟ ਲੱਗਣ ਕਾਰਨ ਉਸ ਦੀ ਮੌਤ ਹੋਈ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਜਿਸ ਸਥਾਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਉਹ ਸ਼ਹਿਰ ਦਾ ਕਾਫ਼ੀ ਵਿਅਸਤ ਇਲਾਕਾ ਹੈ। ਘਟਨਾ ਸਥਾਨ ਤੋਂ ਕਰੀਬ 200 ਮੀਟਰ ਦੀ ਦੂਰੀ 'ਤੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਰਿਹਾਇਸ਼ ਵੀ ਹੈ। ਖ਼ਾਸ ਗੱਲ ਇਹ ਹੈ ਕਿ ਸ਼ਹਿਰ 'ਚ ਪੰਜ ਰੋਜ਼ਾ ਵਿਰਾਸਤੀ ਮੇਲਾ ਸ਼ੁਰੂ ਹੋਣ ਕਾਰਨ ਪੁਲਸ ਦੀ ਤਾਇਨਾਤੀ ਵੀ ਵਧਾਈ ਗਈ ਹੈ। ਅਜਿਹੇ ਵਿਅਸਤ ਇਲਾਕੇ 'ਚ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪੁਲਸ ਦੀ ਸੁਰੱਖਿਆ ਅਤੇ ਨਿਗਰਾਨੀ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

ਫਿਲਹਾਲ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+