ਰਾਜਵਿੰਦਰ ਕੌਰ ਥਿਆੜਾ ਦੀ ਛੁੱਟੀ, ਜਲੰਧਰ ਕੈਂਟ ਦੇ AAP ਇੰਚਾਰਜ ਬਣੇ ਦੀਪਕ ਬਾਲੀ, ਪਰਗਟ ਸਿੰਘ ਖਿਲਾਫ਼ ਲੜ ਸਕਦੇ ਚੋਣ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇੱਕ ਅਹਿਮ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਸੀਨੀਅਰ ਆਗੂ ਦੀਪਕ ਬਾਲੀ ਨੂੰ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਤ ਪੱਤਰ ਰਾਹੀਂ ਸਾਂਝੀ ਕੀਤੀ ਗਈ ਹੈ। ਇਸ ਨਿਯੁਕਤੀ ਪੱਤਰ 'ਤੇ ਪਾਰਟੀ ਦੇ ਪੰਜਾਬ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤ ਹਨ। ਪਾਰਟੀ ਲੀਡਰਸ਼ਿਪ ਵੱਲੋਂ ਦੀਪਕ ਬਾਲੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।ਬਾਲੀ ਦੀ ਇਸ ਨਿਯੁਕਤੀ ਨਾਲ ਜਲੰਧਰ ਛਾਉਣੀ ਹਲਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

deepak bali

ਪਰਗਟ ਸਿੰਘ ਖਿਲਾਫ਼ ਲੜ ਸਕਦੇ ਹਨ ਚੋਣ

ਪਿਛਲੇ ਕਈ ਦਿਨਾਂ ਤੋਂ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਹੁਣ ਰਾਜਵਿੰਦਰ ਕੌਰ ਥਿਆੜਾ ਨੂੰ ਹਟਾ ਕੇ ਦੀਪਕ ਬਾਲੀ ਨੂੰ ਇਹ ਜਿੰਮੇਵਾਰੀ ਸੌੰਪੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਦੀਪਕ ਬਾਲੀ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜਲੰਧਰ ਨਾਰਥ ਹਲਕੇ ਦੇ ਇੰਚਾਰਜ ਨੂੰ ਵੀ ਅਚਾਨਕ ਬਦਲ ਦਿੱਤਾ ਸੀ। ਉਸ ਸਮੇਂ ਦਿਨੇਸ਼ ਢੱਲ ਦੀ ਥਾਂ ਜਲੰਧਰ ਦੇ ਮੇਅਰ ਵਿਨੀਤ ਧੀਰ ਨੂੰ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।

ਨਵੀਂ ਜ਼ਿੰਮੇਵਾਰੀ ਮਿਲਣ 'ਤੇ ਦੀਪਕ ਬਾਲੀ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਹਿੱਤ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+