ਕੁਲਦੀਪ ਧਾਲੀਵਾਲ ਦਾ SAD-BJP 'ਤੇ ਨਿਸ਼ਾਨਾ, ਕਿਹਾ -ਨਸ਼ਿਆਂ ਦਾ ਨੈੱਟਵਰਕ ਤੁਹਾਡੀ ਸਰਕਾਰ ਸਮੇਂ ਫੈਲਿਆ।

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਧਾਲੀਵਾਲ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ 2007 ਤੋਂ 2027 ਵਿਚਾਲੇ ਅਕਾਲੀ-ਬੀਜੇਪੀ ਸਰਕਾਰ ਸਮੇਂ ਪੰਜਾਬ ਅੰਦਰ ਫ਼ੈਲੇ ਨਸ਼ੇ ਦੇ ਨੈੱਟਵਰਕ ਨੂੰ ਲੈ ਕੇ ਦੋਵਾਂ ਪਾਰਟੀਆਂ ਤੋਂ ਸਵਾਲ ਖੜ੍ਹੇ ਕੀਤੇ ਹਨ ।

ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ SIT ਵੱਲੋਂ ਜਾਰੀ ਸੰਮਨ ਦੀ ਗੱਲ ਕਰਦਿਆਂ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਗਦੀਸ਼ ਭੋਲਾ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਹੋ ਸਕੇ। ਉਨ੍ਹਾਂ ਕਿਹਾ ਕਿ ਡਰੱਗ ਨੈੱਟਵਰਕ ਦੀ ਹਰ ਕੜੀ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਨੂੰ ਵੀ ਵਿਸ਼ੇਸ਼ ਛੋਟ ਨਹੀਂ ਮਿਲਣੀ ਚਾਹੀਦੀ।

dhaliwal on amit shah

ਧਾਲੀਵਾਲ ਨੇ ਦੋਸ਼ ਲਗਾਉਂਦਿਆਂ ਕਿਹਾ ਕਿ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਨੈੱਟਵਰਕ ਫੈਲਿਆ ਅਤੇ ਉਨ੍ਹਾਂ ਦੇ ਮੁਤਾਬਕ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਇਸ ਵਿੱਚ ਭੂਮਿਕਾ ਸੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਵਿੱਚ ਨਸ਼ਾ ਲਿਆਉਣ ਜਾਂ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਅਕਾਲੀ ਦਲ ਵੱਲੋਂ ਲਗਾਏ ਜਾ ਰਹੇ ਸਿਆਸੀ ਬਦਲਾਖੋਰੀ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਆਸੀ ਬਦਲਾਖੋਰੀ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਸਮੇਤ ਜਿਸ ਕਿਸੇ ਦੀ ਵੀ ਜਾਂਚ ਹੋ ਰਹੀ ਹੈ, ਉਹ ਕਾਨੂੰਨੀ ਪ੍ਰਕਿਰਿਆ ਤਹਿਤ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੀ ਤਸਕਰੀ ਜਾਂ ਇਸ ਨਾਲ ਜੁੜੇ ਨੈੱਟਵਰਕ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਭਾਜਪਾ 'ਤੇ ਵੀ ਧਾਲੀਵਾਲ ਦਾ ਨਿਸ਼ਾਨਾ

ਧਾਲੀਵਾਲ ਨੇ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਬਾਰੇ ਗੱਲ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਦੇਸ਼ ਵਿੱਚ ਵੱਡੀ ਮਾਤਰਾ ਵਿੱਚ ਨਸ਼ਾ ਕਿੱਥੋਂ ਆ ਰਿਹਾ ਹੈ। ਉਨ੍ਹਾਂ ਨੇ ਗੁਜਰਾਤ ਦੇ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਤਸਕਰੀ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਸਵਾਲ ਪੁੱਛੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਜੇਕਰ ਭਾਜਪਾ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ ਤਾਂ 'ਨਸ਼ਾ ਮੁਕਤ ਯਾਤਰਾ' ਦੀ ਸ਼ੁਰੂਆਤ ਗੁਜਰਾਤ ਤੋਂ ਕਿਉਂ ਨਾ ਕੀਤੀ ਜਾਵੇ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ ਅਤੇ ਉਨ੍ਹਾਂ ਦੇ ਦਾਅਵੇ ਮੁਤਾਬਕ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+