10 ਦਿਨਾਂ ਬਾਅਦ ਦਲਜੀਤ ਸਿੰਘ ਦਾ ਹੋਇਆ ਸਸਕਾਰ, ਮੌਤ ਤੋਂ ਪਹਿਲਾਂ ਦੀ CCTV ਫੁਟੇਜ ਨੇ ਖੋਲ੍ਹਿਆ ਮੌਤ ਦਾ ਰਾਜ਼
ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ, ਚੰਡੀਗੜ੍ਹ ਵਿਖੇ ਪੋਸਟਮਾਰਟਮ ਹੋਣ ਤੋਂ ਦਸ ਦਿਨ ਬਾਅਦ, ਸ਼ੁੱਕਰਵਾਰ ਨੂੰ ਉਸਦੇ ਜੱਦੀ ਪਿੰਡ ਵਿੱਚ ਸਸਕਾਰ ਕਰ ਦਿੱਤਾ ਗਿਆ। ਉਸਦੀ ਭੈਣ ਅਮਰਜੀਤ ਕੌਰ, ਚੰਡੀਗੜ੍ਹ ਤੋਂ ਇੱਕ ਐਂਬੂਲੈਂਸ ਵਿੱਚ ਦਲਜੀਤ ਸਿੰਘ ਦੀ ਲਾਸ਼ ਪਿੰਡ ਦੇ ਸ਼ਮਸ਼ਾਨਘਾਟ ਲੈ ਕੇ ਪਹੁੰਚੀ ਸੀ।
ਸਸਕਾਰ ਤੋਂ ਪਹਿਲਾਂ ਪਿੰਡ 'ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਗਿਣਤੀ 'ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਅਤੇ ਪਿੰਡ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ। ਸਿਆਸੀ ਆਗੂਆਂ ਨੂੰ ਪਹਿਲਾਂ ਹੀ ਇੱਥੇ ਪਹੁੰਚਣ ਤੋਂ ਮਨ੍ਹਾ ਕੀਤਾ ਗਿਆ ਸੀ। ਦਲਜੀਤ ਸਿੰਘ ਦੀ ਲਾਸ਼ ਪਿੰਡ 'ਚ ਆਉਣ 'ਤੇ ਮਾਹੌਲ ਭਾਵੁਕ ਹੋ ਗਿਆ। ਮ੍ਰਿਤਕ ਦਲਜੀਤ ਕੌਰ ਦੀ ਭੈਣ ਅਮਰਜੀਤ ਕੌਰ ਨੇ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਦੌਰਾਨ ਪਰਿਵਾਰ ਦੇ ਮੈਂਬਰ ਅਤੇ ਪਿੰਡ ਦੇ ਲੋਕ ਮੌਜੂਦ ਰਹੇ।

ਹਾਈਕੋਰਟ ਦੇ ਸਖ਼ਤ ਨਿਰਦੇਸ਼ਾਂ 'ਤੇ ਅੰਤਿਮ ਸੰਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਐੱਸ.ਪੀ. (SP) ਦੀ ਅਗਵਾਈ ਹੇਠ ਕਰੀਬ 300 ਪੁਲਿਸ ਮੁਲਾਜ਼ਮਾਂ ਨੂੰ ਪਿੰਡ ਦੇ ਸ਼ਮਸ਼ਾਨਘਾਟ ਦੇ ਬਾਹਰ ਤਾਇਨਾਤ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਵੀਰਵਾਰ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦਲਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ।
ਮੌਤ ਤੋਂ ਪਹਿਲਾਂ ਦਿਲਜੀਤ ਦੀ CCTV ਆਈ ਸਾਹਮਣੇ
ਦਲਜੀਤ ਸਿੰਘ ਦੀ ਲਾਸ਼ 27 ਅਕਤੂਬਰ ਦੀ ਸਵੇਰ ਨੂੰ ਮਾਨਸਾ ਜ਼ਿਲ੍ਹੇ ਦੇ ਰਾਮਾਨੰਦੀ ਪਿੰਡ ਕੋਲ ਖੇਤਾਂ ਵਿੱਚੋਂ ਮਿਲੀ ਸੀ। ਪੁਲਿਸ ਨੇ ਮੁੱਢਲੀ ਜਾਂਚ ਦੌਰਾਨ ਇਸਨੂੰ ਕਤਲ ਮੰਨਦਿਆਂ ਕੁਝ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਮੁਲਜ਼ਮ ਦੀ ਭੈਣ ਨੇ ਸੀਸੀਟੀਵੀ ਫੁਟੇਜ ਸਾਹਮਣੇ ਲਿਆਉਂਦਿਆਂ ਕਤਲ ਦੇ ਦੋਸ਼ਾਂ ਨੂੰ ਖਾਰਜ ਕੀਤਾ ਹੈ, ਅਤੇ ਦਾਅਵਾ ਕੀਤਾ ਹੈ ਕਿ ਦਲਜੀਤ ਦੀ ਮੌਤ ਕਤਲ ਨਾਲ ਨਹੀਂ ਸਗੋਂ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।
ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਦਲਜੀਤ ਸਿੰਘ ਫੋਨ 'ਤੇ ਗੱਲ ਕਰਦਿਆਂ ਬਾਥਰੂਮ ਵੱਲ ਜਾਂਦਾ ਹੈ ਅਤੇ ਉੱਥੇ ਨਸ਼ੇ ਦਾ ਟੀਕਾ ਲਗਾਉਂਦਾ ਹੈ। ਕਾਫ਼ੀ ਦੇਰ ਬਾਹਰ ਨਾ ਆਉਣ 'ਤੇ ਜਦੋਂ ਨੌਜਵਾਨਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਉਹ ਬੇਸੁਰਤ ਹਾਲਤ ਵਿੱਚ ਮਿਲਿਆ। ਹੁਣ ਇਹ ਮੀਡੀਆ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਤੇ ਪੰਜਾਬ ਪੁਲਿਸ ਦੇ ਕਤਲ ਵਾਲੇ ਦਾਅਵੇ 'ਤੇ ਸਵਾਲ ਚੁੱਕੇ ਜਾ ਰਹੇ ਹਨ।


Click it and Unblock the Notifications
