CM ਮਾਨ ਦਾ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਹਫ਼ਾ, DA ਵਿੱਚ 3% ਦਾ ਹੋਰ ਵਾਧਾ, 8 ਲੱਖ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ ਮਹਿੰਗਾਈ ਭੱਤਾ 50 ਫ਼ੀਸਦੀ ਤੋਂ ਵਧ ਕੇ 53 ਫ਼ੀਸਦੀ ਹੋ ਗਿਆ ਹੈ।

ਮੁੱਖ ਮੰਤਰੀ ਦੇ ਐਲਾਨ ਮੁਤਾਬਕ ਵਧਿਆ ਹੋਇਆ DA ਨਵੰਬਰ ਮਹੀਨੇ ਦੀ ਤਨਖ਼ਾਹ ਅਤੇ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਜੋੜਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ DA ਵਿੱਚ ਵਾਧੇ ਨਾਲ ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਨਵੰਬਰ ਮਹੀਨੇ ਦੀ ਤਨਖ਼ਾਹ ਵਿੱਚ ਵਧੇ ਹੋਏ ਮਹਿੰਗਾਈ ਭੱਤੇ ਦਾ ਲਾਭ ਮਿਲੇਗਾ, ਜਦਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ DA ਸ਼ਾਮਲ ਹੋਵੇਗਾ।

diwali gift by cm maan

CM ਮਾਨ ਨੇ ਕਿਹਾ ਕਿ ਜਦੋਂ 2022 ਵਿੱਚ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਮੁਲਾਜ਼ਮਾਂ ਨੂੰ 28 ਫ਼ੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਸੀ। ਹੁਣ ਇਸ ਵਾਧੇ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਲਾਭ ਹੋਵੇਗਾ। ਦੱਸ ਦੇਈਏ ਕਿ ਸਤੰਬਰ 2026 ਵਿੱਚ ਹੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਵਿੱਚ 8 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਨਾਲ ਮਹਿੰਗਾਈ ਭੱਤੇ ਦੀ ਦਰ 42 ਫ਼ੀਸਦੀ ਤੋਂ ਵਧ ਕੇ 50 ਫ਼ੀਸਦੀ ਹੋ ਗਈ ਸੀ।

DA ਵਿੱਚ ਕੁੱਲ 11 ਫ਼ੀਸਦੀ ਵਾਧਾ ਕੀਤਾ:

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਸਰਕਾਰ ਨੇ ਪਹਿਲਾਂ 8 ਫ਼ੀਸਦੀ ਅਤੇ ਹੁਣ 3 ਫ਼ੀਸਦੀ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਇਸ ਤਰ੍ਹਾਂ ਕੁੱਲ 11 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ।

ਮੁਲਾਜ਼ਮਾਂ ਨੂੰ ਰਾਹਤ ਦੇਣ ਵਿੱਚ ਕੋਈ ਕਮੀ ਨਹੀਂ ਛੱਡੀ ਜਾ ਰਹੀ:

ਉਪਲਬਧ ਅੰਕੜਿਆਂ ਮੁਤਾਬਕ, ਇੱਕ ਸਾਲ ਵਿੱਚ ਕਰੀਬ 1,088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਣਗੇ। ਉੱਥੇ ਹੀ 11 ਫ਼ੀਸਦੀ DA ਵਾਧੇ ਦੇ ਹਿਸਾਬ ਨਾਲ ਇਹ ਰਕਮ ਸਾਲਾਨਾ ਕਰੀਬ 3,988 ਕਰੋੜ ਰੁਪਏ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਦੇਣ ਲਈ ਸਰਕਾਰ ਵੱਲੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ।

ਵਿਰੋਧੀਆਂ 'ਤੇ ਵਿਨ੍ਹੇ ਨਿਸ਼ਾਨੇ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਆਏ ਪੌਣੇ ਪੰਜ ਸਾਲ ਹੋ ਚੁੱਕੇ ਹਨ, ਪਰ ਉਨ੍ਹਾਂ ਨੇ ਕਦੇ ਇਹ ਨਹੀਂ ਕਿਹਾ ਕਿ ਸਰਕਾਰੀ ਖ਼ਜ਼ਾਨਾ ਖਾਲੀ ਹੈ ਜਾਂ ਖ਼ਜ਼ਾਨੇ ਦਾ ਮੂੰਹ ਬੰਦ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਮੰਤਰੀ ਰਹੇ ਕੁਝ ਆਗੂ ਲਗਾਤਾਰ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਕਰਦੇ ਰਹਿੰਦੇ ਸਨ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਅਜਿਹੇ ਮੰਤਰੀਆਂ ਨੂੰ 'ਪੀਪਾ ਮੰਤਰੀ' ਕਿਹਾ ਜਾਂਦਾ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+