ਜਲੰਧਰ 'ਚ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਕਿਸਾਨਾਂ ਦਾ ਧਰਨਾ

ਅੱਜ ਜਲੰਧਰ ਦੇ ਸਤਨਾਮ ਨਗਰ ਸਥਿਤ 'ਕਿੰਗਡਮ ਕੰਸਲਟੈਂਟ' ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ (BKU) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ 'ਤੇ ਲੁਭਾਉਣੇ ਇਸ਼ਤਿਹਾਰ ਦਿਖਾ ਕੇ ਕੈਨੇਡਾ ਦਾ ਵੀਜ਼ਾ ਲਗਵਾਉਣ ਦੇ ਨਾਂ 'ਤੇ ਉਨ੍ਹਾਂ ਤੋਂ ਲੱਖਾਂ ਰੁਪਏ ਠੱਗੇ ਗਏ, ਪਰ ਵੀਜ਼ਾ ਰਿਫਿਊਜ਼ ਹੋਣ ਤੋਂ ਬਾਅਦ ਵੀ ਉਨ੍ਹਾਂ ਦੇ ਪੈਸੇ ਵਾਪਸ ਨਹੀਂ ਕੀਤੇ ਜਾ ਰਹੇ।

ਦੱਸ ਦਈਏ ਕਿ ਪੀੜਤ ਜਗਮੇਲ ਸਿੰਘ ਨੇ ਕਰੀਬ 11 ਮਹੀਨੇ ਪਹਿਲਾਂ ਆਪਣੀ ਧੀ ਦਾ ਕੈਨੇਡਾ ਦਾ ਵੀਜ਼ਾ ਲਗਵਾਉਣ ਲਈ ਇਸ ਇਮੀਗ੍ਰੇਸ਼ਨ ਦਫ਼ਤਰ ਨਾਲ ਸੰਪਰਕ ਕੀਤਾ ਸੀ। ਸਟਾਫ ਵੱਲੋਂ 2 ਮਹੀਨਿਆਂ ਦੇ ਅੰਦਰ ਵੀਜ਼ਾ ਲਗਵਾਉਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਦੇ ਬਦਲੇ ਉਨ੍ਹਾਂ ਨੇ ਕੁੱਲ 5.12 ਲੱਖ ਰੁਪਏ ਦਿੱਤੇ ਸਨ।

farmer protest

ਜਗਮੇਲ ਸਿੰਘ ਮੁਤਾਬਕ, ਇਸ ਰਕਮ ਵਿੱਚੋਂ 4.22 ਲੱਖ ਰੁਪਏ ਆਨਲਾਈਨ ਟਰਾਂਸਫਰ ਕੀਤੇ ਗਏ ਸਨ, ਜਿਸ ਦਾ ਸਬੂਤ ਵੀ ਉਨ੍ਹਾਂ ਕੋਲ ਮੌਜੂਦ ਹੈ। ਪਰ 8 ਮਹੀਨੇ ਬੀਤਣ ਦੇ ਬਾਵਜੂਦ ਜਦੋਂ ਵੀਜ਼ਾ ਨਹੀਂ ਆਇਆ ਤਾਂ ਏਜੰਸੀ ਦੇ ਕਰਮਚਾਰੀਆਂ ਨੇ ਕਥਿਤ ਤੌਰ 'ਤੇ ਟਾਲਮਟੋਲ ਕਰਨੀ ਸ਼ੁਰੂ ਕਰ ਦਿੱਤੀ।

ਇਮੀਗ੍ਰੇਸ਼ਨ ਦਫ਼ਤਰ ਦਾ ਚੈੱਕ ਹੋਇਆ ਬਾਊਂਸ

ਉੱਥੇ ਹੀ ਇੱਕ ਹੋਰ ਪੀੜਤ ਵਿਕਰਮ ਨੇ ਦੱਸਿਆ ਕਿ ਉਸ ਨੇ ਆਪਣੇ ਬੱਚਿਆਂ ਦੇ ਕੈਨੇਡਾ ਵੀਜ਼ੇ ਲਈ ਏਜੰਸੀ ਨੂੰ 6 ਲੱਖ ਰੁਪਏ ਦਿੱਤੇ ਸਨ। ਕਾਫ਼ੀ ਸਮਾਂ ਪਹਿਲਾਂ ਵੀਜ਼ਾ ਰਿਫਿਊਜ਼ ਹੋ ਗਿਆ ਸੀ, ਜਿਸ ਤੋਂ ਬਾਅਦ ਸਤੰਬਰ ਮਹੀਨੇ ਵਿੱਚ 4 ਲੱਖ ਰੁਪਏ ਵਾਪਸ ਕਰਨ ਦਾ ਸਮਝੌਤਾ ਹੋਇਆ ਸੀ।

ਵਿਕਰਮ ਮੁਤਾਬਕ, ਜਦੋਂ ਉਹ ਪੈਸੇ ਕਢਵਾਉਣ ਲਈ ਬੈਂਕ ਪਹੁੰਚੇ ਤਾਂ ਇਮੀਗ੍ਰੇਸ਼ਨ ਦਫ਼ਤਰ ਵੱਲੋਂ ਦਿੱਤਾ ਗਿਆ ਚੈੱਕ ਬਾਊਂਸ ਹੋ ਗਿਆ। ਪੀੜਤ ਦਾ ਕਹਿਣਾ ਹੈ ਕਿ ਉਹ ਸਵੇਰੇ 9 ਵਜੇ ਤੋਂ ਦਫ਼ਤਰ ਦੇ ਬਾਹਰ ਬੈਠੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਪੈਸੇ ਵਾਪਸ ਨਹੀਂ ਦਿੱਤੇ ਜਾ ਰਹੇ।

ਕਿਸਾਨਾਂ ਅਤੇ ਪੀੜਤਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਰਕਮ ਵਾਪਸ ਕਰਵਾਈ ਜਾਵੇ ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+