ਪਿਓ ਨੇ ਕਿਰਪਾਨ ਨਾਲ ਵੱਢੀ ਆਪਣੀ 17 ਸਾਲਾ ਧੀ, ਖ਼ਬਰ ਪੜ੍ਹ ਕੇ ਉੱਡ ਜਾਣਗੇ ਹੋਸ਼, ਕਤਲ ਤੋਂ ਬਾਅਦ ਪਿਓ ਫ਼ਰਾਰ

ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡ ਧੂਤ ਕਲਾਂ ਵਿੱਚ ਅੱਜ ਸਵੇਰੇ ਕਰੀਬ 6 ਵਜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਪਿਤਾ ਵੱਲੋਂ ਆਪਣੀ 17 ਸਾਲਾ ਧੀ ਦਾ ਕਿਰਪਾਨ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ 'ਚ ਸਨਸਨੀ ਫੈਲ ਗਈ।

ਹੁਸ਼ਿਆਰਪੁਰ ਵਿੱਚ ਅੱਜ ਵੀਰਵਾਰ ਨੂੰ ਇੱਕ ਪਿਤਾ ਵੱਲੋਂ ਆਪਣੀ 17 ਸਾਲਾ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਧੀ 'ਤੇ ਕਿਰਪਾਨ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾ 12ਵੀਂ ਜਮਾਤ ਵਿੱਚ ਪੜ੍ਹਦੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਹਰਿਆਣਾ ਦੀ ਪੁਲਿਸ ਮੌਕੇ 'ਤੇ ਪਹੁੰਚੀ।

hoshiarpur murder

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਘਟਨਾ ਹਰਿਆਣਾ ਕਸਬੇ ਦੇ ਪਿੰਡ ਧੂਤ ਕਲਾਂ ਦੀ ਹੈ। ਮ੍ਰਿਤਕਾ ਦੀ ਪਛਾਣ ਇੰਦਰਪ੍ਰੀਤ ਕੌਰ ਵਜੋਂ ਹੋਈ ਹੈ, ਜੋ ਸਰਕਾਰੀ ਸਕੂਲ ਧੂਤ ਕਲਾਂ ਵਿੱਚ ਪੜ੍ਹਦੀ ਸੀ। ਪਰਿਵਾਰ ਮੁਤਾਬਕ ਉਹ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ। ਧੀ ਦੀ ਮੌਤ ਤੋਂ ਬਾਅਦ ਮਾਂ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਘਟਨਾ ਕਾਰਨ ਪਿੰਡ ਵਿੱਚ ਵੀ ਸੋਗ ਦੀ ਲਹਿਰ ਹੈ।

ਪੁੱਤ ਦੇ ਮੋਹ 'ਚ ਪਿਓ ਨੇ ਮਾਰੀ ਧੀ!

ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁੜੀ ਦਾ ਪਿਓ ਸ਼ੁਰੂ ਤੋਂ ਹੀ ਪੁੱਤਰ ਦੀ ਇੱਛਾ ਰੱਖਦਾ ਸੀ ਇਸੀ ਕਰਕੇ ਉਹ ਕੁੜੀ ਤੋਂ ਨਾਰਾਜ਼ ਰਹਿੰਦਾ ਸੀ. ਪਰ ਪਰਿਵਾਰ ਨੂੰ ਅੰਦਾਜ਼ਾ ਨਹੀਂ ਸੀ ਕਿ ਉਹ ਅਜਿਹਾ ਕਦਮ ਚੁੱਕ ਲਵੇਗਾ। ਪਰਿਵਾਰ ਨੇ ਮੰਗ ਕੀਤੀ ਹੈ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।

ਡੀਐੱਸਪੀ ਦਿਹਾਤੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ ਕਰੀਬ 7:15 ਵਜੇ ਸੂਚਨਾ ਮਿਲੀ ਸੀ ਕਿ ਇੱਕ ਬੱਚੀ ਦਾ ਕਤਲ ਹੋ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਪਿਤਾ ਨੇ ਕਿਰਪਾਨ ਨਾਲ ਵਾਰ ਕਰਕੇ ਧੀ ਦੀ ਹੱਤਿਆ ਕੀਤੀ ਹੈ। ਮ੍ਰਿਤਕਾ ਦੀ ਮਾਂ ਬਲਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਪਿਓ ਦੀ ਭਾਲ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+