ਸਰਹੱਦੀ ਖ਼ੇਤਰ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ, 6 ਪਿਸਤੌਲ, 49 ਕਾਰਤੂਸ ਤੇ 5 ਮੁਲਜ਼ਮ ਕਾਬੂ!

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਪਿਸਤੌਲ ਅਤੇ 49 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ ਇੱਕ 9 ਐਮਐਮ ਬੇਰੇਟਾ ਅਤੇ ਇੱਕ 9 ਐਮਐਮ ਗਲਾਕ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਦੀ ਮਹਿੰਦਰਾ ਸਕਾਰਪੀਓ ਕਾਰ (ਨੰਬਰ PB 06 BP 3908) ਵੀ ਜ਼ਬਤ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ।

gangster arrested

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ਅਲੂਨਾ, ਗੁਰਦਾਸਪੁਰ, ਕਰਨ ਕੁਮਾਰ ਵਾਸੀ ਭਾਉਪੁਰ ਅਫਗਾਨਾ, ਗੁਰਦਾਸਪੁਰ, ਬਲਰਾਜ ਸਿੰਘ ਉਰਫ਼ ਬੁਰੀ ਵਾਸੀ ਬਸੰਤਕੋਟ, ਗੁਰਦਾਸਪੁਰ, ਅਮਰੀਕ ਸਿੰਘ ਉਰਫ਼ ਸੋਨੂੰ ਵਾਸੀ ਜੋੜੀਆਂ ਕਲਾਂ, ਡੇਰਾ ਬਾਬਾ ਨਾਨਕ ਅਤੇ ਮਨਜਿੰਦਰ ਸਿੰਘ ਉਰਫ਼ ਮੰਗੂ ਵਾਸੀ ਉੱਪਲ, ਗੁਰਦਾਸਪੁਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਨਾਲ ਜੁੜੀਆਂ ਅਗਲੀਆਂ-ਪਿਛਲੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਸਪੈਸ਼ਲ ਬ੍ਰਾਂਚ ਗੁਰਦਾਸਪੁਰ, ਥਾਣਾ ਡੋਰਾਂਗਲਾ ਅਤੇ ਥਾਣਾ ਬਹਿਰਾਮਪੁਰ ਦੀਆਂ ਪੁਲਿਸ ਟੀਮਾਂ ਨੇ ਪਿੰਡ ਨੂਰਪੁਰ ਥੇਹ ਦੇ ਚੌਰਾਹੇ 'ਤੇ ਇੱਕ ਮਹਿੰਦਰਾ ਸਕਾਰਪੀਓ ਗੱਡੀ ਨੂੰ ਦੇਖਿਆ। ਗੱਡੀ ਦੇ ਬਾਹਰ ਦੋ ਵਿਅਕਤੀ ਖੜ੍ਹੇ ਸਨ, ਜਦਕਿ ਤਿੰਨ ਵਿਅਕਤੀ ਗੱਡੀ ਦੇ ਅੰਦਰ ਬੈਠੇ ਹੋਏ ਸਨ। ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਗੱਡੀ ਦੇ ਡਰਾਈਵਰ ਨੇ ਸਕਾਰਪੀਓ ਨੂੰ ਤੇਜ਼ ਰਫ਼ਤਾਰ ਨਾਲ ਭਜਾ ਲਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਹੀ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ।

ਇਸ ਤੋਂ ਬਾਅਦ ਪੁਲਿਸ ਟੀਮ ਨੇ ਸਕਾਰਪੀਓ ਦਾ ਪਿੱਛਾ ਕੀਤਾ ਅਤੇ ਥਾਣਾ ਕਲਾਨੌਰ ਦੇ ਇਲਾਕੇ ਵਿੱਚ ਗੱਡੀ ਨੂੰ ਰੋਕਣ ਵਿੱਚ ਸਫਲ ਰਹੀ। ਪੁਲਿਸ ਨੇ ਗੈਂਗਸਟਰ ਬਲਰਾਜ ਸਿੰਘ ਉਰਫ਼ 'ਬੁਰੀ ਬਸੰਤਕੋਟੀਆ' ਸਮੇਤ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+