AGTF-ਲੁਧਿਆਣਾ ਪੁਲਿਸ ਨੇ 2 ਗੈਂਗਸਟਰ ਕੀਤੇ ਕਾਬੂ, ਮੋਹਾਲੀ-ਚੰਡੀਗੜ੍ਹ 'ਚ ਕਰਨ ਵਾਲੇ ਸੀ ਵੱਡੀ ਵਾਰਦਾਤ!

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਗਲੌਕ 9 ਐੱਮ.ਐੱਮ. ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਰਾਹੀਂ ਸਾਂਝੀ ਕੀਤੀ ਗਈ ਹੈ। ਇਹ ਦੋਵੇਂ ਗੁਰਗੇ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਇੱਥੇ ਪੰਜਾਬ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਕਰਦੇ ਸੀ।

gangster arrested

ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਮੁਲਜ਼ਮ

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਲਗਾਤਾਰ ਸੰਪਰਕ ਵਿੱਚ ਸਨ। ਪੁਲਸ ਮੁਤਾਬਕ ਉਨ੍ਹਾਂ ਨੂੰ ਚੰਡੀਗੜ੍ਹ ਅਤੇ ਮੋਹਾਲੀ ਇਲਾਕੇ ਵਿੱਚ ਰੰਗਦਾਰੀ ਵਸੂਲਣ ਦੇ ਮਕਸਦ ਨਾਲ ਇੱਕ ਖਾਸ ਥਾਂ 'ਤੇ ਫਾਇਰਿੰਗ ਕਰਨ ਦਾ ਟਾਰਗੇਟ ਦਿੱਤਾ ਗਿਆ ਸੀ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਉਨ੍ਹਾਂ ਦੀ ਕਥਿਤ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਨਾਲ ਇੱਕ ਵੱਡੀ ਵਾਰਦਾਤ ਹੋਣ ਤੋਂ ਟਲ ਗਈ।

ਥਾਣਾ ਡਿਵੀਜ਼ਨ ਨੰਬਰ-8 ਵਿੱਚ FIR ਦਰਜ

ਇਸ ਮਾਮਲੇ ਸਬੰਧੀ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ-8 ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਟਿਕਾਣਿਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਪੁਲਿਸ ਨੇ ਆਮ ਲੋਕਾਂ ਦੀ ਸੁਰੱਖਿਆ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਵੀ ਦੁਹਰਾਈ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+