ਪਟਿਆਲਾ ਜੇਲ੍ਹ ’ਚ 'ਰਾਜੋਆਣਾ' ਨੂੰ ਮਿਲੇ ਜਥੇਦਾਰ ਗੜਗੱਜ ਤੇ SGPC ਪ੍ਰਧਾਨ 'ਧਾਮੀ', ਕੇਂਦਰ ਸਰਕਾਰ ਨਾਲ ਮੁੜ ਗੱਲਬਾਤ ਦੀ ਤਿਆਰੀ

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਹੁੰਚੇ ਸਨ ।

ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਰਾਜੋਆਣਾ ਦੇ ਮਾਮਲੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੱਲਬਾਤ ਮੀਡੀਆ ਨਾਲ ਸਾਂਝੀ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਚੜ੍ਹਦੀ ਕਲਾ ਵਿੱਚ ਹਨ।

rajoana

ਉਨ੍ਹਾਂ ਦੱਸਿਆ ਕਿ 11 ਮੈਂਬਰੀ ਕਮੇਟੀ ਵੱਲੋਂ ਇੱਕ ਵਾਰ ਫਿਰ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਰਾਜੋਆਣਾ ਦੇ ਮਾਮਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵੀ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ SGPC ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।

2 ਅਕਤੂਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਮਾਰਚ ਬਾਰੇ ਉਨ੍ਹਾਂ ਕਿਹਾ ਕਿ ਜਿਵੇਂ ਸ਼੍ਰੋਮਣੀ ਕਮੇਟੀ ਨੇ ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ ਕੀਤਾ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਵੀ ਇਸ ਦਾ ਪੂਰਨ ਸਮਰਥਨ ਕਰਦਾ ਹੈ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਖੁੱਲ੍ਹ ਕੇ ਉਭਾਰਿਆ ਜਾਵੇ।

ਇਸ ਮੌਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਫ਼ੈਸਲਾ ਕੇਂਦਰ ਸਰਕਾਰ ਨੂੰ ਸਵੀਕਾਰ ਕਰਨਾ ਚਾਹੀਦਾ ਹੈ, ਤਾਂ ਜੋ ਇਸ ਮਾਮਲੇ ਵਿੱਚ ਜਲਦ ਫ਼ੈਸਲਾ ਹੋ ਸਕੇ। ਉਨ੍ਹਾਂ ਕਿਹਾ ਕਿ ਰਾਜੋਆਣਾ ਦਾ ਮਾਮਲਾ ਲੰਬੇ ਸਮੇਂ ਤੋਂ ਪੈਂਡਿੰਗ ਹੈ ਅਤੇ ਉਨ੍ਹਾਂ ਦੇ ਮੁਤਾਬਕ ਕੇਂਦਰ ਸਰਕਾਰ ਵੱਲੋਂ ਇਸ ਵਿੱਚ ਦੇਰੀ ਕੀਤੀ ਜਾ ਰਹੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਕੇਵਲ ਇੱਕ ਵਿਅਕਤੀਗਤ ਮਾਮਲਾ ਨਹੀਂ ਬਲਕਿ ਸਮੁੱਚਾ ਕੌਮੀ ਮਸਲਾ ਹੈ। ਭਾਈ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪੂਰੀ ਦ੍ਰਿੜ੍ਹਤਾ ਨਾਲ ਖੜ੍ਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+