ਗੁਲਾਬ ਸਿੱਧੂ ਦੇ ਘਰ ਫ਼ਾਇਰਿੰਗ ਮਾਮਲਾ : Moosewala ਦਾ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਪਿਤਾ ਦੀ ਗ੍ਰਿਫ਼ਤਾਰੀ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕੀਤਾ ਹੈ।

ਸੌਦਾਗਰ ਸਿੰਘ ਨੂੰ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ 'ਤੇ ਇੱਕ ਫਾਇਰਿੰਗ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ੀ ਲਈ ਪਹੁੰਚੇ ਸਨਲਈ ਲਿਆਇਆ ਗਿਆ ਸੀ । ਇਸ ਦੌਰਾਨ ਬਰਨਾਲਾ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਖੰਨਾ ਸਿਟੀ ਥਾਣੇ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਡੀਡੀਆਰ ਦਰਜ ਕੀਤੀ ਗਈ। ਬਾਅਦ ਵਿੱਚ ਪੁਲਿਸ ਸੌਦਾਗਰ ਸਿੰਘ ਨੂੰ ਆਪਣੇ ਨਾਲ ਬਰਨਾਲਾ ਲੈ ਗਈ ਅਤੇ ਪੁੱਛਗਿੱਛ ਸ਼ੁਰੂ ਕੀਤੀ।

gulab sidhu firing case

ਦੱਸ ਦਈਏ ਕਿ 12 ਅਤੇ 13 ਸਤੰਬਰ ਦੀ ਦਰਮਿਆਨੀ ਰਾਤ ਨੂੰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਬਰਨਾਲਾ ਵਾਲੇ ਘਰ ਦੇ ਬਾਹਰ ਫ਼ਾਇਰਿੰਗ ਕੀਤੀ ਗਈ ਸੀ , ਹਾਲਾਂਕਿ ਫ਼ਾਇਰਿੰਗ ਕਰਨ ਵਾਲੇ ਸ਼ੂਟਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ, ਪਰ ਗੈਂਗਸਟਰ ਡੋਨੀ ਬਲ ਨੇ ਇਸ ਘਟਨਾ ਦੀ ਜਿੰਮੇਵਾਰੀ ਚੁੱਕੀ ਸੀ , ਜਿਸਤੋਂ ਬਾਅਦ ਲਗਾਤਾਰ ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਲੱਗੀ ਹੋਈ ਹੈ। ਇਸੀ ਕਦੀ ਦੇ ਤਹਿਤ ਡੋਨੀ ਬਲ ਗੈਂਗ ਦੇ ਮੈਂਬਰ ਸ਼ਗਨਪ੍ਰੀਤ ਦੇ ਪਿਤਾ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ।

ਜਨਵਰੀ ਵਿੱਚ ਵੀ ਹੋਈ ਸੀ ਗੁਲਾਬ ਸਿੱਧੂ 'ਤੇ ਹਮਲੇ ਦੀ ਕੋਸ਼ਿਸ਼

ਇਸ ਤੋਂ ਪਹਿਲਾਂ 10 ਜਨਵਰੀ 2026 ਨੂੰ ਬਰਨਾਲਾ ਪੁਲਿਸ ਨੇ ਗੁਲਾਬ ਸਿੱਧੂ 'ਤੇ ਹਮਲੇ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਕੋਟਦੂਨਾ ਪਿੰਡ ਦਾ ਸਰਪੰਚ ਬਲਜਿੰਦਰ ਸਿੰਘ ਉਰਫ਼ ਕਿੰਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਰਿਪੋਰਟ ਮੁਤਾਬਕ ਮੁਲਜ਼ਮ ਗੁਲਾਬ ਸਿੱਧੂ ਦੇ ਗੀਤ 'ਸਰਪੰਚੀਆਂ' ਦੇ ਬੋਲਾਂ ਤੋਂ ਨਾਰਾਜ਼ ਸੀ ਅਤੇ ਉਸ ਵੱਲੋਂ ਗਾਇਕ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੀ ਗੱਲ ਵੀ ਸਾਹਮਣੇ ਆਈ ਸੀ। ਪੁਲਿਸ ਅਨੁਸਾਰ ਮੁਲਜ਼ਮ ਇੱਕ ਲਾਈਵ ਸ਼ੋਅ ਦੌਰਾਨ ਗੁਲਾਬ ਸਿੱਧੂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਵਿੱਚ ਸਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+