ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ, ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਸ ਨਗਰ ਕੀਰਤਨ ਦੀ ਅਰੰਭਤਾ ਹੋਈ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਅਲੌਕਿਕ ਮਾਹੌਲ ਦੇਖਣ ਨੂੰ ਮਿਲਿਆ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਹੈਲੀਕਾਪਟਰ ਰਾਹੀਂ ਦਰਬਾਰ ਸਾਹਿਬ ਉੱਤੇ ਫੁੱਲਾਂ ਦੀ ਬਰਖਾ ਵੀ ਕੀਤੀ ਗਈ।

darbar sahib

ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਕ, ਸ਼ੇਰਾਂ ਵਾਲ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।

ਦਰਬਾਰ ਸਾਹਿਬ ਦੀ ਫੁੱਲਾਂ ਨਾਲ ਖ਼ਾਸ ਸਜਾਵਟ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਉਣ ਲਈ ਖ਼ਾਸ ਫੁੱਲਾਂ ਦੀ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਵਿਦੇਸ਼ੀ ਫੁੱਲਾਂ ਦੀ ਖੁਸ਼ਬੂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੰਪਲੈਕਸ ਮਹਿਕਣ ਲੱਗਾ ਹੈ। ਪਿਛਲੀ ਵਾਰ ਵਾਂਗ ਇਸ ਵਾਰ ਵੀ ਸੰਗਤ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ। ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ 'ਤੇ 100 ਦੇ ਕਰੀਬ ਕਾਰੀਗਰ ਅਤੇ ਸ਼ਰਧਾਲੂ ਦਿਨ ਰਾਤ ਕੰਮ ਕਰਦੇ ਹੋਏ ਅੱਜ ਰਾਤ ਤੱਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ।

ਸਜਾਵਟ ਲਈ ਇਹ ਫੁੱਲ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉਤਰ ਪ੍ਰਦੇਸ਼, ਹਿਮਾਚਲ ਆਦਿ ਸ਼ਹਿਰਾਂ ਤੋਂ ਇਲਾਵਾ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉਥ ਅਫਰੀਕਾ ਆਦਿ ਤੋਂ ਮੰਗਵਾਏ ਗਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ, ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ, ਗੁਰਦੁਆਰਾ ਥੜਾ ਸਾਹਿਬ, ਗੁਰਦੁਆਰਾ ਸ੍ਰੀ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ ਜੀ, ਗੁਰਦੁਆਰਾ ਸ੍ਰੀ ਦੁੱਖ ਭੰਜਨੀ ਸਾਹਿਬ, ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ, ਗੁਰਦੁਆਰਾ ਲਾਚੀ ਬੇਰੀ ਸਾਹਿਬ ਤੋਂ ਇਲਾਵਾ ਕੰਪਲੈਕਸ ਦੀਆਂ ਪਰਿਕਰਮਾ ਵਿਚ ਵੀ ਫੁੱਲਾਂ ਦੀ ਸਜਾਵਟ ਕੀਤੀ ਜਾ ਰਹੀ ਹੈ।

ਇਸ ਮੌਕੇ ਹਮੇਸ਼ਾ ਵਾਂਗ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਅਰਦਾਸ ਕਰਨੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+