ਸ਼ਰਧਾ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਸ਼੍ਰੀ ਦਰਬਾਰ ਸਾਹਿਬ ਵਿਖੇ ਹੋਈ ਸਰਬੱਤ ਦੇ ਭਲੇ ਦੀ ਅਰਦਾਸ

ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਾਹਿਬ ਸਜਾਏ ਗਏ, ਜਿਨ੍ਹਾਂ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੋ ਰਹੀਆਂ ਹਨ। ਗੁਰੂ ਘਰ ਦੀ ਫੁੱਲਾਂ ਨਾਲ ਕੀਤੀ ਗਈ ਸਜਾਵਟ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਪ੍ਰਕਾਸ਼ ਪੁਰਬ ਮੌਕੇ ਜਲੌਅ ਸਾਹਿਬ ਵਿੱਚ ਬੇਸ਼ਕੀਮਤੀ ਹੀਰੇ-ਜਵਾਹਰਾਤ, ਸੁਨਹਿਰੀ ਕਹੀਆਂ, ਬਾਟੇ ਅਤੇ ਹੋਰ ਕੀਮਤੀ ਵਸਤਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।

gargajj

ਇਸ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅੱਜ ਇਸ ਪਵਿੱਤਰ ਦਿਹਾੜੇ 'ਤੇ ਸ਼ਾਮ ਸਮੇਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ ਜਿਸ ਨਾਲ ਗੁਰੂ ਨਗਰੀ ਦੀ ਰੌਣਕ ਹੋਰ ਵਧੇਗੀ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਲਦੀਪ ਸਿੰਘ ਗੜਗੱਜ ਨੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ਾਂ 'ਚ ਵਸਦੀਆਂ ਸਿੱਖ ਸੰਗਤਾਂ ਸਾਲ 'ਚ ਇੱਕ ਵਾਰ ਸ਼੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੂਰੇ ਪਰਿਵਾਰ ਸਮੇਤ ਜਰੂਰ ਆਵੇ। ਜਿਸ ਸਰੋਵਰ ਦੀ ਸਿਰਜਣਾ ਗੁਰੂ ਰਾਮਦਾਸ ਸਾਹਿਬ ਨੇ ਆਪ ਕੀਤੀ ਉਸ ਸਰੋਵਰ ਵਿੱਚ ਇਸ਼ਨਾਨ ਕਰਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰੇ ਅਤੇ ਇੱਥੇ ਸੇਵਾ ਜਰੂਰ ਕਰੇ ਤਾਂ ਜੋ ਸਾਡੇ ਬੱਚੇ ਸਾਡੀ ਵਿਰਾਸਤ ਨਾਲ ਜੁੜੇ ਰਹਿਣ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+