ਜ਼ਖਮੀ ਮੋਹਨਜੀਤ ਦੇ ਮਸਲੇ ਦਾ ਕਿਉਂ ਨਹੀਂ ਹੋਇਆ ਹੱਲ ?ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੁਲਿਸ ਨੂੰ ਪਾਈ ਝਾੜ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਮੰਗਲਵਾਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ੇਰੋਂ ਪਿੰਡ ਵਿੱਚ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਤੋਂ ਬਾਅਦ ਹੋਈ ਪੁਲਿਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਮੋਹਨਜੀਤ ਸਿੰਘ ਦਾ ਹਾਲਚਾਲ ਪੁੱਛਿਆ। ਪੀੜਤ ਨਾਲ ਮੁਲਾਕਾਤ ਤੋਂ ਬਾਅਦ ਗਰੇਵਾਲ ਨੇ ਪੂਰੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਜੇਕਰ ਲਗਾਏ ਗਏ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਲੋਕਤੰਤਰ ਅਤੇ ਇਨਸਾਨੀਅਤ ਦੋਵਾਂ ਲਈ ਚਿੰਤਾ ਦਾ ਵਿਸ਼ਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਗਰੇਵਾਲ ਨੇ ਦੱਸਿਆ ਕਿ ਮੋਹਨਜੀਤ ਸਿੰਘ ਦਾ ਬਿਆਨ ਕਮਿਸ਼ਨ ਵੱਲੋਂ ਦਰਜ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਹੁਣ ਕਮਿਸ਼ਨ ਵੱਲੋਂ ਪੀੜਤ ਦੇ ਬਿਆਨ, ਮੈਡੀਕਲ ਰਿਕਾਰਡ ਅਤੇ ਮਾਮਲੇ ਨਾਲ ਜੁੜੇ ਹੋਰ ਤੱਥਾਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਾਰੇ ਤੱਥਾਂ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ। ਗਰੇਵਾਲ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨਾਲ ਕਾਨੂੰਨ ਤੋਂ ਬਾਹਰ ਜਾ ਕੇ ਕੁੱਟਮਾਰ ਜਾਂ ਅਣਮਨੁੱਖੀ ਵਿਵਹਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਕਮਿਸ਼ਨ ਵੱਲੋਂ ਮਾਮਲੇ ਨਾਲ ਸਬੰਧਤ ਬਿਆਨਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਅਗਲੇ ਕਦਮ ਚੁੱਕੇ ਜਾਣ ਦੀ ਗੱਲ ਆਖੀ ਗਈ ਹੈ।


Click it and Unblock the Notifications
