25 ਸਤੰਬਰ ਨੂੰ ਜਨਤਕ ਛੁੱਟੀ, ਬੰਦ ਰਹਿਣਗੇ ਸਾਰੇ ਸਕੂਲ!

ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸਥਾਨਕ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ, ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਅਤੇ ਆਸਥਾ ਨਾਲ ਸ਼ਾਮਲ ਹੁੰਦੀਆਂ ਹਨ। ਲੋਕਾਂ ਦੀ ਧਾਰਮਿਕ ਸ਼ਰਧਾ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ।

sodal mela holiday

ਇਸ ਐਲਾਨ ਤਹਿਤ ਜ਼ਿਲ੍ਹਾ ਜਲੰਧਰ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿਦਿਅਕ ਅਦਾਰਿਆਂ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਹੋਰ ਸੰਸਥਾਵਾਂ ਵਿੱਚ 25 ਸਤੰਬਰ ਨੂੰ ਸਥਾਨਕ ਛੁੱਟੀ ਰਹੇਗੀ। ਇਸ ਦੌਰਾਨ ਇਨ੍ਹਾਂ ਸਰਕਾਰੀ ਅਦਾਰਿਆਂ ਵਿੱਚ ਆਮ ਕੰਮਕਾਜ ਬੰਦ ਰਹੇਗਾ।

ਸ੍ਰੀ ਸਿੱਧ ਬਾਬਾ ਸੋਢਲ ਮੇਲਾ ਜਲੰਧਰ ਦੇ ਪ੍ਰਮੁੱਖ ਧਾਰਮਿਕ ਮੇਲਿਆਂ ਵਿੱਚੋਂ ਇੱਕ ਹੈ। ਹਰ ਸਾਲ ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਬਾਬਾ ਸੋਢਲ ਜੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਪਹੁੰਚਦੇ ਹਨ। ਮੇਲੇ ਦੌਰਾਨ ਸ਼ਹਿਰ ਵਿੱਚ ਭਾਰੀ ਰੌਣਕ ਦੇਖਣ ਨੂੰ ਮਿਲਦੀ ਹੈ ਅਤੇ ਦੂਰ-ਦੁਰਾਡੇ ਇਲਾਕਿਆਂ ਤੋਂ ਵੀ ਸੰਗਤਾਂ ਇੱਥੇ ਪਹੁੰਚਦੀਆਂ ਹਨ। ਇਸ ਨੂੰ ਲੈ ਕੇ ਹੀ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਮੇਲੇ ਦੀਆਂ ਤਿਆਰੀਆਂ ਲਗਾਤਾਰ ਚੱਲ ਰਹੀਆਂ ਹਨ ਅਤੇ ਝੂਲੇ ਆਦਿ ਲੱਗ ਚੁੱਕੇ ਹਨ ਤੇ ਸਫਾਈ ਪ੍ਰਬੰਧਾਂ ਦਾ ਵੀ ਪ੍ਰਸ਼ਾਸਨ ਵੱਲੋਂ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੇਲੇ ਨੂੰ ਲੈ ਕੇ ਵੱਖ-ਵੱਖ ਪ੍ਰਬੰਧ ਕੀਤੇ ਜਾਂਦੇ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 25 ਸਤੰਬਰ ਦੀ ਸਥਾਨਕ ਛੁੱਟੀ ਦੇ ਐਲਾਨ ਨਾਲ ਸਰਕਾਰੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਵੀ ਮੇਲੇ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਇਸ ਲਈ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਲੋਕ 25 ਸਤੰਬਰ, ਸ਼ੁੱਕਰਵਾਰ ਦੀ ਛੁੱਟੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਜ਼ਰੂਰੀ ਕੰਮਾਂ ਦੀ ਯੋਜਨਾ ਬਣਾ ਸਕਦੇ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+