28 ਸਤੰਬਰ ਨੂੰ ਪੰਜਾਬ ਦੇ ਸਾਰੇ ਸਕੂਲ ਬੰਦ ਰਹਿਣਗੇ, ਬੱਚਿਆਂ ਦੀਆਂ ਲੱਗੀਆਂ ਮੌਜਾਂ।
ਪੰਜਾਬ ਵਿੱਚ 28 ਸਤੰਬਰ ਨੂੰ ਸਾਰੇ ਸਕੂਲ ਬੰਦ ਰਹਿਣਗੇ। ਸੋਮਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਯਾਦ ਵਿੱਚ ਇਸ ਦਿਨ ਛੁੱਟੀ ਘੋਸ਼ਿਤ ਕੀਤੀ ਹੈ।
ਇਹ ਛੁੱਟੀ ਪੂਰੇ ਪੰਜਾਬ ਵਿੱਚ ਲਾਗੂ ਹੋਵੇਗੀ। ਇਸ ਦਿਨ ਸੂਬੇ 'ਚ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ। ਇਸ ਤੋਂ ਇਲਾਵਾ, ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ। ਦੱਸ ਦਈਏ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਲੁਧਿਆਣਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸਦੇ ਵਿੱਚ ਲੱਖਾਂ ਦੀ ਗਿਣਤੀ 'ਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ।

ਇਸ ਸਮਾਗਮ ਨੂੰ ਜਸ਼ਨ-ਏ -ਇੰਕਲਾਬ ਦਾ ਨਾਂਅ ਦਿੱਤਾ ਗਿਆ ਹੈ , ਜਿਸਨੂੰ ਲੈ ਕੇ ਸਾਰੀ ਤਿਆਰੀਆਂ ਲਗਭਗ ਪੂਰੀਆਂ ਹੋ ਗਈਆਂ ਹਨ। ਇਹ ਸਮਾਗਮ 28 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗਾ ਜਿਸਦੇ ਵਿੱਚ ਨੌਜਵਾਨਾਂ ਵੱਲੋਂ ਵੱਖੋ-ਵੱਖਰੇ ਪ੍ਰੋਗਰਾਮ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵਤ ਸਿੰਘ ਮਾਨ ਵੀ ਇਸ ਸਮਾਗਮ ਦਾ ਹਿੱਸਾ ਬਣਨਗੇ ਅਤੇ ਨੌਜਵਾਨਾਂ ਨੂੰ ਖ਼ਾਸ ਸੰਦੇਸ਼ ਵੀ ਦੇਣਗੇ।
ਦੱਸ ਦਈਏ ਕਿ ਭਗਤ ਸਿੰਘ ਦਾ ਜਨਮ ਦਿਹਾੜਾ ਹਰ ਸਾਲ 28 ਸਤੰਬਰ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਵਿਰੁੱਧ ਭਾਰਤ ਦੀ ਆਜ਼ਾਦੀ ਲਹਿਰ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ ।


Click it and Unblock the Notifications
