ਪੰਜਾਬ ਦੇ 3 ਪਵਿੱਤਰ ਸ਼ਹਿਰਾਂ ’ਚ ਮਾਸ ਦੀ ਵਿਕਰੀ ਤੇ ਵਰਤੋਂ ’ਤੇ ਪਾਬੰਦੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਨੇ ਸੂਬੇ ਦੇ ਤਿੰਨ ਪਵਿੱਤਰ ਸ਼ਹਿਰਾਂ ਵਿੱਚ ਮਾਸ ਦੀ ਵਿਕਰੀ ਅਤੇ ਵਰਤੋਂ 'ਤੇ ਰੋਕ ਲਗਾ ਦਿਤੀ ਗਈ ਹੈ। ਇਸ ਰੋਕ ਨਾਲ ਸਬੰਧਤ ਨੋਟੀਫਿਕੇਸ਼ਨ ਅਸਾਧਾਰਣ ਗਜ਼ਟ ਵਿੱਚ ਪ੍ਰਕਾਸ਼ਿਤ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ 9 ਸਤੰਬਰ 2026 ਦੇ ਅਸਾਧਾਰਣ ਗਜ਼ਟ ਵਿੱਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਜਾਰੀ ਹੁਕਮ ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਗਜ਼ਟ ਵਿੱਚ ਪ੍ਰਕਾਸ਼ਿਤ ਹੁਕਮ 'ਤੇ 23 ਦਸੰਬਰ 2025 ਦੀ ਤਾਰੀਖ ਦਰਜ ਹੈ। ਯਾਨੀ ਪਾਬੰਦੀ ਦਾ ਹੁਕਮ ਕਰੀਬ ਸਾਢੇ ਅੱਠ ਮਹੀਨੇ ਪਹਿਲਾਂ ਜਾਰੀ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ।

holy city

ਸਰਕਾਰ ਦਾ ਇਹ ਹੁਕਮ ਅੰਮ੍ਰਿਤਸਰ ਦੀ ਚਾਰਦੀਵਾਰੀ ਵਾਲੇ ਖੇਤਰ, ਰੂਪਨਗਰ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਅਤੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਵਿੱਚ ਲਾਗੂ ਹੋਵੇਗਾ। ਹੁਕਮ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਮਾਸ ਦੀ ਵਿਕਰੀ ਅਤੇ ਵਰਤੋਂ 'ਤੇ ਰੋਕ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਜਾਵੇਗੀ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸੂਬੇ ਵਿੱਚ ਲਾਗੂ ਸਬੰਧਤ ਕਾਨੂੰਨਾਂ ਅਤੇ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ।ਪਸ਼ੂ ਪਾਲਣ ਵਿਭਾਗ ਦੇ ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਕਾਰਵਾਈ ਗ੍ਰਹਿ ਮਾਮਲੇ ਵਿਭਾਗ ਦੀ 15 ਦਸੰਬਰ 2025 ਦੀ ਅਧਿਸੂਚਨਾ ਵਿੱਚ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ। ਇਸ ਤੋਂ ਬਾਅਦ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਨੇ 23 ਦਸੰਬਰ 2025 ਨੂੰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤਾ। ਹੁਣ ਇਸ ਨੂੰ 9 ਸਤੰਬਰ 2026 ਨੂੰ ਪੰਜਾਬ ਸਰਕਾਰ ਦੇ ਅਸਾਧਾਰਣ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+