ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 IAS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 5 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ ਉਨ੍ਹਾਂ ਵਿੱਚ ਧੀਰੇਂਦਰ ਕੁਮਾਰ ਤਿਵਾੜੀ (1994 ਬੈਚ), ਵਿਨੈ ਬੁਬਲਾਨੀ (2008 ਬੈਚ), ਦੀਪਤੀ ਉੱਪਲ (2011 ਬੈਚ), ਅਮਿਤ ਤਲਵਾਰ (2013 ਬੈਚ) ਅਤੇ ਟੀ. ਬੇਨਿਥ (2018 ਬੈਚ) ਦੇ ਨਾਂਅ ਸ਼ਾਮਿਲ ਹਨ।

-ਧੀਰੇਂਦਰ ਕੁਮਾਰ ਤਿਵਾੜੀ ਨੂੰ ਕਿਰਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਫਿਲਹਾਲ ਉਨ੍ਹਾਂ ਕੋਲ ਆਬਕਾਰੀ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਅਤੇ ਸੰਸਦੀ ਮਾਮਲਿਆਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਹੈ।
-ਵਿਨੈ ਬੁਬਲਾਨੀ ਨੂੰ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਦੇ ਨਾਲ ਹੁਣ ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਅਤੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।
- ਦੀਪਤੀ ਉੱਪਲ ਨੂੰ ਵਿਸ਼ੇਸ਼ ਸਕੱਤਰ, ਸਥਾਨਕ ਸਰਕਾਰਾਂ ਦੇ ਅਹੁਦੇ ਦੇ ਨਾਲ ਉਨ੍ਹਾਂ ਨੂੰ ਪੰਜਾਬ ਮਿਊਂਸਪਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਕੰਪਨੀ ਦੀ ਸੰਯੁਕਤ ਮੈਨੇਜਿੰਗ ਡਾਇਰੈਕਟਰ-ਕਮ-ਸੀਈਓ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੀ ਸੀਈਓ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਹ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਵਿਸ਼ੇਸ਼ ਸਕੱਤਰ ਵੀ ਹੋਣਗੇ।
- ਅਮਿਤ ਤਲਵਾਰ ਨੂੰ ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨਾਲ-ਨਾਲ ਡਰੱਗਜ਼ ਅਤੇ ਜਾਤੀ ਜਨਗਣਨਾ ਦੇ ਨੋਡਲ ਅਧਿਕਾਰੀ ਵਜੋਂ ਕੰਮ ਕਰ ਰਹੇ ਅਮਿਤ ਤਲਵਾਰ ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸ ਜ਼ਿੰਮੇਵਾਰੀ ਤੋਂ ਸੰਜਮ ਅਗਰਵਾਲ ਨੂੰ ਮੁਕਤ ਕਰ ਦਿੱਤਾ ਗਿਆ ਹੈ।
- ਟੀ. ਬੇਨਿਥ ਨੂੰ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਵਿਭਾਗ ਦੇ ਨਾਲ ਉਨ੍ਹਾਂ ਨੂੰ ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।


Click it and Unblock the Notifications
