ਸੰਤ ਸੀਚੇਵਾਲ ਨੇ ਇੱਕ ਹੋਰ ਨੌਜਵਾਨ ਨੂੰ ਮਿਲਾਇਆ ਪਰਿਵਾਰ ਨਾਲ, 3 ਸਾਲ ਬਾਅਦ ਭਾਰਤ ਪਰਤਿਆ ਕੰਬੋਡੀਆ 'ਚ ਫਸਿਆ ਜਲੰਧਰ ਦਾ ਹਰਦੀਪ

ਪੰਜਾਬ ਤੋਂ ਰਾਜਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਵਿਦੇਸ਼ 'ਚ ਫਸਿਆ ਇੱਕ ਹੋਰ ਨੌਜਵਾਨ ਆਪਣੇ ਪਰਿਵਾਰ ਕੋਲ ਵਾਪਸ ਪਹੁੰਚਿਆ ਹੈ। ਜਲੰਧਰ ਦੇ ਨੌਜਵਾਨ ਹਰਦੀਪ ਕੁਮਾਰ ਦੀ ਕਰੀਬ ਤਿੰਨ ਸਾਲ ਬਾਅਦ ਕੰਬੋਡੀਆ ਤੋਂ ਸੁਰੱਖਿਅਤ ਭਾਰਤ ਵਾਪਸੀ ਹੋ ਗਈ ਹੈ।

ਪਰਿਵਾਰ ਮੁਤਾਬਕ, ਹਰਦੀਪ ਕੁਮਾਰ ਨੂੰ ਪੁਰਤਗਾਲ ਭੇਜਣ ਦਾ ਭਰੋਸਾ ਦੇ ਕੇ ਇੱਕ ਟਰੈਵਲ ਏਜੰਟ ਨੇ ਉਸ ਤੋਂ ਕਰੀਬ ਸਾਢੇ 7 ਲੱਖ ਰੁਪਏ ਲਏ ਸਨ। ਹਾਲਾਂਕਿ, ਉਸ ਨੂੰ ਪੁਰਤਗਾਲ ਭੇਜਣ ਦੀ ਬਜਾਏ ਪਹਿਲਾਂ ਥਾਈਲੈਂਡ ਅਤੇ ਫਿਰ ਕੰਬੋਡੀਆ ਭੇਜ ਦਿੱਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਕੰਬੋਡੀਆ ਪਹੁੰਚਣ ਤੋਂ ਬਾਅਦ ਉਸ ਦਾ ਪਾਸਪੋਰਟ ਵੀ ਉਸ ਨੂੰ ਵਾਪਸ ਨਹੀਂ ਦਿੱਤਾ ਗਿਆ। ਇਸ ਦੌਰਾਨ ਉਸ ਦਾ ਵੀਜ਼ਾ ਮਈ 2025 ਵਿੱਚ ਖ਼ਤਮ ਹੋ ਗਿਆ।

sant sichewal

9 ਜੂਨ ਨੂੰ ਪਰਿਵਾਰ ਨੇ ਸੰਤ ਸੀਚੇਵਾਲ ਤੋਂ ਮਦਦ ਦੀ ਲਾਈ ਸੀ ਗੁਹਾਰ

ਹਰਦੀਪ ਕੁਮਾਰ ਦਾ ਪਰਿਵਾਰ 9 ਜੂਨ 2026 ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪਹੁੰਚਿਆ ਅਤੇ ਉਸ ਨੂੰ ਕੰਬੋਡੀਆ ਤੋਂ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਦੀ ਅਪੀਲ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰਾਲੇ ਨੂੰ ਈ-ਮੇਲ ਰਾਹੀਂ ਤੁਰੰਤ ਦਖ਼ਲ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਕੰਬੋਡੀਆ ਸਥਿਤ ਭਾਰਤੀ ਮਿਸ਼ਨ ਨਾਲ ਤਾਲਮੇਲ ਕਰਕੇ ਹਰਦੀਪ ਕੁਮਾਰ ਦੀ ਮਦਦ ਅਤੇ ਸੁਰੱਖਿਅਤ ਵਾਪਸੀ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਗਈ। ਹਰਦੀਪ ਕੁਮਾਰ ਦੇ ਪਰਿਵਾਰ ਕੋਲ ਵਾਪਸ ਪਹੁੰਚਣ 'ਤੇ ਸਾਰਿਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ।

ਕੰਬੋਡੀਆ ਵਿੱਚ ਸੜਕ ਹਾਦਸੇ ਦਾ ਵੀ ਹੋਇਆ ਸ਼ਿਕਾਰ

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਦੀਪ ਕੁਮਾਰ ਨੇ ਦੱਸਿਆ ਕਿ ਕੰਬੋਡੀਆ ਵਿੱਚ ਰਹਿੰਦਿਆਂ ਉਹ ਇੱਕ ਗੰਭੀਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀ ਲੱਤ ਟੁੱਟ ਗਈ। ਹਾਦਸੇ ਤੋਂ ਬਾਅਦ ਉਸ ਨੂੰ ਲੰਬੇ ਸਮੇਂ ਤੱਕ ਢੁੱਕਵਾਂ ਇਲਾਜ ਅਤੇ ਜ਼ਰੂਰੀ ਸਹੂਲਤਾਂ ਨਹੀਂ ਮਿਲ ਸਕੀਆਂ। ਉਸ ਨੇ ਕਰੀਬ 15 ਮਹੀਨੇ ਬਹੁਤ ਮੁਸ਼ਕਲ ਹਾਲਾਤਾਂ ਵਿੱਚ ਗੁਜ਼ਾਰੇ।

ਸੰਤ ਸੀਚੇਵਾਲ ਦੀ ਨੌਜਵਾਨਾਂ ਨੂੰ ਅਪੀਲ

ਸੰਤ ਸੀਚੇਵਾਲ ਨੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਝੂਠੇ ਵਾਅਦੇ ਕਰਨ ਵਾਲੇ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਕਿਸੇ ਵੀ ਏਜੰਟ 'ਤੇ ਅੱਖਾਂ ਬੰਦ ਕਰਕੇ ਭਰੋਸਾ ਕਰਨ ਦੀ ਬਜਾਏ ਉਸ ਦੀ ਪੂਰੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ ਅਤੇ ਕਾਨੂੰਨੀ ਤੇ ਸਰਕਾਰੀ ਤੌਰ 'ਤੇ ਪ੍ਰਮਾਣਿਤ ਮਾਧਿਅਮ ਰਾਹੀਂ ਹੀ ਵਿਦੇਸ਼ ਜਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+