ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ‘ਜਸ਼ਨ-ਏ-ਇਨਕਲਾਬ’, CM ਭਗਵੰਤ ਮਾਨ ਨੇ ਜਾਰੀ ਕੀਤਾ ਪੋਸਟਰ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਮਾਗਮ 'ਜਸ਼ਨ-ਏ-ਇਨਕਲਾਬ' ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮਾਗਮ ਦਾ ਅਧਿਕਾਰਤ ਪੋਸਟਰ ਜਾਰੀ ਕੀਤਾ।

ਇਹ ਵਿਸ਼ਾਲ ਸਮਾਗਮ 28 ਸਤੰਬਰ 2026 ਨੂੰ PAU ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਸਮਾਗਮ ਦਾ ਉਦੇਸ਼ ਸ਼ਹੀਦ ਭਗਤ ਸਿੰਘ ਜੀ ਦੀ ਮਹਾਨ ਸੋਚ, ਉਨ੍ਹਾਂ ਦੇ ਸੰਘਰਸ਼ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਯਾਦ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨਾ ਹੈ।

cm maan poster released

'ਜਸ਼ਨ-ਏ-ਇਨਕਲਾਬ' ਰਾਹੀਂ ਸ਼ਹੀਦ ਨੂੰ ਕੀਤਾ ਜਾਵੇਗਾ ਯਾਦ

ਪੋਸਟਰ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਹੈਂਡਲ 'X' 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ " ਇਹ ਵਿਸ਼ਾਲ ਸਮਾਗਮ 28 ਸਤੰਬਰ 2026 ਨੂੰ ਪੀ.ਏ.ਯੂ. (PAU) ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ... ਆਓ, 28 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਲੁਧਿਆਣਾ ਪਹੁੰਚ ਕੇ ਆਪਣੇ ਮਹਾਨ ਸ਼ਹੀਦ ਨੂੰ ਨਤਮਸਤਕ ਹੋਈਏ ਅਤੇ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਵਾਅਦਾ ਕਰੀਏ "

ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਇਸ ਵਿਸ਼ੇਸ਼ ਸਮਾਗਮ ਨੂੰ 'ਜਸ਼ਨ-ਏ-ਇਨਕਲਾਬ' ਨਾਮ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਨੌਜਵਾਨਾਂ ਲਈ ਬਿਹਤਰ ਮੌਕਿਆਂ ਵਾਲਾ ਸੂਬਾ ਬਣਾਉਣ ਵੱਲ ਕਦਮ ਚੁੱਕੇ ਜਾ ਰਹੇ ਹਨ। ਮੁਖ ਮੰਤਰੀ ਭਗਵੰਤ ਮਾਨ ਪਹਿਲਾਂ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ ਅਤੇ ਸਮਾਜ ਵਿੱਚ ਅਮਲ ਵਿੱਚ ਲਿਆਉਣਾ ਵੀ ਜ਼ਰੂਰੀ ਹੈ।

28 ਸਤੰਬਰ ਨੂੰ ਲੁਧਿਆਣਾ ਪਹੁੰਚਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 28 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਲੁਧਿਆਣਾ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਨਤਮਸਤਕ ਹੋਣ। 'ਜਸ਼ਨ-ਏ-ਇਨਕਲਾਬ' ਨੂੰ ਲੈ ਕੇ ਹੁਣ ਲੁਧਿਆਣਾ ਵਿੱਚ ਤਿਆਰੀਆਂ ਤੇਜ਼ ਹੋਣ ਦੀ ਉਮੀਦ ਹੈ ਅਤੇ 28 ਸਤੰਬਰ ਨੂੰ PAU ਗਰਾਊਂਡ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਮੌਕੇ ਮਹਾਨ ਸ਼ਹੀਦ ਦੀ ਸੋਚ 'ਤੇ ਪਹਿਰਾ ਦੇਣ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+