ਝੋਟਾ ਕਤਲ ਕਾਂਡ: 10 ਦਿਨਾਂ ਦੇ ਰਿਮਾਂਡ 'ਤੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ, SHO ਵੀ ਸਸਪੈਂਡ

ਮਾਨਸਾ 'ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਜਿੱਥੇ ਅੱਜ 'ਪੰਜਾਬ ਬੰਦ' ਕੀਤਾ ਗਿਆ ਹੈ, ਉੱਥੇ ਹੀ ਕਤਲਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ।

ਦੱਸਿਆ ਜਾ ਰਿਹਾ ਹੈ ਕਿ ਮਾਨਸਾ ਅਦਾਲਤ ਨੇ ਅਸ਼ਵਨੀ ਕੁਮਾਰ ਨੂੰ 10 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।ਇਸ ਦੇ ਨਾਲ ਹੀ ਅਸ਼ਵਨੀ ਕੁਮਾਰ ਨੂੰ ਭੱਜਣ 'ਚ ਮਦਦ ਕਰਨ ਵਾਲੇ ਵਿਪਨ ਕੁਮਾਰ ਨੂੰ ਵੀ ਰਿਮਾਂਡ 'ਤੇ ਭੇਜਿਆ ਗਿਆ ਹੈ।

jhota murder case

ਇਨ੍ਹਾਂ ਦੋਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਪੁਲਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਕਤਲ ਮਾਮਲੇ ਨਾਲ ਜੁੜੇ ਤੱਥਾਂ ਅਤੇ ਘਟਨਾ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁੱਖ ਮੁਲਜ਼ਮ ਨੂੰ ਪਨਾਹ ਦੇਣ ਦੇ ਮਾਮਲੇ ਵਿੱਚ ਵਿਪਨ ਗਰਗ ਦੀ ਕੀ ਭੂਮਿਕਾ ਰਹੀ ਅਤੇ ਘਟਨਾ ਤੋਂ ਬਾਅਦ ਮੁਲਜ਼ਮਾਂ ਦੀਆਂ ਗਤੀਵਿਧੀਆਂ ਕੀ ਸਨ।

ਪੁਲਸ ਰਿਮਾਂਡ ਦੌਰਾਨ ਜਾਂਚ ਨੂੰ ਅੱਗੇ ਵਧਾਉਂਦਿਆਂ ਮਾਮਲੇ ਨਾਲ ਸਬੰਧਤ ਹੋਰ ਅਹਿਮ ਜਾਣਕਾਰੀਆਂ ਇਕੱਠੀਆਂ ਕਰਨ ਦੀ ਕੋਸ਼ਿਸ਼ ਕਰੇਗੀ। ਹੁਣ ਤੱਕ ਇਸ ਮਾਮਲੇ 'ਚ ਮਾਨਸਾ ਸਿਟੀ ਦੇ ਥਾਣਾ-2 ਦੀ ਐੱਸ. ਐੱਚ. ਓ. ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪਰਵਿੰਦਰ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਕਤਲਕਾਂਡ ਦੀ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਕੀਤੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+