ਪਰਵਿੰਦਰ ਝੋਟਾ ਦਾ ਭਲਕੇ ਹੋਵੇਗਾ ਅੰਤਿਮ ਸੰਸਕਾਰ, ਪਿਤਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਕੀਤੀ ਭਾਵੁਕ ਅਪੀਲ

ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ 8 ਨਵੰਬਰ ਨੂੰ ਦੁਪਹਿਰ 12 ਤੋਂ 1 ਵਜੇ ਦਰਮਿਆਨ ਕੀਤਾ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਅੱਜ ਪੀ ਜੀ ਆਈ, ਚੰਡੀਗੜ੍ਹ ਵਿਖੇ ਮੁਕੰਮਲ ਹੋ ਚੁੱਕੀ ਹੈ ਅਤੇ ਮ੍ਰਿਤਕ ਦੇਹ ਭਲਕੇ ਸਵੇਰੇ ਮਾਨਸਾ ਲਿਆਂਦੀ ਜਾਵੇਗੀ।

ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

jhota father

ਪਿਤਾ ਭੀਮ ਸਿੰਘ ਦੀ ਭਾਵੁਕ ਅਪੀਲ

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਉਸ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਹੁਣ ਪੰਜਾਬ ਦੇ ਹਰ ਨੌਜਵਾਨ ਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਖ਼ੁਸ਼ੀ ਉਸ ਵੇਲੇ ਹੀ ਸਾਰਥਕ ਹੋਵੇਗੀ, ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਮੁਕਤ ਹੋਣ ਦਾ ਸੰਕਲਪ ਲਵੇਗੀ।

ਜ਼ਿਕਰਯੋਗ ਹੈ ਕਿ ਪਹਿਲਾਂ, ਪਰਿਵਾਰ ਨੇ ਐਲਾਨ ਕੀਤਾ ਸੀ ਕਿ ਸਸਕਾਰ ਸ਼ਨਿੱਚਰਵਾਰ ਨੂੰ ਕੀਤਾ ਜਾਵੇਗਾ। ਹਾਲਾਂਕਿ, ਪੋਸਟਮਾਰਟਮ ਵਿੱਚ ਦੇਰੀ ਹੋਣ ਕਾਰਨ, ਐਕਸ਼ਨ ਕਮੇਟੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਸਸਕਾਰ ਦੇ ਸਮੇਂ ਬਾਰੇ ਨਵਾਂ ਐਲਾਨ ਹੋਣ ਤੱਕ ਅੱਜ ਨਾ ਆਉਣ, ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਬੇਲੋੜੀ ਖੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਦੱਸ ਦਈਏ ਕਿ ਜੱਦੀ ਪਿੰਡ ਦੀ ਆਪਣੀ ਜ਼ਮੀਨ ਉੱਤੇ ਹੀ ਪਰਵਿੰਦਰ ਝੋਟਾ ਦੇ ਸਸਕਾਰ ਦੀ ਤਿਆਰੀ ਕੀਤੀ ਗਈ ਹੈ। ਉੱਥੇ ਹੀ ਝੋਟਾ ਦੇ ਸਮਾਰਕ ਬਣਾਉਣ ਵੀ ਗੱਲ ਵੀ ਕਹੀ ਜਾ ਰਹੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+