ਕੁੱਲ੍ਹੜ ਪੀਜ਼ਾ ਵਾਲੇ ਸਹਿਜ ਅਰੋੜਾ ਦੀ ਇੱਕ ਹੋਰ ਵੀਡੀਓ Viral, ਲੋਕਾਂ ਨੂੰ ਕੀਤੀ ਭਾਵੁਕ ਅਪੀਲ
ਜਲੰਧਰ ਦਾ ਮਸ਼ਹੂਰ ਕੁਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਸਹਿਜ ਅਰੋੜਾ ਦੀ ਸਿਹਤ ਵਿਗੜਨ ਅਤੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸਨੂੰ ਲੈ ਕੇ ਇੱਕ ਵੀਡੀਓ ਸੋਸ਼ਲ ਮੀਡੀ 'ਤੇ ਵਾਇਰਲ ਹੋ ਰਹੀ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਸਹਿਜ ਅਰੋੜਾ ਆਪਣੀ ਸਿਹਤ ਨੂੰ ਲੈ ਕੇ ਚਿੰਤਾ ਜ਼ਾਹਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਸਹਿਜ ਅਰੋੜਾ ਹਸਪਤਾਲ ਦੇ ਬੈੱਡ 'ਤੇ ਬੇਹੱਦ ਬਿਮਾਰ ਨਜ਼ਰ ਅੜੇ ਹਨ। ਉਹ ਕਹਿੰਦੇ ਸੁਣਾਈ ਦੇ ਰਹੇ ਹਨ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਦਿਮਾਗ ਵਿੱਚ ਟਿਊਮਰ ਹੋਣ ਬਾਰੇ ਦੱਸਿਆ ਹੈ, ਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਕਲੀਫ਼ ਹੋ ਰਹੀ ਹੈ। ਇਸ ਦੇ ਨਾਲ ਹੀ ਉਹ ਆਪਣੀ ਜ਼ਿੰਦਗੀ ਨੂੰ ਲੈ ਕੇ ਡਰ ਵੀ ਜ਼ਾਹਰ ਕਰਦੇ ਹਨ।

ਮੈਂ ਰਹਾਂ ਯਾਂ ਨਾ ਰਹਾਂ, ਮੇਰੇ ਪਰਿਵਾਰ ਨੂੰ ਟ੍ਰੋਲ ਨਾ ਕਰਿਓ -ਸਹਿਜ ਅਰੋੜਾ
ਵਾਇਰਲ ਵੀਡੀਓ ਵਿੱਚ ਸਹਿਜ ਅਰੋੜਾ ਲੋਕਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਕਹਿੰਦੇ ਹਨ ਕਿ ਜੇਕਰ ਉਨ੍ਹਾਂ ਨੂੰ ਕੁਝ ਹੋ ਜਾਂਦਾ ਹੈ ਤਾਂ ਉਨ੍ਹਾਂ ਦੀ ਪਤਨੀ ਨੂੰ ਟ੍ਰੋਲ ਨਾ ਕੀਤਾ ਜਾਵੇ। ਉਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਉਹ ਰਹਿਣ ਯਾਂ ਨਾ ਰਹਿਣ -ਉਨ੍ਹਾਂ ਦੀ ਪਤਨੀ ਅਤੇ ਪਰਿਵਾਰ ਨੂੰ ਟ੍ਰੋਲ ਕਰਨਾ ਬੰਦ ਕੀਤਾ ਜਾਵੇ। ਸਹਿਜ ਅਰੋੜਾ ਦੇ ਇਸ ਬਿਆਨ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਧਿਆਨ ਖਿੱਚਿਆ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਪਲ ਵਾਰੇ ਚਰਚਾ ਮੁੜ ਤੇਜ਼ ਹੋ ਗਈ ਹੈ।
ਹਾਲਾਂਕਿ, ਸਹਿਜ ਅਰੋੜਾ ਦੀ ਸਿਹਤ ਦੀ ਮੌਜੂਦਾ ਸਥਿਤੀ ਅਤੇ ਦਿਮਾਗ ਵਿੱਚ ਟਿਊਮਰ ਹੋਣ ਦੇ ਦਾਅਵੇ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਇਸ ਸਬੰਧੀ ਕੋਈ ਅਧਿਕਾਰਤ ਮੈਡੀਕਲ ਜਾਣਕਾਰੀ ਵੀ ਸਾਹਮਣੇ ਨਹੀਂ ਆਈ।


Click it and Unblock the Notifications
