ਮੈਡ ਸੰਧੂ ਕਤਲ ਕਾਂਡ ਵਿੱਚ ਵੱਡੀ ਗ੍ਰਿਫ਼ਤਾਰੀ, ਮੁੱਖ ਮੁਲਜ਼ਮ ਜੋਬਨਪ੍ਰੀਤ ਮੁੰਬਈ ਤੋਂ ਕਾਬੂ

ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮਹਾਰਾਸ਼ਟਰ ਦੇ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਮੁੰਬਈ ਏਟੀਐੱਸ (ATS) ਦੇ ਸਹਿਯੋਗ ਨਾਲ ਕੀਤੀ।

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 3 ਪਿਸਤੌਲਾਂ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਮੁਲਜ਼ਮ 'ਤੇ ਸ਼ੂਟਰਾਂ ਤੱਕ ਹਥਿਆਰ ਪਹੁੰਚਾਉਣ, ਵਾਰਦਾਤਾਂ ਲਈ ਪੈਸਿਆਂ ਦਾ ਪ੍ਰਬੰਧ ਕਰਨ ਅਤੇ ਹੋਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੇ ਦੋਸ਼ ਹਨ। ਪੁਲਿਸ ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

mad sandhu update

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ (X) ਹੈਂਡਲ 'ਤੇ ਪੋਸਟ ਸਾਂਝੀ ਕਰਕੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੋਬਨਪ੍ਰੀਤ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ।

ਦੱਸ ਦੇਈਏ ਕਿ 3 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਲੋਹਾਰਕਾ ਰੋਡ ਸਥਿਤ ਇੱਕ ਕਾਰ ਵਾਸ਼ਿੰਗ ਪੁਆਇੰਟ 'ਤੇ ਆਪਣੀ ਕਾਰ ਲੈਣ ਪਹੁੰਚੇ ਸਨ। ਇਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਛਾਤੀ 'ਤੇ ਪਿਸਤੌਲ ਤਾਣ ਕੇ ਗੋਲੀਆਂ ਮਾਰ ਦਿੱਤੀਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਮਧੂਸੂਦਨ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਉਨ੍ਹਾਂ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ ਸੀ ।

ਕਤਲ ਤੋਂ ਤੁਰੰਤ ਬਾਅਦ ਪਟਿਆਲਾ ਦੇ ਗੈਂਗਸਟਰ ਗੋਲਡੀ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਰਿਪੋਰਟਾਂ ਮੁਤਾਬਕ, ਉਹ ਇਸ ਸਮੇਂ ਬ੍ਰਿਟੇਨ (UK) ਵਿੱਚ ਲੁਕਿਆ ਹੋਇਆ ਮੰਨਿਆ ਜਾਂਦਾ ਹੈ।

ਇਸ ਮਾਮਲੇ ਵਿੱਚ ਹੁਣ ਤੱਕ ਲਗਭਗ 10 ਗ੍ਰਿਫ਼ਤਾਰੀਆਂ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਗਿਰੋਹ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਜਾਂਚ ਏਜੰਸੀਆਂ ਇਹ ਵੀ ਪਤਾ ਲਗਾ ਰਹੀਆਂ ਹਨ ਕਿ ਹਥਿਆਰਾਂ ਅਤੇ ਪੈਸਿਆਂ ਦਾ ਪ੍ਰਬੰਧ ਕਿੱਥੋਂ ਕੀਤਾ ਜਾਂਦਾ ਸੀ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਮੁਲਜ਼ਮਾਂ ਦੇ ਸੰਪਰਕ ਕਿਵੇਂ ਬਣੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+