ਜਿਸ ਵਿਧਾਇਕ ਨੂੰ ਵੜਿੰਗ ਨੇ ਕੀਤਾ ਸੀ ਮੁਅੱਤਲ ਉਸੀ ਦੀ ਪਰਗਟ ਸਿੰਘ ਨੇ ਕਰਾਈ ਮੁੜ ਵਾਪਸੀ, ਮਦਨ ਲਾਲ ਜਲਾਲਪੁਰ ਮੁੜ ਹੋਣਗੇ ਸਰਗਰਮ

ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਤਬਦੀਲੀ ਤੋਂ ਬਾਅਦ ਪਾਰਟੀ ਦੇ ਆਗੂਆਂ ਨੂੰ ਮੁੜ ਸਰਗਰਮ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਵਿੱਚ ਵਾਪਸੀ ਹੋ ਗਈ ਹੈ।

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਉਨ੍ਹਾਂ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਇਸ ਫ਼ੈਸਲੇ ਨਾਲ ਜਲਾਲਪੁਰ ਲਈ ਪਾਰਟੀ ਵਿੱਚ ਮੁੜ ਸਰਗਰਮ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਨੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਮਦਨ ਲਾਲ ਜਲਾਲਪੁਰ ਨੂੰ ਤਿੰਨ ਸਾਲ ਲਈ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਸੀ।

madan lal jalalpur

ਇਸ ਕਾਰਵਾਈ ਤੋਂ ਬਾਅਦ ਜਲਾਲਪੁਰ ਦੀ ਕਾਂਗਰਸ ਵਿੱਚ ਸਿਆਸੀ ਭੂਮਿਕਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਮਦਨ ਲਾਲ ਜਲਾਲਪੁਰ ਖ਼ਿਲਾਫ਼ ਇਹ ਕਾਰਵਾਈ ਉਨ੍ਹਾਂ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਹਾਈਕਮਾਂਡ ਬਾਰੇ ਕੀਤੀ ਗਈ ਬਿਆਨਬਾਜ਼ੀ ਤੋਂ ਬਾਅਦ ਹੋਈ ਸੀ। ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਵੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਮਗਰੋਂ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਸੀ।

ਪਰਗਟ ਸਿੰਘ ਦੇ ਫ਼ੈਸਲੇ ਨਾਲ ਕਾਂਗਰਸ ਨੂੰ ਮਿਲੇਗੀ ਮਜ਼ਬੂਤੀ

ਜਲਾਲਪੁਰ ਪਟਿਆਲਾ ਜ਼ਿਲ੍ਹੇ ਵਿੱਚ ਕਾਂਗਰਸ ਦੇ ਸਰਗਰਮ ਅਤੇ ਪ੍ਰਭਾਵਸ਼ਾਲੀ ਆਗੂਆਂ ਵਿੱਚ ਗਿਣੇ ਜਾਂਦੇ ਹਨ। ਘਨੌਰ ਹਲਕੇ ਵਿੱਚ ਉਨ੍ਹਾਂ ਦਾ ਸਿਆਸੀ ਆਧਾਰ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪਰਗਟ ਸਿੰਘ ਵੱਲੋਂ ਮੁਅੱਤਲੀ ਰੱਦ ਕੀਤੇ ਜਾਣ ਨਾਲ ਪਾਰਟੀ ਨੂੰ ਘਨੌਰ ਸਮੇਤ ਪਟਿਆਲਾ ਜ਼ਿਲ੍ਹੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਮਜ਼ਬੂਤ ਕਰਨ ਵਿੱਚ ਮਦਦ ਮਿਲ ਸਕਦੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+