ਚੋਣਾਂ ਤੋਂ ਪਹਿਲਾਂ ED ਦਾ ਵੱਡਾ ਐਕਸ਼ਨ! MLA ਅਮਨਦੀਪ ਅਰੋੜਾ ਸਣੇ ਪਤੀ ਨੂੰ ਸੰਮਨ, ਪਿਤਾ ਤੇ ਭਰਾ ਨੂੰ ਵੀ ਪੁੱਛਗਿੱਛ ਲਈ ਸੱਦਿਆ

ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਵਿਰੁੱਧ ਚੱਲ ਰਹੀ ਕਥਿਤ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ਉਨ੍ਹਾਂ ਸਮੇਤ ਉਨ੍ਹਾਂ ਦੇ ਪਤੀ, ਧਰਮਕੋਟ ਤੋਂ 'ਆਪ' ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਪਰਿਵਾਰਕ ਮੈਂਬਰਾਂ ਨੂੰ ਸੰਮਨ ਜਾਰੀ ਕੀਤੇ ਹਨ।

ਇਸਦੇ ਨਾਲ ਪੰਜਾਬ ਸਰਕਾਰ ਦੇ ਕਈ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਹਨ। ਸੂਤਰਾਂ ਮੁਤਾਬਕ ਜਾਂਚ ਏਜੰਸੀ ਨੇ ਧਰਮਕੋਟ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਲਾਡੀ ਢੋਸ ਨੂੰ 27 ਨਵੰਬਰ ਨੂੰ ਆਪਣੇ ਚੰਡੀਗੜ੍ਹ ਜ਼ੋਨਲ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਇਸੇ ਤਰ੍ਹਾਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੂੰ 26 ਨਵੰਬਰ ਅਤੇ ਉਨ੍ਹਾਂ ਦੇ ਪਤੀ ਰਾਕੇਸ਼ ਅਰੋੜਾ ਨੂੰ 25 ਨਵੰਬਰ ਨੂੰ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ ਗਿਆ ਹੈ।

mla arora

MLA ਅਰੋੜਾ ਦੇ ਪਿਤਾ, ਭਰਾ ਅਤੇ ਮਾਮਾ ਨੂੰ ਵੀ ਕੀਤਾ ਤਲਬ

ਈ.ਡੀ. ਨੇ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ ਨੂੰ 27 ਨਵੰਬਰ, ਭਰਾ ਵਲਜਿੰਦਰ ਸਿੰਘ ਨੂੰ 30 ਨਵੰਬਰ ਅਤੇ ਮਾਮਾ ਹਰਮਿੰਦਰ ਸਿੰਘ ਨੂੰ 2 ਦਸੰਬਰ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਪੁੱਛਗਿੱਛ ਲਈ ਸੱਦੇ ਗਏ ਸਰਕਾਰੀ ਅਧਿਕਾਰੀਆਂ ਵਿੱਚ ਮੋਗਾ ਦੇ ਜ਼ਿਲ੍ਹਾ ਮਾਲ ਅਫ਼ਸਰ (DRO) ਗੁਰਦੇਵ ਸਿੰਘ ਧਾਮ, ਪਟਵਾਰੀ ਨਿਰਵੈਰ ਸਿੰਘ ਅਤੇ ਮੋਗਾ ਦੇ ਸਾਬਕਾ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਸ਼ਾਮਲ ਹਨ। ਇਸ ਤੋਂ ਇਲਾਵਾ ਵਿਧਾਇਕਾ ਨਾਲ ਜੁੜੇ ਇੱਕ ਹਸਪਤਾਲ-ਕਮ-ਨਸ਼ਾ ਛੁਡਾਊ ਕੇਂਦਰ ਦੇ ਭਾਈਵਾਲ ਅਤੇ ਡਾਇਰੈਕਟਰ ਲਖਵਿੰਦਰ ਨਾਮਕ ਵਿਅਕਤੀ ਨੂੰ ਵੀ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਦਰਅਸਲ ਇਹ ਪੂਰੀ ਜਾਂਚ ਕੌਮੀ ਮਾਰਗ 754-ਏ (National Highway 754A) ਦੀ ਉਸਾਰੀ ਲਈ ਮੋਗਾ ਜ਼ਿਲ੍ਹੇ ਦੇ ਵਸਨੀਕਾਂ ਦੀ ਐਕੁਆਇਰ ਕੀਤੀ ਜ਼ਮੀਨ ਬਦਲੇ ਦਿੱਤੇ ਗਏ ਮੁਆਵਜ਼ੇ ਦੇ ਫੰਡਾਂ ਵਿੱਚ ਕਥਿਤ ਹੇਰਾਫੇਰੀ ਨਾਲ ਸਬੰਧਤ ਹੈ। ਈ.ਡੀ. ਦਾ ਇਹ ਕੇਸ ਮੋਗਾ ਪੁਲੀਸ ਵੱਲੋਂ ਥਾਣਾ ਧਰਮਕੋਟ ਵਿਖੇ ਦਰਜ ਕੀਤੀ ਗਈ ਇੱਕ ਐੱਫ.ਆਈ.ਆਰ. 'ਤੇ ਆਧਾਰਿਤ ਹੈ, ਜਿਸ ਵਿੱਚ ਪਿੰਡ ਅਧਰਮਾਨ ਦੀ ਸਰਕਾਰੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਕਥਿਤ ਛੇੜਛਾੜ ਕਰਕੇ 1 ਕਰੋੜ ਰੁਪਏ ਤੋਂ ਵੱਧ ਦਾ ਗ਼ਲਤ ਮੁਆਵਜ਼ਾ ਵੰਡਣ ਦੇ ਦੋਸ਼ ਲਾਏ ਗਏ ਹਨ।

ਮੇਰੇ 'ਤੇ BJP 'ਚ ਸ਼ਾਮਲ ਹੋਣ ਲਈ ਦਬਾਅ ਪਾਇਆ ਗਿਆ- MLA ਅਮਨਦੀਪ ਅਰੋੜਾ

ਇਸ ਮਹੀਨੇ ਦੇ ਸ਼ੁਰੂ ਵਿੱਚ MLA ਅਰੋੜਾ ਦੇ ਟਿਕਾਣਿਆਂ 'ਤੇ ਮਾਰੇ ਗਏ ਛਾਪਿਆਂ ਤੋਂ ਬਾਅਦ ਈ.ਡੀ. ਨੇ ਦੋਸ਼ ਲਾਇਆ ਸੀ ਕਿ ਵਿਧਾਇਕਾ ਅਤੇ ਉਨ੍ਹਾਂ ਦੇ ਪਤੀ ਨੇ ਮੁਆਵਜ਼ਾ ਫੰਡਾਂ ਨੂੰ ਇੱਧਰ-ਉੱਧਰ ਕਰਨ ਵਿੱਚ ਮਦਦ ਕੀਤੀ ਸੀ। ਦੂਜੇ ਪਾਸੇ, ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਭਾਜਪਾ 'ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਰਿਹਾਇਸ਼ 'ਤੇ 42 ਘੰਟੇ ਚੱਲੀ ਤਲਾਸ਼ੀ ਦੌਰਾਨ ਈ.ਡੀ. ਅਧਿਕਾਰੀਆਂ ਨੇ ਉਨ੍ਹਾਂ 'ਤੇ ਮੰਤਰੀ ਦੇ ਅਹੁਦੇ ਬਦਲੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਾਰ-ਵਾਰ ਦਬਾਅ ਪਾਇਆ।

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਰਿਹਾਇਸ਼ ਅਤੇ ਹਸਪਤਾਲ ਦੀ ਤਲਾਸ਼ੀ ਦੌਰਾਨ ਕੋਈ ਨਕਦੀ ਜਾਂ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ। ਜ਼ਿਕਰਯੋਗ ਹੈ ਕਿ ਪੰਜਾਬ 'ਆਪ' ਮਹਿਲਾ ਵਿੰਗ ਦੀ ਪ੍ਰਧਾਨ ਅਰੋੜਾ ਨੂੰ ਪਾਰਟੀ ਨੇ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੋਗਾ ਹਲਕੇ ਤੋਂ ਮੁੜ ਉਮੀਦਵਾਰ ਐਲਾਨਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+