5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਤੀਰਥ ਸਥਾਨਾਂ ਦੇ ਦਰਸ਼ਨ, ਮਾਨ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਨੂੰ ਮਿਲਿਆ ਵੱਡਾ ਹੁੰਗਾਰਾ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 5,10,807 ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ । ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈਂ।

ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਬਜ਼ੁਰਗ ਨਾਗਰਿਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜਿਸ ਲਈ ਉਨ੍ਹਾਂ ਨੂੰ ਯਾਤਰਾ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਸਮੇਂ ਯੋਜਨਾ ਤਹਿਤ 95 AC ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਇਨ੍ਹਾਂ ਵੱਲੋਂ 12,485 ਟ੍ਰਿਪ ਪੂਰੇ ਕੀਤੇ ਜਾ ਚੁੱਕੇ ਹਨ।

tirath yatra yojna

ਮੰਤਰੀ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 9 ਨਵੰਬਰ 2025 ਨੂੰ ਸ਼ੁਰੂ ਕੀਤੀ ਗਈ ਸੀ। ਪਹਿਲੇ ਪੜਾਅ ਦੌਰਾਨ ਕਰੀਬ 4 ਲੱਖ ਸ਼ਰਧਾਲੂਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਸਮੇਤ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ। 12 ਅਗਸਤ 2026 ਨੂੰ ਯੋਜਨਾ ਦਾ ਵਿਸਥਾਰ ਕੀਤਾ ਗਿਆ ਅਤੇ ਇਸ ਵਿੱਚ ਹੋਰ ਧਾਰਮਿਕ ਸਥਾਨ ਜਿਵੇਂ ਸ਼੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਵੀ ਸ਼ਾਮਲ ਕੀਤੇ ਗਏ ਹਨ।

ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਸਥਾਰ ਕੀਤੀ ਯੋਜਨਾ ਤਹਿਤ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕ ਤੀਰਥ ਯਾਤਰਾ ਲਈ ਯੋਗ ਹਨ। ਪੰਜਾਬ ਸਰਕਾਰ ਵੱਲੋਂ ਯੋਗ ਸ਼ਰਧਾਲੂਆਂ ਨੂੰ AC ਸਲੀਪਰ ਬੱਸ ਰਾਹੀਂ ਯਾਤਰਾ, ਰਹਿਣ ਅਤੇ ਖਾਣੇ ਦੀ ਸਹੂਲਤ ਮੁਫ਼ਤ ਦਿੱਤੀ ਜਾ ਰਹੀ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ, ਸਿਹਤ ਅਤੇ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਰੇਕ ਬੱਸ ਵਿੱਚ ਜਨਰਲ ਅਤੇ ਮੈਡੀਕਲ ਅਟੈਂਡੈਂਟਾਂ ਦੀ ਟੀਮ ਤਾਇਨਾਤ ਰਹਿੰਦੀ ਹੈ। ਇਸ ਤੋਂ ਇਲਾਵਾ ਧਾਰਮਿਕ ਸਥਾਨਾਂ 'ਤੇ ਵੀ ਸ਼ਰਧਾਲੂਆਂ ਦੀ ਸਹਾਇਤਾ ਲਈ ਵਿਸ਼ੇਸ਼ ਟੀਮਾਂ ਮੌਜੂਦ ਰਹਿੰਦੀਆਂ ਹਨ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਹਰ ਸ਼ਰਧਾਲੂ ਨੂੰ ਪੂਰੀ ਯਾਤਰਾ ਦੌਰਾਨ ਢੁੱਕਵੀਆਂ ਸਹੂਲਤਾਂ ਅਤੇ ਲੋੜੀਂਦੀ ਸਹਾਇਤਾ ਮਿਲੇ। ਸਬੰਧਤ ਟੀਮਾਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਸਮੇਂ ਉਪਲਬਧ ਰਹਿਣ ਅਤੇ ਯਾਤਰਾ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+