ਤਰਨਤਾਰਨ ਬੱਸ ਹਾਦਸਾ: ਮ੍ਰਿਤਕਾਂ ਦਾ ਹੋਇਆ ਪੋਸਟਮਾਰਟਮ; NHRC ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਸੰਮਨ ਜਾਰੀ

ਤਰਨਤਾਰਨ ਦੇ ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਹਾਈਵੇਅ 'ਤੇ ਬੀਤੇ ਦਿਨ ਮੁੱਖ ਮੰਤਰੀ ਤੀਰਥ ਯਾਤਰਾ ਨਾਲ ਸਬੰਧਤ ਦੋ ਬੱਸਾਂ ਦੀ ਭਿਆਨਕ ਟੱਕਰ ਵਿੱਚ ਜਿਨ੍ਹਾਂ ਪੰਜ ਲੋਕਾਂ ਨੇ ਆਪਣੀ ਜਾਨ ਗੁਆਈ ਸੀ , ਅੱਜ ਸਵੇਰੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਗਿਆ .

ਜਿਸ ਤੋਂ ਬਾਅਦ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਈਆਂ ਗਈਆਂ। ਇਸ ਮਾਮਲੇ ਵਿੱਚ ਪੁਲਿਸ ਨੇ ਹਾਦਸੇ ਦਾ ਕਾਰਨ ਬਣੀ ਸਰਕਾਰੀ ਬੱਸ ਦੇ ਡਰਾਈਵਰ ਖ਼ਿਲਾਫ਼ ਥਾਣਾ ਸਰਹਾਲੀ ਕਲਾਂ ਵਿਖੇ ਕੇਸ ਦਰਜ ਕਰ ਲਿਆ ਹੈ ਜਦਕਿ ਦੂਜੀ ਬੱਸ ਦੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ ਹੋ ਗਈ ਸੀ।

tarntaran accident

ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੰਬਰ HR 55 AB 8318 ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਤੋਂ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਹੋਈ ਸੀ। ਦੂਜੀ ਬੱਸ ਨੰਬਰ PB 01A-9912 ਅੰਮ੍ਰਿਤਸਰ ਤੋਂ ਸ਼ਰਧਾਲੂਆਂ ਨੂੰ ਸ੍ਰੀ ਮੁਕਤਸਰ ਸਾਹਿਬ ਲੈ ਕੇ ਜਾ ਰਹੀ ਸੀ। ਨੌਸ਼ਹਿਰਾ ਪੰਨੂਆਂ ਨੇੜੇ ਪਹੁੰਚਣ 'ਤੇ ਬਰਗਾੜੀ ਤੋਂ ਆ ਰਹੀ ਬੱਸ ਦੇ ਡਰਾਈਵਰ ਨੇ ਮੋਟਰਸਾਈਕਲ ਸਵਾਰ ਅਤੇ ਉਸ ਦੇ ਪਿੱਛੇ ਬੈਠੀ ਔਰਤ ਨੂੰ ਬਚਾਉਣ ਲਈ ਅਚਾਨਕ ਬ੍ਰੇਕ ਲਗਾ ਦਿੱਤੀ। ਇਸ ਦੌਰਾਨ ਬੱਸ ਬੇਕਾਬੂ ਹੋ ਕੇ ਡਿਵਾਈਡਰ ਉੱਪਰ ਚੜ੍ਹ ਗਈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਆ ਰਹੀ ਦੂਜੀ ਬੱਸ ਇਸ ਨਾਲ ਜ਼ੋਰਦਾਰ ਢੰਗ ਨਾਲ ਟਕਰਾ ਗਈ ਸੀ ।

ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ, ਇਕਲੌਤੇ ਪੁੱਤਰ ਨੇ ਵੀ ਗੁਆਈ ਜਾਨ

ਇਸ ਭਿਆਨਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬੱਸ ਡਰਾਈਵਰ ਨਰਿੰਦਰ ਸਿੰਘ ਵਾਸੀ ਪਿੰਡ ਛੱਜਲਵੱਡੀ, ਬੱਸ ਦੇ ਸਹਾਇਕ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਭਿੱਟੀਵਾਲਾ (ਜ਼ਿਲ੍ਹਾ ਫਰੀਦਕੋਟ), ਬਲਬੀਰ ਸਿੰਘ ਵਾਸੀ ਪਿੰਡ ਬਰਗਾੜੀ, ਅਵਤਾਰ ਸਿੰਘ ਵਾਸੀ ਪਿੰਡ ਬਲੋਚ ਕੇਰਾ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਅਤੇ ਮੋਟਰਸਾਈਕਲ 'ਤੇ ਪਿੱਛੇ ਬੈਠੀ ਔਰਤ ਲਖਵਿੰਦਰ ਕੌਰ ਵਾਸੀ ਪਿੰਡ ਫੈਲੋਕੇ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲਾ ਨੌਜਵਾਨ ਸਹਿਜਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਜ਼ਖ਼ਮੀਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਜਾਰੀ

ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਂ ਮ੍ਰਿਤਕਾਂ ਦਾ ਪੋਸਟਮਾਰਟਮ ਸਵੇਰੇ ਹੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੇਹਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਕਈ ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਪੰਜ ਜ਼ਖ਼ਮੀਆਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਅਤੇ ਤਿੰਨ ਜ਼ਖ਼ਮੀਆਂ ਦਾ ਇਲਾਜ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਵਿਖੇ ਚੱਲ ਰਿਹਾ ਹੈ।

ਇਸ ਦੌਰਾਨ ਦੇਰ ਰਾਤ ਡਿਪਟੀ ਕਮਿਸ਼ਨਰ ਡਾ. ਨਿਰਮਲ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਪੁਲਿਸ ਨੇ ਬੱਸ ਡਰਾਈਵਰ ਖ਼ਿਲਾਫ਼ ਦਰਜ ਕੀਤਾ ਕੇਸ

ਸਬ-ਡਿਵੀਜ਼ਨ ਪੱਟੀ ਦੇ ਡੀਐੱਸਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਕਲਾਂ ਦੀ ਪੁਲਿਸ ਨੇ ਪੁਲਿਸ ਚੌਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਏਐੱਸਆਈ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਹਾਦਸੇ ਦਾ ਕਾਰਨ ਬਣੀ ਬੱਸ ਦੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਦੋਵੇਂ ਹਾਦਸਾਗ੍ਰਸਤ ਬੱਸਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹਾਈਵੇਅ 'ਤੇ ਆਵਾਜਾਈ ਮੁੜ ਬਹਾਲ ਕਰ ਦਿੱਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਸ਼ਾਮ ਨੂੰ ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

NHRC ਨੇ ਪੰਜਾਬ ਦੇ ਮੁੱਖ ਸੱਕਤਰ ਨੂੰ ਕੀਤਾ ਸੰਮਨ

ਇਸ ਪੂਰੇ ਮਾਮਲੇ 'ਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਦੇ ਮੈਂਬਰ ਪ੍ਰਿਯਾਂਕ ਕਾਨੂਨਗੋ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਚੱਲ ਰਹੀਆਂ ਬੱਸਾਂ ਵਿੱਚ ਸੁਰੱਖਿਆ ਨਿਯਮਾਂ ਦੀ ਕਥਿਤ ਗੰਭੀਰ ਉਲੰਘਣਾ ਅਤੇ ਤਰਨ ਤਾਰਨ ਵਿਖੇ ਵਾਪਰੇ ਭਿਆਨਕ ਬੱਸ ਹਾਦਸੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ ਸ਼ਰਤੀਆ ਸੰਮਨ ਜਾਰੀ ਕੀਤੇ ਹਨ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+