ਪੰਜਾਬ 'ਚ ਬਿਜਲੀ ਕੱਟਾਂ ਦਾ The End! ਸਾਰੇ ਥਰਮਲ ਹੋ ਗਏ ਚਾਲੂ

ਪੰਜਾਬ ਵਿੱਚ ਬਿਜਲੀ ਸੰਕਟ ਤੋਂ ਹੁਣ ਰਾਹਤ ਮਿਲਣ ਦੀ ਉਮੀਦ ਹੈ। ਰਾਜਪੁਰਾ ਥਰਮਲ ਪਲਾਂਟ ਅਤੇ ਤਲਵੰਡੀ ਸਾਬੋ ਪਾਵਰ ਪਲਾਂਟ ਦੀਆਂ ਸਾਰੀਆਂ ਯੂਨਿਟਾਂ ਚਾਲੂ ਹੋਣ ਤੋਂ ਬਾਅਦ ਸੂਬੇ ਵਿੱਚ ਬਿਜਲੀ ਉਤਪਾਦਨ ਮੁੜ ਵਧ ਗਿਆ ਹੈ। ਪਾਵਰਕਾਮ ਮੁਤਾਬਕ ਐਤਵਾਰ ਤੋਂ ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਵਿੱਚ ਲਗਾਏ ਜਾ ਰਹੇ ਬਿਜਲੀ ਦੇ ਕੱਟ ਬੰਦ ਕਰ ਦਿੱਤੇ ਗਏ ਹਨ।

ਦੋਵੇਂ ਥਰਮਲ ਪਲਾਂਟਾਂ ਤੋਂ ਕੁੱਲ 3300 ਮੈਗਾਵਾਟ ਬਿਜਲੀ ਦਾ ਉਤਪਾਦਨ ਸ਼ੁਰੂ ਹੋ ਗਿਆ ਹੈ। ਕੋਲੇ ਦੀ ਕਮੀ ਕਾਰਨ ਪਹਿਲਾਂ ਰਾਜਪੁਰਾ ਥਰਮਲ ਪਲਾਂਟ ਦੀ ਇੱਕ ਯੂਨਿਟ ਅਤੇ ਤਲਵੰਡੀ ਸਾਬੋ ਪਾਵਰ ਪਲਾਂਟ ਦੀਆਂ ਦੋ ਯੂਨਿਟਾਂ ਬੰਦ ਹੋ ਗਈਆਂ ਸਨ। ਇਸ ਕਾਰਨ ਸੂਬੇ ਵਿੱਚ ਬਿਜਲੀ ਦੀ ਕਮੀ ਪੈਦਾ ਹੋ ਗਈ ਸੀ। ਬਿਜਲੀ ਸੰਕਟ ਕਾਰਨ ਸ਼ਾਮ ਦੇ ਸਮੇਂ ਉਦਯੋਗਿਕ ਖੇਤਰਾਂ ਵਿੱਚ ਅਣ-ਸ਼ਡਿਊਲ ਕੱਟ ਲਗਾਏ ਜਾ ਰਹੇ ਸਨ।

no power cut

ਲੁਧਿਆਣਾ, ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਵਰਗੇ ਉਦਯੋਗਿਕ ਇਲਾਕਿਆਂ ਵਿੱਚ 10 ਤੋਂ 11 ਘੰਟਿਆਂ ਤੱਕ ਬਿਜਲੀ ਦੇ ਕੱਟ ਲੱਗਣ ਕਾਰਨ ਉਦਯੋਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਇਸ ਦਾ ਅਸਰ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਤੇ ਵੀ ਪਿਆ। ਸ਼ਹਿਰੀ ਇਲਾਕਿਆਂ ਵਿੱਚ 3 ਤੋਂ 4 ਘੰਟੇ, ਜਦਕਿ ਪੇਂਡੂ ਇਲਾਕਿਆਂ ਵਿੱਚ ਕਰੀਬ ਇੱਕ ਘੰਟੇ ਤੱਕ ਬਿਜਲੀ ਦੇ ਕੱਟ ਲੱਗੇ। ਕਿਸਾਨਾਂ ਨੂੰ ਟਿਊਬਵੈੱਲ ਚਲਾਉਣ ਲਈ ਵੀ ਲੋੜੀਂਦੀ ਬਿਜਲੀ ਨਹੀਂ ਮਿਲ ਰਹੀ ਸੀ।

ਐਤਵਾਰ ਸਵੇਰੇ ਪੰਜਾਬ ਵਿੱਚ ਬਿਜਲੀ ਦੀ ਮੰਗ 1,15,762 ਮੈਗਾਵਾਟ ਤੱਕ ਪਹੁੰਚ ਗਈ। ਇਸ ਦੌਰਾਨ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਸੀ ਕਿ ਮੌਜੂਦਾ ਬਿਜਲੀ ਸੰਕਟ ਨੂੰ ਇੱਕ-ਦੋ ਦਿਨਾਂ ਵਿੱਚ ਹੱਲ ਕਰ ਲਿਆ ਜਾਵੇਗਾ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦੇ ਨਿਰਧਾਰਤ ਹਿੱਸੇ ਤੋਂ ਘੱਟ ਬਿਜਲੀ ਮਿਲ ਰਹੀ ਹੈ।

ਮੰਤਰੀ ਮੁਤਾਬਕ ਪੰਜਾਬ ਨੂੰ ਇਸ ਸਮੇਂ ਕਰੀਬ 1,051 ਮੈਗਾਵਾਟ ਘੱਟ ਬਿਜਲੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਤੌਰ 'ਤੇ ਜਾਣੂ ਕਰਵਾਇਆ ਗਿਆ ਹੈ। ਸੌਂਦ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਉਸ ਦਾ ਬਣਦਾ ਬਿਜਲੀ ਹਿੱਸਾ ਮਿਲ ਜਾਂਦਾ ਹੈ ਤਾਂ ਸੂਬੇ ਵਿੱਚ ਪੈਦਾ ਹੋਇਆ ਬਿਜਲੀ ਸੰਕਟ ਕਾਫ਼ੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+