ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ : DA ’ਚ 8% ਦਾ ਵਾਧਾ, ਨੋਟੀਫਿਕੇਸ਼ਨ ਹੋ ਗਿਆ ਜਾਰੀ, ਇਸੀ ਮਹੀਨੇ ਤੋਂ ਮਿਲੇਗਾ ਲਾਭ

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (DA) 'ਚ 8 ਫੀਸਦੀ ਵਾਧਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸਨੂੰ ਲੈ ਕੇ ਨੋਟੀਫ਼ਿਕੇਸ਼ਨ ਜਾਰੀ ਹੋ ਗਿਆ ਹੈ। ਵਿੱਤ ਵਿਭਾਗ ਵੱਲੋਂ ਅੱਜ ਜਾਰੀ ਪੱਤਰ ਮੁਤਾਬਕ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ।

ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਹੋਵੇਗਾ ਤੇ ਸਤੰਬਰ ਮਹੀਨੇ ਦੀ ਤਨਖਾਹ ਨਾਲ ਭੁਗਤਾਨਯੋਗ ਹੋਵੇਗਾ। ਵਿੱਤ ਵਿਭਾਗ ਦੇ ਫਾਇਨਾਂਸ ਪਰਸੋਨਲ-1 ਬ੍ਰਾਂਚ ਵੱਲੋਂ 23 ਸਤੰਬਰ ਨੂੰ ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਸਰਕਾਰ ਦੇ ਸਾਰੇ ਮੁਲਾਜ਼ਮਾਂ ਲਈ 8 ਫੀਸਦੀ ਮਹਿੰਗਾਈ ਭੱਤਾ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

DA to employees

ਇਹ ਫੈਸਲਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ 'ਤੇ ਲਾਗੂ ਹੋਵੇਗਾ। ਇਸ ਸਬੰਧੀ ਹੁਕਮ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਪੰਜਾਬ ਵਿਧਾਨ ਸਭਾ ਦੇ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੇ ਗਏ ਹਨ। ਵਿੱਤ ਵਿਭਾਗ ਨੇ ਮਹਿੰਗਾਈ ਭੱਤੇ 'ਚ ਵਾਧੇ ਸਬੰਧੀ ਜਾਣਕਾਰੀ ਪੰਜਾਬ ਦੇ ਅਕਾਊਂਟੈਂਟ ਜਨਰਲ (ਆਡਿਟ ਅਤੇ ਏਅਰ ਐਂਡ ਈ), ਜ਼ਿਲ੍ਹਾ ਖਜ਼ਾਨਾ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵੀ ਭੇਜੀ ਹੈ, ਤਾਂ ਜੋ ਇਸ ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਪੰਜਾਬ ਦੀਆਂ ਯੂਨੀਵਰਸਿਟੀਆਂ-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ, ਬਾਬਾ ਫਰੀਦ ਮੈਡੀਕਲ ਸਾਇੰਸਿਜ਼ ਯੂਨੀਵਰਸਿਟੀ ਫਰੀਦਕੋਟ ਅਤੇ ਗੁਰੂ ਰਵਿਦਾਸ ਆਯੁਰਵੇਦਿਕ ਯੂਨੀਵਰਸਿਟੀ ਹੁਸ਼ਿਆਰਪੁਰ-ਦੇ ਰਜਿਸਟਰਾਰਾਂ ਨੂੰ ਵੀ ਹੁਕਮ ਦੀ ਕਾਪੀ ਭੇਜੀ ਗਈ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+