ਪਰਵਿੰਦਰ ਝੋਟਾ ਕਤਲ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ, ਕਾਤਲ ਨੂੰ ਭਜਾਉਣ ਵਾਲਾ ਪੁਲਿਸ ਨੇ ਕੀਤਾ ਕਾਬੂ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੋਸ਼ੀਆਂ ਨੂੰ ਫੜ੍ਹਨ ਲਈ ਮੁਸਤੈਦ ਹੈ। ਇਸੀ ਮਾਮਲੇ ਵਿੱਚ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਕਤਲ ਤੋਂ ਬਾਅਦ ਮੁੱਖ ਮੁਲਜ਼ਮ ਅਸ਼ਵਨੀ ਨੂੰ ਫਰਾਰ ਹੋਣ ਵਿੱਚ ਮਦਦ ਕੀਤੀ ਸੀ। ਹਾਲਾਂਕਿ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਨਾਮ ਦਾ ਖੁਲਾਸਾ ਨਹੀਂ ਕੀਤਾ ਹੈ।

ਦੱਸ ਦਈਏ ਕਿ ਸਵੇਰੇ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ, ਜਿਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਦੀ ਭਾਲ ਲਈ ਕਈ ਟੀਮਾਂ ਦਾ ਗਠਨ ਕੀਤਾ। ਤਫਤੀਸ਼ ਦੇ ਹਿੱਸੇ ਵਜੋਂ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਇਸ ਪੂਰੇ ਮਾਮਲੇ 'ਚ ਬਠਿੰਡਾ ਰੇਂਜ ਡੀ.ਆਈ.ਜੀ. ਹਰਜੀਤ ਸਿੰਘ ਗਰੇਵਾਲ ਦੱਸਿਆ ਕਿ ਕਾਤਲਾਂ ਨੂੰ ਭਜਾਉਣ ਵਿੱਚ ਮਦਦ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਉਸਦੇ ਕੋਲੋਂ ਮੁਲਜ਼ਮ ਦੀ ਲੋਕੇਸ਼ਨ ਵਾਰੇ ਅਪੁੱਛਗਿਚ ਕੀਤੀ ਜਾਵੇਗੀ।

parwinder jhota

ਮਾਨਸਾ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਡੀ.ਆਈ. ਜੀ. ਨੇ ਭਰੋਸਾ ਦਿੱਤਾ ਕਿ ਇਸ ਕਤਲ ਕਾਂਡ 'ਚ ਸ਼ਾਮਲ ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

ਪੁਰਾਣੀ ਰੰਜਿਸ਼ ਕਰਕੇ ਕੀਤਾ ਪਰਵਿੰਦਰ ਝੋਟਾ ਦਾ ਕਤਲ?

ਡੀ.ਆਈ.ਜੀ. ਮੁਤਾਬਕ ਮ੍ਰਿਤਕ ਝੋਟਾ ਅਤੇ ਮੁਲਜ਼ਮਾਂ ਵਿਚਕਾਰ ਪੁਰਾਣੀ ਰੰਜਿਸ਼ ਸੀ, ਜਿਸ ਕਰਕੇ ਇਹ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2023 ਦੀ ਇੱਕ ਘਟਨਾ ਦੌਰਾਨ ਵੀ ਉਨ੍ਹਾਂ ਵਿਚਕਾਰ ਨਿੱਜੀ ਦੁਸ਼ਮਣੀ ਸਾਹਮਣੇ ਆਈ ਸੀ। ਇਸ ਘਟਨਾ ਨੇ ਮਾਨਸਾ ਵਿੱਚ ਹਾਲਾਤ ਤਣਾਅਪੂਰਨ ਬਣਾ ਦਿੱਤੇ ਹਨ। ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਕਥਿਤ ਤੌਰ 'ਤੇ ਜੁੜੀ ਮੈਡੀਕਲ ਦੀ ਦੁਕਾਨ (ਕੈਮਿਸਟ ਸ਼ੌਪ) ਦੀ ਭੰਨਤੋੜ ਵੀ ਕੀਤੀ ਗਈ।

ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਹਾਲਾਤ ਦੌਰਾਨ ਸੰਜਮ ਤੋਂ ਕੰਮ ਲੈਣ ਅਤੇ ਕੋਈ ਵੀ ਅਜਿਹਾ ਕਦਮ ਨਾ ਚੁੱਕਣ, ਜਿਸ ਨਾਲ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਹੋਵੇ ਜਾਂ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ਦੇ ਸਬੰਧ 'ਚ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਦੀ ਬਜਾਏ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+