ਪੰਜਾਬ ਕਾਂਗਰਸ ਦਾ ਪ੍ਰਧਾਨ ਬਣਕੇ ਦਿੱਲੀਓਂ ਪਰਤੇ ਪ੍ਰਗਟ ਸਿੰਘ, ਸਚਿਨ ਪਾਇਲਟ ਨਾਲ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਦੇ ਨਵੇਂ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਭਾਰੀ ਸਚਿਨ ਪਾਇਲਟ ਵੀ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਤੋਂ ਤੋਂ ਬਾਅਦ ਉਹ ਡੇਰਾ ਬੱਲਾਂ ਵਿਖੇ ਵੀ ਪਹੁੰਚਣਗੇ।

ਪ੍ਰਗਟ ਸਿੰਘ ਨੂੰ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅੱਜ ਸਵੇਰੇ ਹੀ ਪਰਗਟ ਸਿੰਘ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਦੇ ਨਾਲ ਦਿੱਲੀ ਤੋਂ ਪੰਜਾਬ ਪਹੁੰਚੇ, ਇੱਥੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਏਅਰਪੋਰਟ ਤੋਂ ਪਰਗਟ ਸਿੰਘ ਕਾਰ ਰਾਹੀਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ। ਇਸ ਦੌਰਾਨ ਸਚਿਨ ਪਾਇਲਟ ਉਨ੍ਹਾਂ ਦੀ ਕਾਰ ਡਰਾਈਵ ਕਰਦੇ ਹੋਏ ਨਜ਼ਰ ਆਏ।

pargat singh

ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਵਿੱਚ ਸਿਰਫ਼ ਇੰਨਾ ਹੀ ਕਿਹਾ ਕਿ ਅੱਜ ਕੋਈ ਸਿਆਸਤ ਦੀ ਗੱਲ ਉਹ ਨਹੀਂ ਕਰਨਗੇ। ਅੱਜ ਉਹ ਗੁਰੂਆਂ ਦਾ ਅਸ਼ੀਰਵਾਦ ਲੈਣ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਦੋ ਕੁ ਦਿਨ ਉਨ੍ਹਾਂ ਦੇ ਕੁੱਝ ਰੁਝੇਵੇਂ ਹਨ ਜਿਸ ਤੋਂ ਬਾਅਦ ਉਹ ਸਿਆਸਤ ਦੀ ਗੱਲ ਵੀ ਕਰਨਗੇ। ਪ੍ਰਗਟ ਸਿੰਘ ਨੇ ਪੱਤਰਕਾਰਾਂ ਨੂੰ ਜਵਾਬ ਦਿੰਦਿਆਂ ਇਹ ਜ਼ਰੂਰ ਕਿਹਾ ਕਿ ਪੂਰੀ ਕਾਂਗਰਸ ਇਕੱਠੀ ਹੈ।

ਦੱਸ ਦਈਏ ਕਿ ਪੰਜਾਬ ਵਾਪਸੀ ਤੋਂ ਪਹਿਲਾਂ ਪਰਗਟ ਸਿੰਘ ਨੇ ਦਿੱਲੀ ਵਿੱਚ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਸੀ ਕਿ ਪੰਜਾਬ ਵਿੱਚ ਕਾਂਗਰਸ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੀ ਆਪਣੀ-ਆਪਣੀ ਰਾਏ ਹੋ ਸਕਦੀ ਹੈ ਅਤੇ ਇਹੀ ਲੋਕਤੰਤਰ ਦੀ ਖੂਬਸੂਰਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਇਕਜੁੱਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜੇਗੀ।

ਅੱਜ ਦੇ ਪ੍ਰੋਗਰਾਮ ਤੋਂ ਬਾਅਦ ਪ੍ਰਗਟ ਸਿੰਘ ਕੱਲ੍ਹ ਹਿਮਾਚਲ ਪ੍ਰਦੇਸ਼ ਸਥਿਤ ਮਾਂ ਚਿੰਤਪੂਰਨੀ ਦਰਬਾਰ ਵਿਖੇ ਵੀ ਮੱਥਾ ਟੇਕਣ ਪਹੁੰਚਣਗੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+