ਪ੍ਰਧਾਨ ਬਣਦਿਆਂ ਹੀ ਪਰਗਟ ਸਿੰਘ ਪਹੁੰਚੇ ਦਿੱਲੀ, ਕਾਂਗਰਸ ਹਾਈਕਮਾਨ ਨਾਲ ਹੋਵੇਗੀ ਅਹਿਮ ਮੀਟਿੰਗ !

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਘਰ 'ਤੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਦਿੱਲੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ।

ਹਾਲਾਂਕਿ ਅਜੇ ਉਨ੍ਹਾਂ ਦੀ ਮੀਟਿੰਗ ਦਾ ਸ਼ਡਿਊਲ ਤੈਅ ਨਹੀਂ ਹੋਇਆ ਹੈ, ਪਰ ਉਮੀਦ ਹੈ ਕਿ ਦੁਪਹਿਰ ਤੋਂ ਬਾਅਦ ਉਹ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਅੱਜ ਸਵੇਰੇ ਉਨ੍ਹਾਂ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।

pargat singh in deljhi

ਬੀਤੇ ਦਿਨ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਤੁਰੰਤ ਪ੍ਰਭਾਵ ਨਾਲ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ। ਪ੍ਰਗਟ ਸਿੰਘ ਦੀ ਨਿਯੁਕਤੀ ਤੋਂ ਪਹਿਲਾਂ ਵਿਜੈ ਇੰਦਰ ਸਿੰਗਲਾ ਦਾ ਨਾਂਅ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਮੁੱਖ ਦਾਅਵੇਦਾਰਾਂ ਵਿੱਚ ਚੱਲ ਰਿਹਾ ਸੀ।

ਪਾਰਟੀ ਨਾਲ ਜੁੜੀਆਂ ਰਿਪੋਰਟਾਂ ਮੁਤਾਬਕ ਆਖ਼ਰੀ ਸਮੇਂ 'ਤੇ ਹਾਈਕਮਾਨ ਨੇ ਆਪਣਾ ਫੈਸਲਾ ਬਦਲਦਿਆਂ ਪ੍ਰਗਟ ਸਿੰਘ ਦੇ ਨਾਮ 'ਤੇ ਮੋਹਰ ਲਗਾਈ। ਕੁਝ ਰਿਪੋਰਟਾਂ ਵਿੱਚ ਇਸ ਫੈਸਲੇ ਨੂੰ ਰਾਜਾ ਵੜਿੰਗ ਦੀ ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਅਤੇ ਪੰਜਾਬ ਕਾਂਗਰਸ ਦੇ ਅੰਦਰੂਨੀ ਸਿਆਸੀ ਸਮੀਕਰਨਾਂ ਨਾਲ ਵੀ ਜੋੜਿਆ ਗਿਆ ਹੈ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਪਰ ਪ੍ਰਗਟ ਸਿੰਘ ਨੂੰ ਨਵੀਂ ਜਿੰਮੇਵਾਰੀ ਮਿਲਣ ਤੋਂ ਬਾਅਦ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

ਪ੍ਰਗਟ ਸਿੰਘ ਸਾਹਮਣੇ ਵੱਡੀ ਜ਼ਿੰਮੇਵਾਰੀ

ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਅਜਿਹੇ ਸਮੇਂ ਮਿਲੀ ਹੈ ਜਦੋਂ ਪਾਰਟੀ ਵਿੱਚ ਅੰਦਰੂਨੀ ਮਤਭੇਦ ਅਤੇ ਵੱਖ-ਵੱਖ ਧੜਿਆਂ ਵਿਚਕਾਰ ਸਿਆਸੀ ਖਿੱਚਤਾਣ ਦੀ ਚਰਚਾ ਰਹੀ ਹੈ। ਹੁਣ ਉਨ੍ਹਾਂ ਸਾਹਮਣੇ ਸੂਬਾ ਇਕਾਈ ਨੂੰ ਇਕੱਠਾ ਕਰਨਾ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੰਗਠਨ ਨੂੰ ਤਿਆਰ ਕਰਨਾ ਮੁੱਖ ਜ਼ਿੰਮੇਵਾਰੀਆਂ ਵਿੱਚੋਂ ਇੱਕ ਹੋਵੇਗਾ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+