PGI 'ਚ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਸ਼ੁਰੂ, ਪਿਤਾ ਨੇ SSP ਨੂੰ ਹਟਾਉਣ ਲਈ ਸ਼ੁਰੂ ਕੀਤੀ ਭੁੱਖ ਹੜਤਾਲ

ਨਸ਼ਾ ਵਿਰੋਧੀ ਕਾਰਕੂਨ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ PGI ਚੰਡੀਗੜ੍ਹ ਵਿਖੇ ਸ਼ੁਰੂ ਹੋ ਗਿਆ ਹੈ। ਪੋਸਟਮਾਰਟਮ ਲਈ PGI ਵਿੱਚ 5 ਡਾਕਟਰਾਂ ਦੀ ਟੀਮ ਬਣਾਈ ਗਈ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸੈਂਟਰਲ ਦੇ SDM ਡਾ. ਅਤੁਲ, ਡਿਊਟੀ ਮੈਜਿਸਟ੍ਰੇਟ ਵਜੋਂ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ।

ਪਰਵਿੰਦਰ ਝੋਟਾ ਦੀ ਮੌਤ ਦੇ ਲਗਪਗ 23 ਦਿਨਾਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿੱਚ ਕਰਵਾਉਣ 'ਤੇ ਸਹਿਮਤੀ ਬਨਣ ਤੋਂ ਬਾਅਦ ਵੀਰਵਾਰ ਦੇਰ ਰਾਤ ਲਗਪਗ 12 ਵਜੇ ਤੋਂ ਕੁਝ ਸਮਾਂ ਪਹਿਲਾਂ ਮਾਨਸਾ ਦੇ ਸਿਵਲ ਹਸਪਤਾਲ ਤੋਂ ਮ੍ਰਿਤਕ ਦੇਹ ਨੂੰ ਐਂਬੂਲੈਂਸ ਰਾਹੀਂ ਚੰਡੀਗੜ੍ਹ ਰਵਾਨਾ ਕਰ ਦਿੱਤਾ ਗਿਆ ਸੀ।

bheem singh

ਕਦੋਂ ਹੋਵੇਗਾ 'ਝੋਟਾ' ਦਾ ਸਸਕਾਰ ?

ਪਿਤਾ ਭੀਮ ਸਿੰਘ ਮੁਤਾਬਕ ਜੇਕਰ ਪੋਸਟਮਾਰਟਮ ਸਮੇਂ ਸਿਰ ਹੋ ਜਾਂਦਾ ਹੈ ਅਤੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਂਦੀ ਹੈ ਤਾਂ ਅੱਜ ਹੀ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ, ਨਹੀਂ ਤਾਂ ਭਲਕੇ ਯਾਨੀ 7 ਨਵੰਬਰ ਨੂੰ ਪਰਵਿੰਦਰ ਝੋਟਾ ਦਾ ਸਸਕਾਰ ਕੀਤਾ ਜਾਵੇਗਾ।

ਮਾਨਸਾ SSP ਨੂੰ ਹਟਾਉਣ ਦੀ ਮੰਗ 'ਤੇ ਪਿਤਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਉੱਧਰ ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਲਈ ਮ੍ਰਿਤਕ ਦੇਹ ਪੀਜੀਆਈ ਚੰਡੀਗੜ੍ਹ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਦੇ ਐੱਸਐੱਸਪੀ ਦੇ ਤਬਾਦਲੇ ਦੀ ਮੰਗ ਚੁੱਕੀ ਹੈ। ਝੋਟਾ ਦੇ ਪਿਤਾ ਨੇ ਭਾਵੁਕ ਹੁੰਦਿਆਂ ਕਿਹਾ,"ਮੈਂ ਹੁਣ ਤੋਂ ਅੰਨ ਦਾ ਇੱਕ ਦਾਣਾ ਵੀ ਨਹੀਂ ਖਾਵਾਂਗਾ ਅਤੇ ਨਸ਼ੇ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਾਂਗਾ। ਜੇਕਰ ਇਸ ਲੜਾਈ ਵਿੱਚ ਮੇਰੀ ਜਾਨ ਵੀ ਚਲੀ ਜਾਂਦੀ ਹੈ ਤਾਂ ਮੈਨੂੰ ਇਸ ਦਾ ਕੋਈ ਗਮ ਨਹੀਂ ਹੋਵੇਗਾ।" ਦੱਸ ਦਈਏ ਕਿ ਪਰਿਵਾਰ ਮਾਨਸਾ SSP ਨੂੰ ਹਟਾਉਣ ਲਈ ਬਜ਼ਿੱਦ ਹੈ।

ਪਰਿਵਾਰ ਨੇ ਠੁਕਰਾਈ ਨੌਕਰੀ ਅਤੇ 2 ਕਰੋੜ ਦਾ ਮੁਆਵਜ਼ਾ

ਦੂਜੇ ਪਾਸੇ ਝੋਟੇ ਦੇ ਪਰਿਵਾਰ ਨੇ ਸਰਕਾਰੀ ਨੌਕਰੀ ਅਤੇ ਮੁਆਵਜ਼ੇ ਲਈ ਇਨਕਾਰ ਕਰ ਦਿੱਤਾ ਹੈ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਝੋਟੇ ਦੇ ਪਿਤਾ ਨੇ ਭਾਵੁਕ ਹੁੰਦੀਆਂ ਕਿਹਾ ਕਿ -ਉਨ੍ਹਾਂ ਨੂੰ ਕਿਸੇ ਦੇ ਪੈਸੇ ਦੀ ਲੋੜ ਨਹੀਂ ਹੈ। ਸਰਕਾਰ ਵੱਲੋਂ ਜੋ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਸ ਦੀ ਵੀ ਉਨ੍ਹਾਂ ਨੂੰ ਲੋੜ ਨਹੀਂ ਹੈ। ਉਨ੍ਹਾਂ ਕਿਹਾ, "ਸਾਡਾ ਪੁੱਤ ਤਾਂ ਦੁਨੀਆ ਤੋਂ ਚਲਾ ਗਿਆ, ਹੁਣ ਅਸੀਂ ਇਸ ਸੁਰੱਖਿਆ ਦਾ ਕੀ ਕਰਾਂਗੇ?" ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਘਰਸ਼ ਨਸ਼ੇ ਦੇ ਖ਼ਿਲਾਫ਼ ਹੈ ਅਤੇ ਉਹ ਇਸ ਨੂੰ ਜਾਰੀ ਰੱਖਣਗੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+