ਪਰਵਿੰਦਰ ਝੋਟਾ ਦੇ ਸਸਕਾਰ ਨਾਲ ਜੁੜੀ ਵੱਡੀ UPDATE: ਅੰਤਿਮ ਸਸਕਾਰ ਨੂੰ ਲੈ ਕੇ ਐਕਸ਼ਨ ਕਮੇਟੀ ਦਾ ਵੱਡਾ ਐਲਾਨ, ਜਾਣੋ ਕੀ ਕਿਹਾ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਜੇ ਨਹੀਂ ਹੋ ਸਕਿਆ। ਇਸੇ ਕਰਕੇ ਅਜੇ ਅੰਤਿਮ ਸਸਕਾਰ ਸਬੰਧੀ ਅਜੇ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਨਾ ਹੋਣ ਕਾਰਨ ਅੰਤਿਮ ਸਸਕਾਰ ਦੇ ਸਮੇਂ ਬਾਰੇ ਫ਼ਿਲਹਾਲ ਕੋਈ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ।

ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਸਬੰਧੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ। ਜਿਵੇਂ ਹੀ ਇਹ ਪ੍ਰਕਿਰਿਆ ਮੁਕੰਮਲ ਹੋਵੇਗੀ ਅਤੇ ਅੰਤਿਮ ਸਸਕਾਰ ਦਾ ਸਮਾਂ ਤੈਅ ਹੋਵੇਗਾ, ਉਸੇ ਸਮੇਂ ਸਮੂਹ ਸੰਗਤ, ਜਥੇਬੰਦੀਆਂ ਅਤੇ ਸ਼ੁਭਚਿੰਤਕਾਂ ਨੂੰ ਅਧਿਕਾਰਤ ਤੌਰ 'ਤੇ ਸੂਚਿਤ ਕਰ ਦਿੱਤਾ ਜਾਵੇਗਾ।

parwinder jhota

ਉਨ੍ਹਾਂ ਪੰਜਾਬ ਭਰ ਤੋਂ ਪਰਵਿੰਦਰ ਸਿੰਘ ਝੋਟੇ ਨੂੰ ਚਾਹੁਣ ਵਾਲੇ ਲੋਕਾਂ, ਨੌਜਵਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਅੰਤਿਮ ਸਸਕਾਰ ਦੇ ਸਮੇਂ ਸਬੰਧੀ ਅਧਿਕਾਰਤ ਐਲਾਨ ਦੀ ਉਡੀਕ ਕਰਨ ਅਤੇ ਬਿਨਾਂ ਪੁਸ਼ਟੀ ਤੋਂ ਮਾਨਸਾ ਵੱਲ ਰਵਾਨਾ ਨਾ ਹੋਣ, ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਬੇਲੋੜੀ ਖੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਅੰਤਿਮ ਸਸਕਾਰ ਸਬੰਧੀ ਅਗਲੀ ਜਾਣਕਾਰੀ ਮਿਲਦਿਆਂ ਹੀ ਮੀਡੀਆ ਅਤੇ ਹੋਰ ਸੰਚਾਰ ਸਾਧਨਾਂ ਰਾਹੀਂ ਸਾਂਝੀ ਕਰ ਦਿੱਤੀ ਜਾਵੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+