ਫੇਮਸ ਯੂਟਿਊਬਰ ਪਾਇਲ ਮਲਿਕ ਦਾ ਵੱਡਾ ਇਲਜ਼ਾਮ - "ਸਾਨੂੰ ਮਿਲ ਰਹੀਆਂ ਧਮਕੀਆਂ, ਸਾਨੂ ਪੰਜਾਬ ਛੱਡਣਾ ਪੈਣਾ"'
ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਪਾਇਲ ਮਲਿਕ ਨੇ ਉਨ੍ਹਾਂ ਦੇ ਘਰ ਸਾਹਮਣੇ ਚੱਲ ਰਹੇ Air Bnb ਨੂੰ ਲੈ ਕੇ ਵੱਡਾ ਇਲਜਾਮ ਲਾਇਆ ਹੈ। ਪਾਇਲ ਮਲਿਕ ਨੇ ਵੀਡੀਓ ਰਾਹੀਂ ਸ਼ਿਕਾਇਤ ਕੀਤੀ ਹੈ ਕਿ ਇਸ Air Bnb 'ਚ ਲੋਕ ਸ਼ਰਾਬ ਲੈ ਕੇ ਆਉਂਦੇ ਹਨ ਅਤੇ ਉਨ੍ਹਾਂ ਦੇ ਘਰ ਦੀਆਂ ਤਸਵੀਰਾਂ ਖਿੱਚਦੇ ਹਨ।
ਪਾਇਲ ਮਲਿਕ ਨੇ ਦੋਸ਼ ਲਗਾਇਆ ਹੈ ਕਿ ਕੁਝ ਲੋਕ ਆਪਣੇ ਪ੍ਰਭਾਵ ਦੀ ਕਥਿਤ ਤੌਰ 'ਤੇ ਦੁਰਵਰਤੋਂ ਕਰ ਰਹੇ ਹਨ ਅਤੇ ਉਨ੍ਹਾਂ ਦੇ ਘਰ ਦੇ ਨੇੜੇ ਇੱਕ Airbnb ਚਲਾ ਰਹੇ ਹਨ, ਜਿੱਥੇ ਦੇਰ ਰਾਤ ਤੱਕ ਪਾਰਟੀਆਂ ਹੋਣ ਦਾ ਦਾਅਵਾ ਕੀਤਾ ਗਿਆ ਹੈ। ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਪਾਇਲ ਨੇ ਕਿਹਾ ਕਿ ਕਈ ਵਾਰ ਮਾਲਕ ਨੂੰ ਸ਼ਿਕਾਇਤ ਕੀਤੀ ਗਈ ਪਰ ਐਕਸ਼ਨ ਲੈਣ ਦੀ ਥਾਂ ਮਾਲਕ ਵੱਲੋਂ ਉਨ੍ਹਾਂ ਨੂੰ ਧਮਕਾਇਆ ਗਿਆ।

ਪਾਇਲ ਮੁਤਾਬਕ, ਉਨ੍ਹਾਂ ਦਾ ਪਰਿਵਾਰ ਇਸ ਕਰਕੇ ਚਿੰਤਤ ਹੈ ਕਿਉਂਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁਕੀਆਂ ਹਨ। ਅਜਿਹੀ ਸਥਿਤੀ 'ਚ AirBnb 'ਚ ਆਉਣ ਵਾਲੇ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਉਣਾ ਗ਼ਲਤ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ Airbnb ਦੇ ਮਾਲਕ ਨੂੰ ਵੀ ਇਨ੍ਹਾਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਪਰ ਕਥਿਤ ਤੌਰ 'ਤੇ ਮਾਲਕ ਨੇ ਕਿਹਾ ਕਿ Airbnb ਬੰਦ ਨਹੀਂ ਕੀਤਾ ਜਾਵੇਗਾ ਅਤੇ ਉਹ ਜੋ ਕਰਨਾ ਚਾਹੁੰਦੇ ਹਨ, ਕਰ ਸਕਦੇ ਹਨ।
ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਸ਼ਿਕਾਇਤ ਕਰਨ ਤੋਂ ਬਾਅਦ Airbnb ਦਾ ਮਾਲਕ ਇੱਕ ਗਨਮੈਨ ਦੇ ਨਾਲ ਉਨ੍ਹਾਂ ਦੇ ਘਰ ਪਹੁੰਚਿਆ। ਪਾਇਲ ਦੇ ਦਾਅਵੇ ਮੁਤਾਬਕ, ਇਸ ਦੌਰਾਨ ਉੱਥੇ ਮੌਜੂਦ ਨੌਜਵਾਨਾਂ ਨਾਲ ਕਥਿਤ ਤੌਰ 'ਤੇ ਕੁੱਟਮਾਰ ਵੀ ਕੀਤੀ ਗਈ। ਪਾਇਲ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਆਪਣੇ ਘਰ ਵਿੱਚ ਵੀ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ।
ਰਿਕਾਰਡਿੰਗ ਸਾਂਝੀ ਕਰਕੇ ਧਮਕੀ ਦੇਣ ਦਾ ਦਾਅਵਾ
ਪਾਇਲ ਮਲਿਕ ਨੇ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਇਸ ਵੀਡੀਓ ਵਿੱਚ ਇੱਕ ਵੌਇਸ ਰਿਕਾਰਡਿੰਗ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਪਰਿਵਾਰ ਨੂੰ ਕਥਿਤ ਤੌਰ 'ਤੇ ਧਮਕੀ ਦਿੱਤੀ ਜਾ ਰਹੀ ਹੈ। ਪਾਇਲ ਵੱਲੋਂ ਸਾਂਝੀ ਕੀਤੀ ਰਿਕਾਰਡਿੰਗ ਵਿੱਚ ਕਿਹਾ ਗਿਆ ਹੈ ਕਿ ਉਹ ਭਾਰਤ ਤੋਂ ਬਾਹਰ ਵੀ ਚਲੇ ਜਾਣ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪੰਜਾਬ ਪੁਲਿਸ ਅਤੇ CM ਭਗਵੰਤ ਮਾਨ ਨੂੰ ਅਪੀਲ
ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਪਾਇਲ ਨੇ ਪੰਜਾਬ ਪੁਲਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਪਣੇ ਹੀ ਘਰ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਪਾਇਲ ਨੇ ਕਿਹਾ ਕਿ ਜੇਕਰ ਅਜਿਹਾ ਚੱਲਦਾ ਰਿਹਾ ਤਾਂ ਉਨ੍ਹਾਂ ਨੂੰ ਮਜਬੂਰਨ ਪੰਜਾਬ ਛੱਡ ਕੇ ਜਾਣਾ ਪਏਗਾ। ਪਾਇਲ ਮਲਿਕ ਨੇ ਅਧਿਕਾਰੀਆਂ ਨੂੰ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।


Click it and Unblock the Notifications
