Chitkara-LPU 'ਚ ਹੋਈ ਹਿੰਸਾ ਮਾਮਲੇ ’ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਪੰਜਾਬ ਦੀ ਚਿਤਕਾਰਾ ਯੂਨੀਵਰਸਿਟੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਕੁਝ ਘੰਟਿਆਂ ਦੇ ਅੰਤਰ ਨਾਲ ਹੋਈ ਹਿੰਸਾ ਦੀਆਂ ਘਟਨਾਵਾਂ ਨੂੰ ਹਾਈਕੋਰਟ ਨੇ ਗੰਭੀਰਤਾ ਨਾਲ ਲਿਆ ਹੈ। ਹਾਈਕੋਰਟ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ।

ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਣ ਅਤੇ ਇਸ ਤੋਂ ਬਾਅਦ ਹੋਏ ਹੰਗਾਮੇ ਲਈ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗਦਿਆਂ ਪੁੱਛਿਆ ਹੈ ਕਿ, ਕੀ ਦੋਵਾਂ ਯੂਨੀਵਰਸਿਟੀਆਂ ਵਿੱਚ ਵਾਪਰੀਆਂ ਘਟਨਾਵਾਂ ਵਿਚਕਾਰ ਕੋਈ ਕੜੀ ਸੀ?

LPU update

ਅਦਾਲਤ ਨੇ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਸੋਸ਼ਲ ਮੀਡੀਆ ਰਾਹੀਂ ਦੋਵਾਂ ਸੰਸਥਾਵਾਂ ਵਿੱਚ ਜਾਣਬੁੱਝ ਕੇ ਅਸ਼ਾਂਤੀ ਪੈਦਾ ਕਰਨ ਦੀ ਕੋਈ ਕੋਸ਼ਿਸ਼ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ। LPU ਵਿੱਚ ਹੋਈ ਹਿੰਸਾ, ਅੱਗਜ਼ਨੀ ਅਤੇ ਭੰਨਤੋੜ ਦੀ ਜਾਂਚ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਵਿੱਚ ਅੱਜ ਸੁਣਵਾਈ ਹੋਈ। ਦਾਖ਼ਲ ਕੀਤੀ ਗਈ ਪਟੀਸ਼ਨ ਵਿੱਚ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।ਅਦਾਲਤ ਨੇ ਪੰਜਾਬ ਸਰਕਾਰ ਨੂੰ ਪੂਰੇ ਘਟਨਾਕ੍ਰਮ ਬਾਰੇ ਵਿਸਥਾਰਪੂਰਵਕ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਹਾਈਕੋਰਟ ਨੇ ਪੁੱਛਿਆ- ਕੀ ਦੋਵਾਂ ਘਟਨਾਵਾਂ ਪਿੱਛੇ ਇੱਕੋ ਕੜੀ ਸੀ?

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਖਾਸ ਤੌਰ 'ਤੇ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਚਿਤਕਾਰਾ ਯੂਨੀਵਰਸਿਟੀ ਅਤੇ LPU ਵਿੱਚ ਵਾਪਰੀਆਂ ਘਟਨਾਵਾਂ ਵਿਚਕਾਰ ਕੋਈ ਸਬੰਧ ਸੀ ਜਾਂ ਨਹੀਂ। ਅਦਾਲਤ ਨੇ ਰਿਪੋਰਟ ਵਿੱਚ ਇਹ ਵੀ ਦੱਸਣ ਲਈ ਕਿਹਾ ਹੈ ਕਿ ਕੀ ਕਿਸੇ ਵਿਅਕਤੀ ਜਾਂ ਸਮੂਹ ਵੱਲੋਂ ਸੋਸ਼ਲ ਮੀਡੀਆ ਰਾਹੀਂ ਦੋਵਾਂ ਸੰਸਥਾਵਾਂ ਵਿੱਚ ਜਾਣਬੁੱਝ ਕੇ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

LPU ਮਾਮਲੇ ਵਿੱਚ CBI ਜਾਂਚ ਦੀ ਮੰਗ

LPU ਦੇ ਇੱਕ ਵਿਦਿਆਰਥੀ ਨੇ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਕੈਂਪਸ ਵਿੱਚ ਹੋਈ ਹਿੰਸਾ, ਅੱਗਜ਼ਨੀ, ਭੰਨਤੋੜ ਅਤੇ ਕਥਿਤ ਲੁੱਟ ਦੀ CBI ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਪੁਲਿਸ ਦੀ ਕਾਰਵਾਈ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਦਾਅਵਿਆਂ ਦੀ ਵੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਤੋਂ ਪੂਰੇ ਮਾਮਲੇ ਸਬੰਧੀ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+