ਸਿੱਧੂ ਮੂਸੇਵਾਲਾ ਦੇ ਗੀਤ 'ਫੈਂਟਮ' ਨੂੰ ਲੈ ਕੇ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਮਿਊਜ਼ਿਕ ਕੰਪਨੀ 'ਸਾਗਾ ਮਿਊਜ਼ਿਕ' ਵੱਲੋਂ ਉਨ੍ਹਾਂ ਦੇ ਪੁੱਤਰ ਦਾ ਗੀਤ 'ਫੈਂਟਮ' (Phantom) ਬਿਨਾ ਇਜਾਜ਼ਤ ਰਿਲੀਜ਼ ਕੀਤੇ ਜਾਣ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਸਬੰਧਤ ਮਿਊਜ਼ਿਕ ਲੇਬਲ ਨੇ ਉਨ੍ਹਾਂ ਦੀ ਸਹਿਮਤੀ ਜਾਂ ਕਿਸੇ ਕਾਨੂੰਨੀ ਪ੍ਰਵਾਨਗੀ ਤੋਂ ਬਿਨਾਂ ਹੀ ਇਹ ਗੀਤ ਜਾਰੀ ਕਰਨ ਦਾ ਕਦਮ ਚੁੱਕਿਆ ਹੈ। ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦਾ ਹੱਲ ਕੱਢਣ ਲਈ ਗੱਲਬਾਤ ਕਰਨ ਅਤੇ ਗੀਤ ਦੀ ਰਿਲੀਜ਼ ਨੂੰ ਫਿਲਹਾਲ ਰੋਕਣ ਦੀ ਬੇਨਤੀ ਕੀਤੀ ਗਈ ਸੀ, ਪਰ ਸਾਗਾ ਮਿਊਜ਼ਿਕ ਨੇ ਇਸ ਨੂੰ ਅਣਗੌਲਿਆ ਕਰਦਿਆਂ ਗੀਤ ਰਿਲੀਜ਼ ਕਰ ਦਿੱਤਾ।

phantom

ਕੰਪਨੀ ਕੋਲ ਨਹੀਂ ਹੈ ਕੋਈ ਦਸਤਾਵੇਜ਼- ਬਲਕੌਰ ਸਿੱਧੂ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਾਅਵਾ ਕੀਤਾ ਕਿ ਕੰਪਨੀ ਕੋਲ ਪਰਿਵਾਰ ਵੱਲੋਂ ਜਾਰੀ ਕੀਤੇ ਗਏ ਕੋਈ ਵੀ ਵੈਧ ਦਸਤਾਵੇਜ਼ ਮੌਜੂਦ ਨਹੀਂ ਹਨ। ਬਲਕੌਰ ਸਿੰਘ ਅਤੇ ਚਰਨ ਕੌਰ ਨੇ ਬਿਆਨ ਵਿੱਚ ਸਪੱਸ਼ਟ ਕੀਤਾ, "ਸਿੱਧੂ ਮੂਸੇਵਾਲਾ ਦਾ ਗੀਤ 'ਫੈਂਟਮ' ਸਾਡੀ ਇਜਾਜ਼ਤ ਜਾਂ ਅਧਿਕਾਰ ਤੋਂ ਬਿਨਾਂ ਸਾਗਾ ਮਿਊਜ਼ਿਕ ਵੱਲੋਂ ਰਿਲੀਜ਼ ਕੀਤਾ ਜਾ ਰਿਹਾ ਹੈ। ਅਸੀਂ ਸਿੱਧੂ ਮੂਸੇਵਾਲਾ ਦੀ ਵਿਰਾਸਤ ਅਤੇ ਕਾਨੂੰਨੀ ਅਧਿਕਾਰਾਂ ਦੀ ਰਾਖੀ ਲਈ ਢੁਕਵੀਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਰਹੇ ਹਾਂ।"

ਇਸ ਦੇ ਨਾਲ ਹੀ ਪਰਿਵਾਰ ਨੇ ਉਨ੍ਹਾਂ ਹੋਰਨਾਂ ਕਲਾਕਾਰਾਂ ਅਤੇ ਮਿਊਜ਼ਿਕ ਕੰਪਨੀਆਂ ਨੂੰ ਵੀ ਸਪੱਸ਼ਟ ਸੰਦੇਸ਼ ਦਿੱਤਾ ਹੈ, ਜੋ ਮੂਸੇਵਾਲਾ ਦੇ ਗੀਤਾਂ ਨਾਲ ਸਬੰਧਤ ਦਸਤਾਵੇਜ਼ ਜਾਂ ਅਧਿਕਾਰ ਹੋਣ ਦਾ ਦਾਅਵਾ ਕਰਦੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਜਨਤਕ ਐਲਾਨ ਕਰਨ ਜਾਂ ਗੀਤ ਰਿਲੀਜ਼ ਕਰਨ ਤੋਂ ਪਹਿਲਾਂ ਸਿੱਧੇ ਤੌਰ 'ਤੇ ਪਰਿਵਾਰ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ।

14 ਨਵੰਬਰ ਨੂੰ ਰਿਲੀਜ਼ ਹੋਵੇਗਾ ''ਫੈਂਟਮ'' ਗੀਤ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਗੀਤ ਫੈਂਟਮ 14 ਨਵੰਬਰ ਯਾਨੀ ਕਿ ਭਲਕੇ ਰਿਲੀਜ਼ ਕੀਤਾ ਜਾਣਾ ਹੈ ਜਿਸਨੂੰ ''ਸਾਗਾ ਮਿਊਜ਼ਿਕ'' ਵੱਲੋਂ ਰਿਲੀਜ਼ ਕੀਤਾ ਜਾਵੇਗਾ ਇਸ ਨੂੰ ਲੈ ਕੇ ਹੀ ਪਰਿਵਾਰ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+