ਚੋਣਾਂ 2027: ਪੰਜਾਬ ਪੁਲਿਸ ਦੀ ਵੱਡੀ ਤਿਆਰੀ, ਸਰਹੱਦਾਂ 'ਤੇ ਲੱਗਣਗੇ ਹਾਈਟੈੱਕ ਨਾਕੇ, ਤਸਕਰਾਂ ਅਤੇ ਭਗੌੜਿਆਂ 'ਤੇ ਕਸੇਗਾ ਸ਼ਿਕੰਜਾ

ਪੰਜਾਬ ਵਿੱਚ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਬੰਧ ਵਿੱਚ ਵੀਰਵਾਰ ਨੂੰ ਪਠਾਨਕੋਟ ਵਿਖੇ ਉੱਚ ਪੱਧਰੀ ਅੰਤਰਰਾਜੀ ਤਾਲਮੇਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ।

ਇਸ ਮੀਟਿੰਗ ਵਿੱਚ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ, ਬੀਐੱਸਐੱਫ, ਆਰਮਡ ਫੋਰਸਿਜ਼ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਘੇਰਾ ਮਜ਼ਬੂਤ ਕਰਨ, ਗੁਆਂਢੀ ਸੂਬਿਆਂ ਨਾਲ ਲੱਗਦੇ ਰਸਤਿਆਂ 'ਤੇ ਸਖ਼ਤ ਨਾਕਾਬੰਦੀ ਕਰਨ ਅਤੇ ਚੋਣਾਂ ਦੌਰਾਨ ਨਸ਼ਿਆਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਠੋਸ ਰਣਨੀਤੀ ਤਿਆਰ ਕੀਤੀ ਗਈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ।

punjab police meeting

ਪੰਜਾਬ 'ਚ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਪੱਬਾਂ ਭਾਰ

ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਅਰਧ ਸੈਨਿਕ ਬਲਾਂ ਦੀਆਂ ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਅਧਿਕਾਰਤ ਜਾਣਕਾਰੀ ਅਨੁਸਾਰ ਬਾਰਡਰ ਰੇਂਜ ਦੇ ਚਾਰ ਸੰਵੇਦਨਸ਼ੀਲ ਜ਼ਿਲ੍ਹਿਆਂ ਨੂੰ ਕੁੱਲ 10 ਵਾਧੂ ਕੰਪਨੀਆਂ ਅਲਾਟ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਰੂਰਲ ਬਾਰਡਰ ਰੇਂਜ ਨੂੰ 4, ਬਟਾਲਾ ਨੂੰ 3, ਗੁਰਦਾਸਪੁਰ ਨੂੰ 2 ਅਤੇ ਪਠਾਨਕੋਟ ਨੂੰ 1 ਕੰਪਨੀ ਦਿੱਤੀ ਗਈ ਹੈ। ਇਨ੍ਹਾਂ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਨਾਲ ਸੰਵੇਦਨਸ਼ੀਲ ਇਲਾਕਿਆਂ, ਅੰਤਰਰਾਜੀ ਸਰਹੱਦਾਂ ਅਤੇ ਬਾਰਡਰ ਬੈਲਟ ਵਿੱਚ ਸੁਰੱਖਿਆ ਬਲਾਂ ਦੀ ਮੌਜੂਦਗੀ ਅਤੇ ਗਸ਼ਤ ਵਿੱਚ ਕਾਫ਼ੀ ਵਾਧਾ ਹੋਵੇਗਾ।

ਭਗੌੜੇ ਅਪਰਾਧੀਆਂ, ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ 'ਤੇ ਕੱਸਿਆ ਜਾਵੇਗਾ ਸ਼ਿਕੰਜਾ

ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਤਰਰਾਜੀ ਮੀਟਿੰਗ ਦੌਰਾਨ ਸੁਰੱਖਿਆ ਏਜੰਸੀਆਂ ਨੇ ਸਰਹੱਦ ਪਾਰੋਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਕਈ ਅਹਿਮ ਫ਼ੈਸਲੇ ਲਏ ਹਨ। ਚੋਣਾਂ ਦੌਰਾਨ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਪੰਜਾਬ ਨੂੰ ਜੋੜਨ ਵਾਲੇ ਸਾਰੇ ਮੁੱਖ ਅਤੇ ਸੰਪਰਕ ਮਾਰਗਾਂ 'ਤੇ ਵਿਸ਼ੇਸ਼ ਹਾਈਟੈੱਕ ਨਾਕੇ ਲਗਾਏ ਜਾਣਗੇ। ਇੱਥੇ ਹਰ ਛੋਟੇ-ਵੱਡੇ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

ਭਗੌੜੇ ਅਤੇ ਫਰਾਰ ਅਪਰਾਧੀਆਂ ਦੀ ਗ੍ਰਿਫ਼ਤਾਰੀ:

ਅਪਰਾਧਿਕ ਅਨਸਰਾਂ ਦੀ ਆਵਾਜਾਈ ਰੋਕਣ ਅਤੇ ਲੋੜੀਂਦੇ ਭਗੌੜੇ ਅਪਰਾਧੀਆਂ ਤੇ ਫਰਾਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਸਾਰੇ ਸੂਬਿਆਂ ਦੀ ਪੁਲਿਸ ਰੀਅਲ-ਟਾਈਮ ਜਾਣਕਾਰੀ ਸਾਂਝੀ ਕਰੇਗੀ ਅਤੇ ਸਾਂਝੇ ਤੌਰ 'ਤੇ ਕਾਰਵਾਈ ਕਰੇਗੀ। ਮੀਟਿੰਗ ਵਿੱਚ ਐੱਨਡੀਪੀਐੱਸ ਮਾਮਲਿਆਂ, ਨਸ਼ਾ ਤਸਕਰੀ ਅਤੇ ਚੋਣਾਂ ਵਿੱਚ ਵਰਤੀ ਜਾਣ ਵਾਲੀ ਨਾਜਾਇਜ਼ ਸ਼ਰਾਬ ਦੀ ਸਪਲਾਈ ਚੇਨ ਨੂੰ ਤੋੜਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਲਈ ਖੁਫ਼ੀਆ ਤੰਤਰ ਨੂੰ ਹੋਰ ਸਰਗਰਮ ਕਰਨ ਅਤੇ ਜ਼ਮੀਨੀ ਪੱਧਰ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ।

ਮੀਟਿੰਗ ਦੇ ਅੰਤ ਵਿੱਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਦੇ ਹਰ ਦਿਸ਼ਾ-ਨਿਰਦੇਸ਼ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ ਤਾਂ ਜੋ ਵੋਟਿੰਗ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਗੁੰਜਾਇਸ਼ ਨਾ ਰਹੇ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+