DPRO ਤੋਂ ਅਸਤੀਫ਼ਾ ਦੇ ਕੇ ਸਿਆਸਤ 'ਚ ਪ੍ਰਭਦੀਪ ਸਿੰਘ ਨੱਥੋਵਾਲ ਦੀ ਐਂਟਰੀ, ਅਕਾਲੀ ਦਲ ਵੱਲੋਂ ਰਾਏਕੋਟ ਤੋਂ ਲੜਨਗੇ ਚੋਣ

ਪੰਜਾਬ ਪਬਲਿਕ ਰਿਲੇਸ਼ਨਜ਼ ਵਿਭਾਗ (DPRO) ਤੋਂ ਪਿਛਲੇ ਦਿਨੀਂ ਅਸਤੀਫ਼ਾ ਦੇਣ ਵਾਲੇ ਡਿਪਟੀ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ।

ਇਸਦੇ ਨਾਲ ਹੀ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਨੱਥੋਵਾਲ ਨੂੰ ਪਾਰਟੀ 'ਚ ਸ਼ਾਮਲ ਕਰਨ ਲਈ ਯਤਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੱਥੋਵਾਲ ਇਕ ਨੇਕ ਅਤੇ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਕਾਲੀ ਦਲ ਉਮੀਦਵਾਰ ਨੂੰ ਵਧ ਚੜ੍ਹ ਕੇ ਵੋਟਾਂ ਨਾਲ ਜਿਤਾਉਣ ਲਈ ਕਿਹਾ ਹੈ।

nathowal

ਦੂਜੇ ਪਾਸੇ ਨੱਥੋਵਾਲ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਕੇ ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨਾ ਚਾਹੁੰਦੇ ਸਨ। ਇਸ ਤੋਂ ਪਹਿਲਾਂ 2022 'ਚ ਵੀ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਚੋਣ ਲੜਨ ਲਈ ਕਿਹਾ ਸੀ, ਪਰ ਉਸ ਸਮੇਂ ਹਾਲਾਤ ਅਨੁਕੂਲ ਨਹੀਂ ਸਨ। ਹੁਣ ਉਹ ਪਾਰਟੀ 'ਚ ਸ਼ਾਮਲ ਹੋ ਕੇ ਸੇਵਾ ਕਰਨਗੇ।

ਪ੍ਰਭਦੀਪ ਸਿੰਘ ਨੱਥੋਵਾਲ ਮੂਲ ਰੂਪ ਵਿੱਚ ਰਾਏਕੋਟ ਵਿਧਾਨ ਸਭਾ ਹਲਕੇ ਦੇ ਅਧੀਨ ਆਉਣ ਵਾਲੇ ਪਿੰਡ ਨੱਥੋਵਾਲ ਦੇ ਰਹਿਣ ਵਾਲੇ ਹਨ। ਕਿਉਂਕਿ ਰਾਏਕੋਟ ਵਿਧਾਨ ਸਭਾ ਸੀਟ ਅਨੁਸੂਚਿਤ ਜਾਤੀ (ਐਸਸੀ) ਲਈ ਰਾਖਵੀਂ ਹੈ, ਇਸ ਲਈ ਅਕਾਲੀ ਦਲ ਉਨ੍ਹਾਂ ਦੇ ਮਜ਼ਬੂਤ ​​ਸਥਾਨਕ ਪ੍ਰਭਾਵ ਅਤੇ ਸਮਾਜਿਕ ਪਿਛੋਕੜ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+