PSEB ਦਾ ਨਵਾਂ ਫਰਮਾਨ: 10ਵੀਂ ਦੇ ਬੱਚਿਆਂ ਨੂੰ ਲਾਜ਼ਮੀ ਜਮ੍ਹਾ ਕਰਵਾਉਣਾ ਹੋਵੇਗਾ ਡਿਜੀਟਲ ਬਰਥ ਸਰਟੀਫਿਕੇਟ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਇੱਕ ਨਵੇਂ ਫਰਮਾਨ ਨੇ ਸੂਬੇ ਦੇ ਲੱਖਾਂ ਵਿਦਿਆਰਥੀਆਂ, ਮਾਪਿਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਦੀ ਚਿੰਤਾ ਵਧਾ ਦਿੱਤੀ ਹੈ। ਬੋਰਡ ਨੇ ਸੈਸ਼ਨ 2026-27 ਤਹਿਤ 8ਵੀਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਤੇ ਦਾਖ਼ਲੇ ਲਈ ਰਜਿਸਟਰਾਰ ਜਨਮ ਅਤੇ ਮੌਤ ਵੱਲੋਂ ਜਾਰੀ ਡਿਜੀਟਲ ਜਨਮ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ।

ਬੋਰਡ ਦੇ ਹੁਕਮਾਂ ਅਨੁਸਾਰ, ਸਕੂਲਾਂ ਨੂੰ 30 ਨਵੰਬਰ ਤੱਕ ਹਰ ਹਾਲਤ ਵਿੱਚ ਵਿਦਿਆਰਥੀਆਂ ਦੇ ਡਿਜੀਟਲ ਜਨਮ ਸਰਟੀਫਿਕੇਟ PSEB ਦੀ ਵੈੱਬਸਾਈਟ 'ਤੇ ਅਪਲੋਡ ਕਰਨੇ ਹੋਣਗੇ। ਬੋਰਡ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਤ ਸਮਾਂ ਸੀਮਾ ਤੱਕ ਡਿਜੀਟਲ ਸਰਟੀਫਿਕੇਟ ਅਪਲੋਡ ਨਹੀਂ ਕੀਤਾ ਗਿਆ ਤਾਂ 10ਵੀਂ ਜਮਾਤ ਦੀ ਫਾਈਨਲ ਮਾਰਕਸ਼ੀਟ ਅਤੇ ਸਰਟੀਫਿਕੇਟ 'ਤੇ ਵਿਦਿਆਰਥੀ ਦੀ ਜਨਮ ਮਿਤੀ (Date of Birth) ਦਰਜ ਨਹੀਂ ਕੀਤੀ ਜਾਵੇਗੀ।

pseb

ਪੰਜਾਬ 'ਚ ਜੰਮੇ ਬੱਚਿਆਂ ਲਈ ਲਾਗੂ ਹੁਕਮ

ਬੋਰਡ ਦਾ ਇਹ ਸਖ਼ਤ ਨਿਯਮ ਸਿਰਫ਼ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਕੀਤਾ ਗਿਆ ਹੈ, ਜਿਨ੍ਹਾਂ ਦਾ ਜਨਮ ਪੰਜਾਬ ਵਿੱਚ ਹੋਇਆ ਹੈ। ਜਦਕਿ ਦੂਜੇ ਸੂਬਿਆਂ ਤੋਂ ਆ ਕੇ ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਇਸ ਸ਼ਰਤ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ। ਬੋਰਡ ਦੇ ਇਸ ਫ਼ੈਸਲੇ ਨੂੰ ਲੈ ਕੇ ਨਿੱਜੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਵੱਖ-ਵੱਖ ਸਕੂਲ ਸੰਗਠਨਾਂ ਨੇ ਵਿਰੋਧ ਜਤਾਉਣਾ ਸ਼ੁਰੂ ਕਰ ਦਿੱਤਾ ਹੈ।

ਸਕੂਲਾਂ ਨੇ ਜਤਾਇਆ ਵਿਰੋਧ

ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਦੋਂ ਬੋਰਡ ਪਹਿਲਾਂ ਹੀ 5ਵੀਂ ਅਤੇ 8ਵੀਂ ਜਮਾਤ ਦੀਆਂ ਮਾਰਕਸ਼ੀਟਾਂ 'ਤੇ ਵਿਦਿਆਰਥੀਆਂ ਦੀ ਜਨਮ ਮਿਤੀ ਦਰਜ ਕਰ ਚੁੱਕਾ ਹੈ ਤਾਂ ਹੁਣ 10ਵੀਂ ਜਮਾਤ ਦੇ ਪੱਧਰ 'ਤੇ ਡਿਜੀਟਲ ਜਨਮ ਸਰਟੀਫਿਕੇਟ ਦੀ ਮੰਗ ਕਰਨ ਦਾ ਕੋਈ ਤਰਕ ਨਹੀਂ ਬਣਦਾ। ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਜਦੋਂ ਬੋਰਡ ਕੋਲ ਪਹਿਲਾਂ ਤੋਂ ਹੀ ਇਹ ਰਿਕਾਰਡ ਮੌਜੂਦ ਹੈ ਤਾਂ ਹੁਣ 10ਵੀਂ ਜਮਾਤ ਲਈ ਡਿਜੀਟਲ ਜਨਮ ਸਰਟੀਫਿਕੇਟ ਮੰਗਣ ਦਾ ਕੋਈ ਮਤਲਬ ਹੀ ਨਹੀਂ ਹੈ।

ਦੂਜੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਛੋਟ ਕਿਉਂ?

ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਹ ਨਿਯਮ ਸਿਰਫ਼ ਪੰਜਾਬ ਵਿੱਚ ਜਨਮੇ ਬੱਚਿਆਂ 'ਤੇ ਲਾਗੂ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਸੂਬਿਆਂ ਤੋਂ ਆ ਕੇ ਪੰਜਾਬ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਤੋਂ ਇਹ ਸਰਟੀਫਿਕੇਟ ਨਹੀਂ ਮੰਗਿਆ ਜਾ ਰਿਹਾ। ਉਨ੍ਹਾਂ ਦਾ ਸਵਾਲ ਹੈ ਕਿ ਜੇਕਰ ਡਿਜੀਟਲ ਜਨਮ ਸਰਟੀਫਿਕੇਟ ਨਾ ਹੋਣ 'ਤੇ ਵਿਦਿਆਰਥੀ ਦੀ ਜਨਮ ਮਿਤੀ ਸਰਟੀਫਿਕੇਟ 'ਤੇ ਦਰਜ ਨਹੀਂ ਕੀਤੀ ਜਾਵੇਗੀ ਤਾਂ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਦੇ ਸਰਟੀਫਿਕੇਟਾਂ 'ਤੇ ਜਨਮ ਮਿਤੀ ਕਿਵੇਂ ਛਾਪੀ ਜਾਵੇਗੀ?

ਸਿੱਖਿਆ ਵਿਭਾਗ ਦੇ ਆਪਣੇ ਹੁਕਮਾਂ ਨਾਲ ਹੀ ਟਕਰਾਅ

ਸਕੂਲ ਸੰਗਠਨਾਂ ਅਨੁਸਾਰ, ਪੰਜਾਬ ਸਕੂਲ ਸਿੱਖਿਆ ਵਿਭਾਗ (ਐਲੀਮੈਂਟਰੀ) ਦੇ ਹੁਕਮਾਂ ਅਤੇ ਦਾਖ਼ਲਾ ਪੋਰਟਲ ਦੀਆਂ ਗਾਈਡਲਾਈਨਾਂ ਵਿੱਚ ਉਮਰ ਦੇ ਸਬੂਤ ਵਜੋਂ ਚਾਰ ਦਸਤਾਵੇਜ਼ਾਂ ਨੂੰ ਮਾਨਤਾ ਦਿੱਤੀ ਗਈ ਹੈ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਹਸਪਤਾਲ ਜਾਂ ANM ਦਾ ਰਿਕਾਰਡ, ਆਂਗਣਵਾੜੀ ਰਿਕਾਰਡ ਅਤੇ ਮਾਪਿਆਂ ਵੱਲੋਂ ਦਿੱਤਾ ਗਿਆ ਹਲਫ਼ਨਾਮਾ ਸ਼ਾਮਲ ਹਨ। ਅਜਿਹੇ ਵਿੱਚ ਬੋਰਡ ਵੱਲੋਂ ਸਿਰਫ਼ ਡਿਜੀਟਲ ਜਨਮ ਸਰਟੀਫਿਕੇਟ ਦੀ ਸ਼ਰਤ ਲਗਾਉਣਾ ਗੈਰ-ਵਾਜਬ ਅਤੇ ਅਮਲੀ ਤੌਰ 'ਤੇ ਮੁਸ਼ਕਲ ਹੈ।

ਤੁਰੰਤ ਵਾਪਸ ਲਿਆ ਜਾਵੇ ਫਰਮਾਨ

ਰਾਸਾ, ਸਕੂਲ ਸੰਘ ਪੰਜਾਬ, ਈਸੀਐੱਸ ਅਤੇ ਜੇਏਐੱਫ ਪੰਜਾਬ ਨਾਲ ਜੁੜੇ ਸਕੂਲ ਪ੍ਰਬੰਧਕਾਂ ਨੇ ਬੋਰਡ ਦੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸਕੂਲ ਸੰਚਾਲਕਾਂ ਦਾ ਕਹਿਣਾ ਹੈ ਕਿ ਜਿਹੜੇ ਵਿਦਿਆਰਥੀ ਇਸ ਸਮੇਂ 10ਵੀਂ ਜਮਾਤ ਵਿੱਚ ਪੜ੍ਹ ਰਹੇ ਹਨ, ਉਨ੍ਹਾਂ ਦੀਆਂ 5ਵੀਂ ਅਤੇ 8ਵੀਂ ਜਮਾਤ ਦੀਆਂ ਮਾਰਕਸ਼ੀਟਾਂ 'ਤੇ ਬੋਰਡ ਖ਼ੁਦ ਹੀ ਜਨਮ ਮਿਤੀ ਦਰਜ ਕਰ ਚੁੱਕਾ ਹੈ। ਹੁਣ ਬੋਰਡ ਆਪਣੇ ਹੀ ਜਾਰੀ ਕੀਤੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦੇ ਰਿਹਾ।

ਇਸ ਤੋਂ ਇਲਾਵਾ, 10ਵੀਂ ਜਮਾਤ ਦੇ ਪ੍ਰੀਖਿਆ ਫਾਰਮਾਂ ਨਾਲ ਵਿਦਿਆਰਥੀਆਂ ਦੇ ਜਨਮ ਸਰਟੀਫਿਕੇਟ ਵੀ ਨੱਥੀ ਕੀਤੇ ਜਾ ਚੁੱਕੇ ਹਨ। ਅਜਿਹੇ ਵਿੱਚ ਸਿਰਫ਼ ਡਿਜੀਟਲ ਸਰਟੀਫਿਕੇਟ ਦੀ ਸ਼ਰਤ ਲਗਾਉਣਾ ਗਲਤ ਹੈ। ਸਕੂਲ ਸੰਗਠਨਾਂ ਨੇ PSEB ਤੋਂ ਇਸ ਫਰਮਾਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+