ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖਰੀ ਦਿਨ, ਪਾਣੀਆਂ ਸਮੇਤ 5 ਅਹਿਮ ਮਤੇ ਹੋਣਗੇ ਪੇਸ਼

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਇਸਦੇ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ। ਸਦਨ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਹੈ।

ਇਸ ਦੌਰਾਨ ਸਰਕਾਰ ਵੱਲੋਂ ਕੁੱਲ 5 ਸਰਕਾਰੀ ਮਤੇ ਪੇਸ਼ ਕੀਤੇ ਜਾਣਗੇ। ਇਨ੍ਹਾਂ ਵਿੱਚ ਯਮੁਨਾ ਦੇ ਪਾਣੀ ਵਿੱਚ ਪੰਜਾਬ ਦਾ ਹਿੱਸਾ, ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਹੈੱਡਵਰਕਸ ਦਾ ਕੰਟਰੋਲ ਰਾਜ ਨੂੰ ਵਾਪਸ ਕਰਨ, ਡੈਮ ਸੇਫਟੀ ਐਕਟ ਨੂੰ ਰੱਦ ਕਰਨ, ਰਾਜਸਥਾਨ ਤੋਂ ਪਾਣੀ ਦੀ ਲਾਗਤ ਵਸੂਲਣ ਦਾ ਮਤਾ,ਅਤੇ ਪਾਕਿਸਤਾਨ ਵੱਲ ਵਹਿ ਰਹੇ ਪਾਣੀ ਦਾ ਮੁੱਦਾ ਸ਼ਾਮਲ ਹੈ।

punjab assembly

ਇਜਲਾਸ ਦੌਰਾਨ 5 ਪ੍ਰਸਤਾਵਾਂ ਦੇ ਨਾਲ-ਨਾਲ 2 ਰਿਪੋਰਟਾਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਸੂਬਾ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਲਾਨਾ ਰਿਪੋਰਟ ਵੀ ਸ਼ਾਮਲ ਹੈ।ਇਸ ਤੋਂ ਇਲਾਵਾ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਵੀ ਪੂਰੀ ਤਿਆਰੀ ਹੈ।

3 ਧਿਆਨ ਦਿਵਾਊ ਮਤੇ ਹੋਣਗੇ ਪੇਸ਼

ਇਜਲਾਸ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ ਹੋਵੇਗੀ। ਇਸ ਤੋਂ ਬਾਅਦ ਧਿਆਨ ਦਿਵਾਊ ਮਤੇ ਪੇਸ਼ ਕੀਤੇ ਜਾਣਗੇ।

-ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਬਾਕਰਪੁਰ-ਈਸਾਪੁਰ-ਸਤਾਬਗੜ੍ਹ ਸੜਕ 'ਤੇ ਕਾਜ਼ਵੇਅ ਦਾ ਤੁਰੰਤ ਨਿਰਮਾਣ ਕਰਵਾਉਣ ਦਾ ਮੁੱਦਾ ਉਠਾਇਆ ਜਾਵੇਗਾ।

-ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਵੱਲੋਂ ਖਿਆਲਾ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ (CHC) ਵਿੱਚ ਟਰੌਮਾ ਸੈਂਟਰ ਸਥਾਪਤ ਕਰਨ ਦੀ ਲੋੜ ਸਬੰਧੀ ਸਿਹਤ ਮੰਤਰੀ ਦਾ ਧਿਆਨ ਦਿਵਾਇਆ ਜਾਵੇਗਾ।

-ਇਸੇ ਤਰ੍ਹਾਂ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਤਿੰਨ ਸਰਕਾਰੀ ਸਕੂਲਾਂ ਦੀ ਖਸਤਾ ਹਾਲਤ ਦਾ ਮੁੱਦਾ ਚੁੱਕਿਆ ਜਾਵੇਗਾ।

ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਪ੍ਰਸਤਾਵ ਹੋ ਚੁੱਕਾ ਹੈ ਪਾਸ

ਸੂਬਾ ਸਰਕਾਰ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ ਸੀ। ਇਸ ਪ੍ਰਸਤਾਵ ਵਿੱਚ ਵੋਟਰ ਸੂਚੀਆਂ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੀ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+