ਕੱਲ੍ਹ ਤੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਰਕਾਰ ਤੇ ਵਿਰੋਧੀ ਧਿਰ ਹੋਣਗੇ ਆਹਮੋ-ਸਾਹਮਣੇ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੱਲ੍ਹ ਯਾਨੀ 22 ਅਕਤੂਬਰ ਤੋਂ ਸ਼ੁਰੂ ਹੋਵੇਗਾ, ਜੋ 27 ਅਕਤੂਬਰ ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ। ਇਸ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਕੇਸ ਅਤੇ ਮੁੱਖ ਮੰਤਰੀ ਦੇ ਅਸਤੀਫ਼ੇ ਸਮੇਤ ਕਈ ਅਹਿਮ ਸਿਆਸੀ ਮੁੱਦਿਆਂ 'ਤੇ ਹੰਗਾਮਾ ਹੋਣ ਦੀ ਸੰਭਾਵਨਾ ਹੈ।

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਨਾਲ ਸਬੰਧਤ ਸੋਧਾਂ ਦੇ ਮੁੱਦਿਆਂ 'ਤੇ ਵੀ ਸੈਸ਼ਨ ਦੌਰਾਨ ਹੰਗਾਮਾ ਹੋਣ ਦੇ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ।

punjab assembly

ਇਹ ਸੈਸ਼ਨ, ਜੋ ਕਿ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਹੈ। ਸੈਸ਼ਨ 'ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰਤ ਐਕਟ 'ਤੇ ਚਰਚਾ ਕੀਤੀ ਜਾ ਸਕਦੀ ਹੈ।

ਅਗਸਤ ਮਹੀਨੇ ਹੋਏ ਸੈਸ਼ਨ 'ਚ ਵੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 'ਚ ਸੋਧ ਕੀਤੇ ਜਾਣ ਦੀ ਅਟਕਲਾਂ ਸਨ, ਪਰ ਹੁਣ ਸਰਕਾਰ ਐਕਟ 'ਚ ਖਾਮੀਆਂ ਨੂੰ ਲੈ ਕੇ ਸੱਤ ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਕੇ ਸਰਕਾਰ ਨੂੰ ਰਿਪੋਰਟ ਦੇਵੇਗੀ। ਇਸ ਤੋਂ ਇਲਾਵਾ ਪਰਵਿੰਦਰ ਸਿੰਘ ਝੋਟਾ, ਰਾਜਬੀਰ ਸਿੰਘ ਘੁੰਮਣ ਆਦਿ ਮਸਲਿਆਂ 'ਤੇ ਵੀ ਵਿਰੋਧੀ ਧਿਰ ਸਰਕਾਰ ਨੂੰ ਘੇਰ ਸਕਦੀ ਹੈ।

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦਾ ਵਿਰੋਧ ਕਰਨ ਵਾਲਾ ਮਤਾ ਵੀ ਪਾਸ ਹੋਣ ਦੀ ਸੰਭਾਵਨਾ ਹੈ। ਸਰਕਾਰ ਨੇ ਇਸ ਮੁੱਦੇ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਹੈ। ਅਜਿਹੇ ਵਿੱਚ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਸ ਮੁੱਦੇ 'ਤੇ ਚਰਚਾ ਹੋਣ ਦੀ ਵੀ ਸੰਭਾਵਨਾ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+