ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਰਮਿੰਦਰ ਝੋਟਾ ਨੂੰ ਦਿੱਤੀ ਗਈ ਸ਼ਰਧਾਂਜ਼ਲੀ, ਸਿਰਫ਼ 9 ਮਿੰਟ ਚੱਲੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ 6 ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਸਮੇਤ ਕਈ ਹੋਰ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਸ ਤੋਂ ਬਾਅਦ ਸਦਨ ਦੀ ਕਾਰਵਾਈ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲੇ ਦਿਨ ਸਦਨ ਦੀ ਕਾਰਵਾਈ ਸਿਰਫ਼ 9 ਮਿੰਟ 6 ਸਕਿੰਟ ਹੀ ਚੱਲੀ।ਇਸ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦਾ ਪ੍ਰਭਾਵ ਲੋਕਾਂ ਦੀ ਜ਼ਿੰਦਗੀ 'ਤੇ ਗੰਭੀਰ ਅਸਰ ਪਾ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪੈ ਰਹੀਆਂ ਹਨ।

Punjab Assembly

ਉੱਧਰ, ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨਸ਼ਾ ਤਸਕਰੀ ਰੋਕਣ ਵਿੱਚ ਨਾਕਾਮ ਰਹੀ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸਦਨ ਦੀ ਕਾਰਵਾਈ ਨਹੀਂ ਚੱਲਣ ਦੇਣਗੇ।

ਵਿਧਾਨ ਸਭਾ ਦੇ ਬਾਹਰ ਭਾਜਪਾ ਦਾ ਪ੍ਰਦਰਸ਼ਨ, ਲਵਪ੍ਰੀਤ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ

ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ। ਲਵਪ੍ਰੀਤ ਦੇ ਪਰਿਵਾਰਕ ਮੈਂਬਰ ਅਤੇ ਭਾਜਪਾ ਆਗੂ ਵਿਧਾਨ ਸਭਾ ਦੇ ਬਾਹਰ ਪਹੁੰਚੇ ਅਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਉੱਥੋਂ ਹਟਾ ਦਿੱਤਾ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ, "ਮੁੱਖ ਮੰਤਰੀ ਸਾਹਿਬ, ਇਸ ਪਰਿਵਾਰ ਨੂੰ ਮਿਲ ਲਓ।

ਨਸ਼ਿਆਂ ਦੇ ਮੁੱਦੇ 'ਤੇ 'ਆਪ' ਪਿਛਲੀਆਂ ਸਰਕਾਰਾਂ ਨੂੰ ਘੇਰੇਗੀ

ਆਮ ਆਦਮੀ ਪਾਰਟੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀਆਂ ਪ੍ਰਾਪਤੀਆਂ ਗਿਣਵਾ ਕੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦੇਵੇਗੀ। ਪਾਰਟੀ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾ ਸਕਦੀ ਹੈ। ਇਸ ਤੋਂ ਇਲਾਵਾ, ਗੁਜਰਾਤ ਦੀਆਂ ਬੰਦਰਗਾਹਾਂ ਅਤੇ ਕੌਮਾਂਤਰੀ ਸਰਹੱਦ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਕੇਂਦਰ ਸਰਕਾਰ ਦੀ ਭੂਮਿਕਾ 'ਤੇ ਵੀ ਸਵਾਲ ਚੁੱਕੇ ਜਾ ਸਕਦੇ ਹਨ।

Do you like this personality?

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+