ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਮਿਲੇਗਾ ਹੁਲਾਰਾ, CII ਨਾਲ ਮਿਲ ਕੇ ਕੰਮ ਕਰੇਗੀ ਪੰਜਾਬ ਸਰਕਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (CII) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

bhagwant mann

CII ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸਰੋਤਾਂ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਾਫ਼-ਸੁਥਰੀ ਤਕਨਾਲੋਜੀ ਅਪਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਾਲਵਾ ਖੇਤਰ, ਖ਼ਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਪਹਿਲਾਂ ਤੋਂ ਚੱਲ ਰਹੀਆਂ ਪਹਿਲਕਦਮੀਆਂ ਦੇ ਨਾਲ-ਨਾਲ ਨਵੀਆਂ ਹੁਨਰ ਵਿਕਾਸ ਅਤੇ ਤਕਨਾਲੋਜੀ ਆਧਾਰਿਤ ਪਹਿਲਕਦਮੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਅਤਿ-ਆਧੁਨਿਕ ਪ੍ਰਯੋਗਸ਼ਾਲਾ ਦੇ ਨਾਲ ਤਕਨੀਕੀ ਟੈਕਸਟਾਈਲ ਲਈ ਉੱਤਮਤਾ ਕੇਂਦਰ ਸਥਾਪਤ ਕਰਨ ਸਬੰਧੀ ਵੀ ਚਰਚਾ ਕੀਤੀ ਗਈ। ਇਨ੍ਹਾਂ ਪਹਿਲਕਦਮੀਆਂ ਦਾ ਮਕਸਦ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਹੈ।

ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ CII ਉੱਤਰੀ ਖੇਤਰ ਦੇ ਚੇਅਰਮੈਨ ਨਾਲ ਇੱਕ ਮਹੱਤਵਪੂਰਨ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵਧੇਰੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਹੱਬ ਬਣਾਉਣ ਅਤੇ ਕਾਰੋਬਾਰ ਪੱਖੀ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

Notifications
Settings
Clear Notifications
Notifications
Use the toggle to switch notifications
  • Block for 8 hours
  • Block for 12 hours
  • Block for 24 hours
  • Don't block
Gender
Select your Gender
  • Male
  • Female
  • Others
Age
Select your Age Range
  • Under 18
  • 18 to 25
  • 26 to 35
  • 36 to 45
  • 45 to 55
  • 55+